Punjab Election 2022: ਰਾਜਪੁਰਾ 'ਚ Rahul Gandhi ਦਾ BJP 'ਤੇ ਨਿਸ਼ਾਨਾ, AAP 'ਤੇ ਵੀ ਬੋਲਿਆ ਹਮਲਾ
ਪੰਜਾਬ 'ਚ ਵਿਧਾਨ ਸਭਾ ਚੋਣਾਂ (Punjab Election 2022) ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਵੋਟਾਂ ਪੈਣ ਵਿੱਚ ਇੱਕ ਹਫ਼ਤੇ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ, ਸਿਆਸੀ ਪਾਰਟੀਆਂ ਨੇ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ।
Punjab Election: ਪੰਜਾਬ 'ਚ ਵਿਧਾਨ ਸਭਾ ਚੋਣਾਂ (Punjab Election 2022) ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਵੋਟਾਂ ਪੈਣ ਵਿੱਚ ਇੱਕ ਹਫ਼ਤੇ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ, ਸਿਆਸੀ ਪਾਰਟੀਆਂ ਨੇ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਕਾਂਗਰਸ ਨੇ ਪੰਜਾਬ ਵਿੱਚ ਸੱਤਾ ਵਿੱਚ ਵਾਪਸੀ ਲਈ ਪੂਰਾ ਜ਼ੋਰ ਲਾਇਆ ਹੋਇਆ ਹੈ। ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਰਾਜਪੁਰਾ 'ਚ ਚੋਣ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਤੇ ਆਮ ਆਦਮੀ ਪਾਰਟੀ 'ਤੇ ਤਿੱਖਾ ਨਿਸ਼ਾਨਾ ਸਾਧਿਆ।
ਰਾਹੁਲ ਗਾਂਧੀ ਨੇ ਕਿਹਾ ਕਿ, "ਭਾਜਪਾ ਕਹਿ ਰਹੀ ਹੈ ਕਿ ਜੇਕਰ ਸਰਕਾਰ ਬਣੀ ਤਾਂ ਅਸੀਂ ਨਸ਼ਿਆਂ ਵਿਰੁੱਧ ਸੰਸਥਾਵਾਂ ਖੋਲ੍ਹਾਂਗੇ। ਭਾਜਪਾ ਦੀ ਸਰਕਾਰ ਨਹੀਂ ਆ ਰਹੀ, ਕਿਉਂ ਸਮਾਂ ਬਰਬਾਦ ਕਰ ਰਹੇ ਹਨ।"
ਰਾਹੁਲ ਗਾਂਧੀ ਨੇ ਅੱਗੇ ਕਿਹਾ, "2013 'ਚ ਜਦੋਂ ਮੈਂ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਦਾ ਮੁੱਦਾ ਉਠਾਇਆ ਸੀ ਤਾਂ ਮੇਰਾ ਮਜ਼ਾਕ ਉਡਾਇਆ ਗਿਆ ਸੀ। ਜਦੋਂ ਮੈਂ ਆਪਣਾ ਮੂੰਹ ਖੋਲ੍ਹਦਾ ਹਾਂ, ਮੈਂ ਸੋਚ-ਸਮਝ ਕੇ ਬੋਲਦਾ ਹਾਂ। ਤੁਹਾਨੂੰ ਇਹ ਪਸੰਦ ਹੋਵੇ ਜਾਂ ਨਾ, ਮੈਂ ਝੂਠੇ ਵਾਅਦੇ ਨਹੀਂ ਕਰ ਸਕਦਾ। ਗੁਰੂ ਨਾਨਕ ਦੇਵ ਜੀ ਨੇ ਵੀ ਸੋਚ ਸਮਝ ਕੇ ਬੋਲਣ ਦਾ ਇਹੀ ਤਰੀਕਾ ਦਿਖਾਇਆ।"
ਕਾਂਗਰਸ ਸਾਂਸਦ ਨੇ ਕਿਹਾ ਕਿ, "ਕੋਰੋਨਾ ਦੇ ਸਮੇਂ ਵੀ ਮੈਂ ਤਿਆਰੀ ਲਈ ਕਈ ਵਾਰ ਚੇਤਾਵਨੀ ਦਿੱਤੀ ਸੀ ਕਿ ਤੂਫਾਨ ਆਉਣ ਵਾਲਾ ਹੈ ਪਰ ਫਿਰ ਮੇਰਾ ਮਜ਼ਾਕ ਉਡਾਇਆ। ਮੈਂ ਤਿਆਰੀ ਦੀ ਗੱਲ ਕਰ ਰਿਹਾ ਸੀ, ਪ੍ਰਧਾਨ ਮੰਤਰੀ ਥਾਲੀ ਵਜਾਉਣ ਲਈ ਕਹਿ ਰਹੇ ਸਨ।"
ਰਾਹੁਲ ਗਾਂਧੀ ਦਾ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ
ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ, "ਇਹ ਮੁਹੱਲਾ ਕਲੀਨਿਕਾਂ ਦੀ ਗੱਲ ਕਰਦਾ ਹੈ। ਸ਼ੀਲਾ ਦੀਕਸ਼ਿਤ ਨੇ ਪਹਿਲਾ ਮੁਹੱਲਾ ਕਲੀਨਿਕ ਬਣਾਇਆ ਸੀ। ਕਰੋਨਾ ਦੇ ਸਮੇਂ ਆਮ ਆਦਮੀ ਪਾਰਟੀ ਦਾ ਮੁਹੱਲਾ ਕਲੀਨਿਕ ਕਿੱਥੇ ਸੀ? ਲੋਕ ਸੜਕਾਂ 'ਤੇ ਮਰ ਰਹੇ ਸਨ। ਆਕਸੀਜਨ ਸਿਲੰਡਰ ਕਿੱਥੇ ਸੀ?"
ਰਾਹੁਲ ਗਾਂਧੀ ਨੇ ਕਿਹਾ ਕਿ, "ਨੋਟਬੰਦੀ ਦੇ ਸਮੇਂ ਪ੍ਰਧਾਨ ਮੰਤਰੀ ਰੋਂਦੇ ਹੋਏ ਕਹਿ ਰਹੇ ਸਨ ਕਿ ਜੇਕਰ ਕਾਲਾ ਧਨ ਖਤਮ ਨਹੀਂ ਹੋਇਆ ਤਾਂ ਫਾਂਸੀ ਲਗਾ ਦਿਓ। ਕੀ ਹੋਇਆ? ਫਿਰ ਵੀ ਮੈਂ ਸਵਾਲ ਉਠਾਇਆ।"
ਕਾਂਗਰਸੀ ਆਗੂ ਨੇ ਕਿਹਾ ਕਿ, "ਪੰਜਾਬ ਲਈ ਸਭ ਤੋਂ ਜ਼ਰੂਰੀ ਚੀਜ਼ ਸ਼ਾਂਤੀ ਹੈ। ਇਹ ਰਾਜ ਦੀ ਵਰਤੋਂ ਲਈ ਪ੍ਰਯੋਗਸ਼ਾਲਾ ਨਹੀਂ ਹੈ।ਇਹ ਸਰਹੱਦੀ ਅਤੇ ਸੰਵੇਦਨਸ਼ੀਲ ਸੂਬਾ ਹੈ। ਕਾਂਗਰਸ ਸ਼ਾਂਤੀ ਬਣਾਈ ਰੱਖ ਸਕਦੀ ਹੈ। ਮੌਕਾ ਮੰਗਣ ਵਾਲੇ ਪੰਜਾਬ ਨੂੰ ਤਬਾਹ ਕਰ ਦੇਣਗੇ, ਪੰਜਾਬ ਨੂੰ ਅੱਗ ਲੱਗ ਜਾਵੇਗੀ।" ਰਾਹੁਲ ਗਾਂਧੀ ਨੇ ਕਿਹਾ ਕਿ, "ਕਾਂਗਰਸ ਵਰਕਰਾਂ ਨੇ ਸੂਬੇ ਦੀ ਸ਼ਾਂਤੀ ਲਈ ਆਪਣੀਆਂ ਜਾਨਾਂ ਦਿੱਤੀਆਂ ਹਨ।ਅਸੀਂ ਮਰ ਜਾਵਾਂਗੇ ਪਰ ਪੰਜਾਬ ਵਿੱਚੋਂ ਸ਼ਾਂਤੀ ਨਹੀਂ ਜਾਣ ਦੇਵਾਂਗੇ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :