ਪੜਚੋਲ ਕਰੋ
Punjab Election 2022 : ਬਟਾਲਾ 'ਚ ਲਾੜੇ ਨੇ ਲਾੜੀ ਵੱਲ ਢੁੱਕਣ ਤੋਂ ਪਹਿਲਾਂ ਪਾਈ ਆਪਣੀ ਵੋਟ
ਬਟਾਲਾ 'ਚ ਲਾੜੇ ਨੇ ਲਾੜੀ ਵੱਲ ਢੁੱਕਣ ਤੋਂ ਪਹਿਲਾਂ ਆਪਣੇ ਵੋਟ ਦੇ ਜਮਹੂਰੀ ਹੱਕ ਦਾ ਇਸਤੇਮਾਲ ਕਰਕੇ ਆਪਣੀ ਇਖਲਾਕੀ ਜੁੰਮੇਵਾਰੀ ਬਾਖੂਬੀ ਨਿਭਾਈ ਹੈ।
Punjab Election 2022 : ਪੰਜਾਬ ਵਿਧਾਨ ਸਭਾ ਚੋਣਾਂ ਦੇ ਤੀਜੇ ਪੜਾਅ ਲਈ ਵੋਟਿੰਗ ਜਾਰੀ ਹੈ। ਪੰਜਾਬ ਵਿੱਚ ਦੁਪਹਿਰ 3 ਵਜੇ ਤੱਕ 49.81 ਫੀਸਦੀ ਵੋਟਿੰਗ ਹੋਈ ਹੈ। ਬਟਾਲਾ 'ਚ ਲਾੜੇ ਨੇ ਲਾੜੀ ਵੱਲ ਢੁੱਕਣ ਤੋਂ ਪਹਿਲਾਂ ਆਪਣੇ ਵੋਟ ਦੇ ਜਮਹੂਰੀ ਹੱਕ ਦਾ ਇਸਤੇਮਾਲ ਕਰਕੇ ਆਪਣੀ ਇਖਲਾਕੀ ਜੁੰਮੇਵਾਰੀ ਬਾਖੂਬੀ ਨਿਭਾਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ 2/3 ਬਹੁਮਤ ਨਾਲ ਸਰਕਾਰ ਬਣਾਏਗੀ। ਓਧਰ ਸੁਖਬੀਰ ਸਿੰਘ ਬਾਦਲ ਨੇ ਆਪਣੀ ਵੋਟ ਪਾਉਣ ਤੋਂ ਬਾਅਦ ਵੱਡਾ ਦਾਅਵਾ ਕੀਤਾ ਕਿ ਪੰਜਾਬ ਵਿੱਚ ਅਕਾਲੀ ਦਲ-ਬਸਪਾ ਗਠਜੋੜ 80 ਤੋਂ ਵੱਧ ਸੀਟਾਂ ਜਿੱਤੇਗਾ।
ਪੰਜਾਬ ਦੀਆਂ ਸਾਰੀਆਂ 117 ਸੀਟਾਂ 'ਤੇ ਵੋਟਿੰਗ
ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਲਗਭਗ 2.14 ਕਰੋੜ ਵੋਟਰ 117 ਸੀਟਾਂ 'ਤੇ ਆਪਣੀ ਕਿਸਮਤ ਅਜ਼ਮਾ ਰਹੇ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਉਮੀਦਵਾਰਾਂ ਵਿੱਚ 93 ਔਰਤਾਂ ਵੀ ਸ਼ਾਮਲ ਹਨ। ਵੋਟਿੰਗ ਸ਼ਾਮ 6 ਵਜੇ ਤੱਕ ਚੱਲੇਗੀ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਪੰਜਾਬ ਵਿੱਚ ਇਸ ਵਾਰ ਕਾਂਗਰਸ, ਆਪ, ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ, ਭਾਜਪਾ-ਪੀਐਲਸੀ-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਤੇ ਸੰਯੁਕਤ ਸਮਾਜ ਮੋਰਚਾ ਵਿਚਕਾਰ ਬਹੁ-ਪੱਖੀ ਮੁਕਾਬਲਾ ਹੈ।
ਇਸ ਚੋਣ ਵਿੱਚ ਜਿਨ੍ਹਾਂ ਦਿੱਗਜ ਚਿਹਰਿਆਂ ਦੀ ਕਿਸਮਤ ਦਾਅ ’ਤੇ ਲੱਗੀ ਹੋਈ ਹੈ, ਉਨ੍ਹਾਂ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦਾ ਚੇਹਰਾ ਭਗਵੰਤ ਮਾਨ, ਕਾਂਗਰਸ ਪੰਜਾਬ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁੱਖ ਹਨ। ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਵੀ ਇਸ ਚੋਣ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ।
Follow ਚੋਣਾਂ 2025 News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਬਾਲੀਵੁੱਡ
ਤਕਨਾਲੌਜੀ
Advertisement