ਪੜਚੋਲ ਕਰੋ

Punjab Election 2022 :  ਡੇਰਾਬੱਸੀ ਵਿੱਚ ਪਿਛਲੇ ਇੱਕ ਘੰਟੇ ਤੋਂ EVM ਕੰਮ ਨਹੀਂ ਕਰ ਰਹੀ : ਰਾਘਵ ਚੱਢਾ

ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਸੂਬੇ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ 'ਤੇ ਕੁੱਲ 1304 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। 

ਸ਼ੰਕਰ ਬਦਰਾ ਦੀ ਰਿਪੋਰਟ 

Punjab Vidhan Sabha Election 2022 Voting Updates : ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਸੂਬੇ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ 'ਤੇ ਕੁੱਲ 1304 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਜਾਰੀ ਹੈ। ਇਸ ਦੌਰਾਨ ਦੁਪਹਿਰ 3 ਵਜੇ ਤੱਕ 49.81 ਫੀਸਦੀ ਵੋਟਿੰਗ ਹੋ ਚੁੱਕੀ ਹੈ। ਲੋਕ ਘਰਾਂ ਤੋਂ ਬਾਹਰ ਆ ਕੇ ਵੋਟਾਂ ਪਾ ਰਹੇ ਹਨ।

ਡੇਰਾਬੱਸੀ ਵਿੱਚ ਪਿਛਲੇ ਇੱਕ ਘੰਟੇ ਤੋਂ EVM ਕੰਮ ਨਹੀਂ ਕਰ ਰਹੀ : ਰਾਘਵ ਚੱਢਾ

ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਦੋਸ਼ ਲਾਇਆ ਹੈ ਕਿ ਡੇਰਾਬੱਸੀ ਦੇ ਬੂਥ ਨੰਬਰ 292 'ਤੇ ਪਿਛਲੇ ਇੱਕ ਘੰਟੇ ਤੋਂ ਈਵੀਐਮ ਕੰਮ ਨਹੀਂ ਕਰ ਰਹੀ ਹੈ। ਅਸੀਂ ਪਹਿਲਾਂ ਹੀ ਅਧਿਕਾਰੀਆਂ ਨੂੰ ਸੂਚਿਤ ਕਰ ਚੁੱਕੇ ਹਾਂ ਪਰ ਸਮੱਸਿਆ ਅਜੇ ਵੀ ਬਰਕਰਾਰ ਹੈ।
 
 ਫ਼ਿਰੋਜ਼ਪੁਰ 'ਚ 'ਆਪ' ਤੇ ਭਾਜਪਾ ਵਰਕਰਾਂ 'ਚ ਝੜਪ

ਪੰਜਾਬ ਦੇ ਫਿਰੋਜ਼ਪੁਰ (ਸ਼ਹਿਰ) ਹਲਕੇ ਦੇ ਸਰਹੱਦੀ ਪਿੰਡ ਜੱਲੂ ਕੀ ਵਿਖੇ ਭਾਜਪਾ ਅਤੇ 'ਆਪ' ਵਰਕਰਾਂ ਵਿਚਾਲੇ ਝੜਪ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਵਰਕਰ ਸੁਰਜੀਤ ਸਿੰਘ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ ਹੈ।
 
ਪੰਜਾਬ ਦੀਆਂ ਸਾਰੀਆਂ 117 ਸੀਟਾਂ 'ਤੇ ਵੋਟਿੰਗ

ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਲਗਭਗ 2.14 ਕਰੋੜ ਵੋਟਰ 117 ਸੀਟਾਂ 'ਤੇ ਆਪਣੀ ਕਿਸਮਤ ਅਜ਼ਮਾ ਰਹੇ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਉਮੀਦਵਾਰਾਂ ਵਿੱਚ 93 ਔਰਤਾਂ ਵੀ ਸ਼ਾਮਲ ਹਨ। ਵੋਟਿੰਗ ਸ਼ਾਮ 6 ਵਜੇ ਤੱਕ ਚੱਲੇਗੀ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਪੰਜਾਬ ਵਿੱਚ ਇਸ ਵਾਰ ਕਾਂਗਰਸ, ਆਪ, ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ, ਭਾਜਪਾ-ਪੀਐਲਸੀ-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਤੇ ਸੰਯੁਕਤ ਸਮਾਜ ਮੋਰਚਾ ਵਿਚਕਾਰ ਬਹੁ-ਪੱਖੀ ਮੁਕਾਬਲਾ ਹੈ।

ਇਸ ਚੋਣ ਵਿੱਚ ਜਿਨ੍ਹਾਂ ਦਿੱਗਜ ਚਿਹਰਿਆਂ ਦੀ ਕਿਸਮਤ ਦਾਅ ’ਤੇ ਲੱਗੀ ਹੋਈ ਹੈ, ਉਨ੍ਹਾਂ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦਾ ਚੇਹਰਾ ਭਗਵੰਤ ਮਾਨ, ਕਾਂਗਰਸ ਪੰਜਾਬ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁੱਖ ਹਨ। ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਵੀ ਇਸ ਚੋਣ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ।
 
27 ਮਾਰਚ ਨੂੰ ਖਤਮ ਹੋ ਰਿਹਾ ਹੈ ਕਾਰਜਕਾਲ 

ਪੰਜਾਬ ਦੀ ਮੌਜੂਦਾ ਵਿਧਾਨ ਸਭਾ ਦਾ ਕਾਰਜਕਾਲ 27 ਮਾਰਚ ਨੂੰ ਖਤਮ ਹੋ ਰਿਹਾ ਹੈ। ਇਨ੍ਹਾਂ ਚੋਣਾਂ ਵਿੱਚ ਪੰਜਾਬ ਵਿੱਚ ਲੜਾਈ ਦੋ-ਪੱਖੀ ਨਹੀਂ ਸਗੋਂ ਚਾਰ ਵੱਡੀਆਂ ਸਿਆਸੀ ਪਾਰਟੀਆਂ ਵਿਚਾਲੇ ਬਣ ਗਈ ਹੈ। ਇਸ ਵਾਰ ਚੋਣ ਮੈਦਾਨ ਵਿੱਚ ਮੁੱਖ ਮੁਕਾਬਲਾ ਸੱਤਾਧਾਰੀ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦਰਮਿਆਨ ਮੰਨਿਆ ਜਾ ਰਿਹਾ ਹੈ ਜਦਕਿ ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵੀ ਚੌਥੀ ਸਿਆਸੀ ਪਾਰਟੀ ਵਜੋਂ ਮਜ਼ਬੂਤੀ ਨਾਲ ਮੈਦਾਨ ਵਿੱਚ ਹੈ।
 
 2017 ਦੀਆਂ ਚੋਣਾਂ ਵਿੱਚ ਕਾਂਗਰਸ ਨੂੰ ਮਿਲੀਆਂ ਸਨ 77 ਸੀਟਾਂ 

ਇਸ ਸਮੇਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਹੈ, ਜਿਸ ਵਿੱਚ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਹਨ। ਕਾਂਗਰਸ ਨੇ ਇਸ ਵਾਰ ਵੀ ਉਨ੍ਹਾਂ ਨੂੰ ਅਗਲੇ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਹੈ। 2017 ਦੀਆਂ ਚੋਣਾਂ 'ਚ 117 ਸੀਟਾਂ 'ਚੋਂ ਕਾਂਗਰਸ ਨੂੰ 77 ਸੀਟਾਂ ਮਿਲੀਆਂ ਸਨ, ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੂਰਨ ਬਹੁਮਤ ਦੀ ਸਰਕਾਰ ਬਣੀ ਸੀ। ਇਸ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ 20, ਸ਼੍ਰੋਮਣੀ ਅਕਾਲੀ ਦਲ ਨੂੰ 15, ਭਾਜਪਾ ਨੂੰ ਸਿਰਫ਼ 3 ਸੀਟਾਂ ਮਿਲੀਆਂ ਸਨ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
Advertisement
ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ
Embed widget