Punjab Election 2022: ਥੰਮ ਗਿਆ ਪੰਜਾਬ 'ਚ ਚੋਣ ਪ੍ਰਚਾਰ ਦਾ ਦੌਰ, ਇਨ੍ਹਾਂ ਦਿੱਗਜਾਂ 'ਤੇ ਨਜ਼ਰ
Punjab Key candidates: ਪਹਿਲਾਂ ਪੰਜਾਬ ਵਿੱਚ ਵੋਟਾਂ ਦੀ ਮਿਤੀ 14 ਫਰਵਰੀ ਸੀ। ਪਰ ਗੁਰੂ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਇਸ ਨੂੰ 20 ਫਰਵਰੀ ਤੱਕ ਵਧਾ ਦਿੱਤਾ ਗਿਆ। ਹੁਣ ਚੋਣਾਂ 'ਚ ਬਸ ਕੁਝ ਸਮਾਂ ਬਾਕੀ ਹੈ।
Punjab Election 2022 Election Campaign stops Big face Charanjit Singh Channi Navjot Singh Sidhu Capt Amarinder Singh Sukhbir Badal Key candidates polling
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
Punjab Election Campaign: ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਚੋਣ ਪ੍ਰਚਾਰ ਸ਼ੁੱਕਰਵਾਰ 18 ਫਰਵਰੀ ਦੀ ਸ਼ਾਮ ਨੂੰ ਖ਼ਤਮ ਹੋ ਗਿਆ। 20 ਫਰਵਰੀ ਨੂੰ ਹੋਣ ਵਾਲੀਆਂ ਵੋਟਾਂ ਤੋਂ ਪਹਿਲਾਂ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਵੀ ਸਿਆਸੀ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਲਈ ਸਮਰਥਨ ਜੁਟਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਕਾਂਗਰਸ ਨੇ ਦਿਨ ਦੇ ਸ਼ੁਰੂ ਵਿੱਚ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ, ਜਿਸ ਵਿੱਚ ਸੂਬੇ ਵਿੱਚ ਸੱਤਾ ਵਿੱਚ ਆਉਣ 'ਤੇ ਔਰਤਾਂ ਲਈ ਵਿੱਤੀ ਸਹਾਇਤਾ, ਇੱਕ ਲੱਖ ਸਰਕਾਰੀ ਨੌਕਰੀਆਂ ਅਤੇ ਸ਼ਰਾਬ ਅਤੇ ਰੇਤ ਦੀ ਖੁਦਾਈ ਦੀ ਵਿਕਰੀ ਲਈ ਨਿਗਮ ਬਣਾਉਣ ਦਾ ਵਾਅਦਾ ਕੀਤਾ ਗਿਆ।
ਸਾਰੇ ਦਿੱਗਜਾਂ ਨੇ ਕੀਤਾ ਪ੍ਰਚਾਰ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਆਮ ਆਦਮੀ ਪਾਰਟੀ (ਆਪ) ਦੇ ਆਗੂ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਕ੍ਰਮਵਾਰ ਭਦੌੜ, ਜਲਾਲਾਬਾਦ, ਰਾਏਕੋਟ ਅਤੇ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕੀਤੇ। ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਟਿਆਲਾ ਵਿੱਚ ਰੋਡ ਸ਼ੋਅ ਕੀਤਾ।
ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਵੀ ਰੋਡ ਸ਼ੋਅ ਵਿੱਚ ਸ਼ਿਰਕਤ ਕੀਤੀ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਆਖਰੀ ਦਿਨ ਚੋਣ ਪ੍ਰਚਾਰ ਕੀਤਾ। ਸੂਬੇ ਵਿੱਚ 93 ਔਰਤਾਂ ਸਮੇਤ ਕੁੱਲ 1,304 ਉਮੀਦਵਾਰ ਚੋਣ ਮੈਦਾਨ ਵਿੱਚ ਹਨ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਨੇ ਦੱਸਿਆ ਕਿ ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਪੰਜਾਬ ਵਿੱਚ ਪਹਿਲਾਂ 14 ਫਰਵਰੀ ਨੂੰ ਵੋਟਾਂ ਪੈਣੀਆਂ ਸੀ। ਪਰ ਗੁਰੂ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਇਸ ਨੂੰ 20 ਫਰਵਰੀ ਤੱਕ ਵਧਾ ਦਿੱਤਾ ਗਿਆ। ਕੋਵਿਡ-19 ਪਾਬੰਦੀਆਂ ਦੇ ਮੱਦੇਨਜ਼ਰ ਸ਼ੁਰੂ ਵਿੱਚ ਸਿਰਫ਼ ਘਰ-ਘਰ ਪ੍ਰਚਾਰ ਕਰਨ ਅਤੇ ਸੋਸ਼ਲ ਮੀਡੀਆ ਰਾਹੀਂ ਪ੍ਰਚਾਰ ਕਰਨ ਦੀ ਇਜਾਜ਼ਤ ਸੀ। ਹਾਲਾਂਕਿ ਚੋਣ ਕਮਿਸ਼ਨ ਵੱਲੋਂ 1 ਫਰਵਰੀ ਤੋਂ ਪੜਾਅਵਾਰ ਰੈਲੀਆਂ 'ਤੇ ਪਾਬੰਦੀ ਹਟਾ ਦਿੱਤੀਆਂ ਗਈਆਂ।
ਚੋਣਾਂ 'ਚ ਇਹ ਵੱਡੇ ਚਿਹਰੇ ਨਜ਼ਰੇ
ਚੋਣ ਲੜਨ ਵਾਲੇ ਪ੍ਰਮੁੱਖ ਉਮੀਦਵਾਰਾਂ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਮਾਨ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ, ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਾਮਲ ਹਨ। ਚੰਨੀ ਦੋ ਸੀਟਾਂ, ਰੂਪਨਗਰ ਦੇ ਚਮਕੌਰ ਸਾਹਿਬ ਅਤੇ ਬਰਨਾਲਾ ਦੇ ਭਦੌੜ ਤੋਂ ਚੋਣ ਲੜ ਰਹੇ ਹਨ।
'ਆਪ' ਦੇ ਮਾਨ ਧੂਰੀ ਤੋਂ ਚੋਣ ਲੜ ਰਹੇ ਹਨ, ਜੋ ਕਿ ਸੰਗਰੂਰ ਸੰਸਦੀ ਹਲਕੇ ਦਾ ਹਿੱਸਾ ਹੈ। ਮਾਨ ਦੋ ਵਾਰ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਅੰਮ੍ਰਿਤਸਰ ਪੂਰਬੀ ਸੀਟ 'ਤੇ ਸਿੱਧੂ ਦਾ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਹੈ।
ਅਮਰਿੰਦਰ ਸਿੰਘ, ਜਿਨ੍ਹਾਂ ਨੂੰ ਪਿਛਲੇ ਸਾਲ ਕਾਂਗਰਸ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਆਪਣੇ ਪਰਿਵਾਰਕ ਗੜ੍ਹ ਪਟਿਆਲਾ ਸ਼ਹਿਰ ਤੋਂ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਹਨ। ਪਿਛਲੇ ਸਾਲ ਕਾਂਗਰਸ ਛੱਡ ਕੇ ਉਨ੍ਹਾਂ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਬਣਾਈ। ਸੁਖਬੀਰ ਬਾਦਲ ਫਾਜ਼ਿਲਕਾ ਦੇ ਜਲਾਲਾਬਾਦ ਤੋਂ ਚੋਣ ਲੜ ਰਹੇ ਹਨ, ਜਦਕਿ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ (94) ਮੁਕਤਸਰ ਜ਼ਿਲ੍ਹੇ ਦੇ ਆਪਣੇ ਗ੍ਰਹਿ ਹਲਕੇ ਲੰਬੀ ਤੋਂ ਚੋਣ ਲੜ ਰਹੇ ਹਨ। ਪ੍ਰਕਾਸ਼ ਸਿੰਘ ਬਾਦਲ ਚੋਣਾਂ ਵਿੱਚ ਸਭ ਤੋਂ ਵੱਧ ਉਮਰ ਦੇ ਉਮੀਦਵਾਰ ਹਨ।
ਉਧਰ ਕਿਸਾਨ ਜਥੇਬੰਦੀਆਂ ਦੇ ਸੰਯਯੁਕਤ ਸਾਂਝਾ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਤੋਂ ਚੋਣ ਲੜ ਰਹੇ ਹਨ। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਪਠਾਨਕੋਟ ਤੋਂ ਚੋਣ ਲੜ ਰਹੇ ਹਨ ਜਦਕਿ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਫਗਵਾੜਾ ਤੋਂ ਚੋਣ ਲੜ ਰਹੇ ਹਨ।
ਇਸ ਦੇ ਨਾਲ ਹੀ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਕਰਕੇ ਚੋਣਾਂ ਲੜ ਰਿਹਾ ਹੈ। ਭਾਜਪਾ ਨੇ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਾਰਟੀ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗਠਜੋੜ ਕਰ ਲਿਆ ਹੈ। ਐਸਐਸਐਮ ਹਰਿਆਣਾ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਵਾਲੀ ਸੰਯੁਕਤ ਸੰਘਰਸ਼ ਪਾਰਟੀ ਨਾਲ ਗਠਜੋੜ ਕਰਕੇ ਚੋਣ ਲੜ ਰਹੀ ਹੈ।
ਇਹ ਵੀ ਪੜ੍ਹੋ: Punjab Election: ਪੰਜਾਬੀ ਸਿੰਗਰ ਸਿੱਧੂ ਮੂਸੇ ਵਾਲਾ ਅਤੇ ਸੀਐਮ ਚੰਨੀ ਖਿਲਾਫ ਦਰਜ ਹੋਈ ਸ਼ਿਕਾਇਤ, ਜਾਣੋ ਇਸ ਬਾਰ ਕੀ ਹੈ ਮੁੱਦਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904