Punjab Election 2022: ਪੰਜਾਬ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ (Preneet Kaur) ਨੇ ਲਗਾਤਾਰ ਚੋਣ ਪ੍ਰਚਾਰ ਤੋਂ ਦੂਰੀ ਬਣਾ ਰੱਖੀ ਹੈ। ਪਰਨੀਤ ਕੌਰ ਨੇ ਹਾਲਾਂਕਿ ਹੁਣ ਇਸ ਗੱਲ ਦਾ ਜਵਾਬ ਦਿੱਤਾ ਹੈ ਕਿ ਉਹ ਕਾਂਗਰਸੀ ਉਮੀਦਵਾਰਾਂ ਲਈ ਪ੍ਰਚਾਰ ਕਿਉਂ ਨਹੀਂ ਕਰ ਰਹੀ। ਪ੍ਰਨੀਤ ਕੌਰ ਦਾ ਕਹਿਣਾ ਹੈ ਕਿ ਉਹ ਆਪਣੇ ਪਰਿਵਾਰ ਨਾਲ ਹੈ।
ਪ੍ਰਨੀਤ ਕੌਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਪਟਿਆਲਾ ਵਿੱਚ ਚੋਣ ਪ੍ਰਚਾਰ ਤੋਂ ਦੂਰ ਰਹੀ। ਪ੍ਰਨੀਤ ਕੌਰ ਨੇ ਕਿਹਾ ਕਿ ਪਰਿਵਾਰ ਸਭ ਤੋਂ ਮਹੱਤਵਪੂਰਨ ਹੈ ਅਤੇ ਸਭ ਤੋਂ ਉੱਪਰ ਹੈ। ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਲਈ ਮਜ਼ਬੂਰ ਹੋ ਕੇ ਪਿਛਲੇ ਸਾਲ ਕਾਂਗਰਸ ਛੱਡਣ ਵਾਲੇ ਅਮਰਿੰਦਰ ਸਿੰਘ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਬਣਾਈ ਹੈ। ਅਮਰਿੰਦਰ ਸਿੰਘ ਪੰਜਾਬ ਲੋਕ ਕਾਂਗਰਸ ਦੀ ਟਿਕਟ 'ਤੇ ਪਟਿਆਲਾ ਸ਼ਹਿਰੀ ਸੀਟ ਤੋਂ ਵਿਧਾਨ ਸਭਾ ਚੋਣ ਲੜ ਰਹੇ ਹਨ।
ਪਰਨੀਤ ਕੌਰ ਨੇ ਤੋੜੀ ਚੁੱਪੀ
ਕੁਝ ਦਿਨ ਪਹਿਲਾਂ ਪਟਿਆਲਾ ਸ਼ਹਿਰੀ ਸੀਟ ਤੋਂ ਕਾਂਗਰਸੀ ਉਮੀਦਵਾਰ ਵਿਸ਼ਨੂੰ ਸ਼ਰਮਾ ਨੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਪਾਰਟੀ ਲਈ ਪ੍ਰਚਾਰ ਕਰਨ ਜਾਂ ਅਸਤੀਫ਼ਾ ਦੇਣ ਲਈ ਕਿਹਾ ਸੀ। ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਤੋਂ ਦੂਰੀ ਬਣਾਏ ਰੱਖਣ ਦੇ ਸਵਾਲ 'ਤੇ ਪ੍ਰਨੀਤ ਕੌਰ ਨੇ ਕਿਹਾ ਕਿ ਮੈਂ ਆਪਣੇ ਪਰਿਵਾਰ ਨਾਲ ਹਾਂ। ਪਰਿਵਾਰ ਮੇਰੇ ਲਈ ਸਭ ਤੋਂ ਉੱਪਰ ਹੈ।
ਕਾਂਗਰਸ ਨੇ ਪਿਛਲੇ ਸਾਲ ਨਵੰਬਰ 'ਚ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਉਨ੍ਹਾਂ ਦੀਆਂ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਸਪੱਸ਼ਟੀਕਰਨ ਮੰਗਿਆ ਸੀ।
ਇਸ ਬਾਰੇ ਪੁੱਛੇ ਜਾਣ 'ਤੇ ਪ੍ਰਨੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹਾ ਕੋਈ ਨੋਟਿਸ ਨਹੀਂ ਮਿਲਿਆ ਹੈ ਸਗੋਂ ਇਸ ਬਾਰੇ ਅਖਬਾਰਾਂ ਅਤੇ ਸੋਸ਼ਲ ਮੀਡੀਆ 'ਤੇ ਪੜ੍ਹਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਲਈ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨੇ ਭਾਜਪਾ ਨਾਲ ਗਠਜੋੜ ਕਰ ਲਿਆ ਹੈ। ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904