Punjab Election 2022: ਪੰਜਾਬ 'ਚ ਚੋਣ ਜ਼ਾਬਤਾ ਲਾਗੂ ਹੋਣ ਮਗਰੋਂ 448.10 ਕਰੋੜ ਦੀਆਂ ਵਸਤਾਂ ਜ਼ਬਤ
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਚੋਣ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 14 ਫਰਵਰੀ, 2022 ਤੱਕ 448.10 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਚੋਣ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 14 ਫਰਵਰੀ, 2022 ਤੱਕ 448.10 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 29.88 ਕਰੋੜ ਰੁਪਏ ਦੀ 49.58 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ, ਇਨਫੋਰਸਮੈਂਟ ਵਿੰਗਾਂ ਨੇ 325.26 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਤੇ 29.88 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1534 ਕਮਜ਼ੋਰ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 4290 ਵਿਅਕਤੀਆਂ ਦੀ ਸ਼ਨਾਖਤ ਗੜਬੜੀ ਕਰਨ ਵਾਲੇ ਸੰਭਾਵੀ ਸਰੋਤਾਂ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਿੱਚੋਂ 3771 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ 2494 ਵਿਅਕਤੀਆਂ ਨੂੰ CrPc ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸਾਰੇ 3152 ਕੇਸਾਂ ਵਿੱਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 27507 ਨਾਕੇ ਲਗਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਰਾਜ ਵਿੱਚ ਹੁਣ ਤੱਕ ਕੁੱਲ 3,90,170 ਲਾਇਸੈਂਸੀ ਹਥਿਆਰਾਂ ਵਿੱਚੋਂ 379612 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਜਦੋਂ ਕਿ ਸੂਬੇ ਵਿੱਚ 128 ਬਿਨਾਂ ਲਾਇਸੈਂਸ ਦੇ ਹਥਿਆਰ ਜ਼ਬਤ ਕੀਤੇ ਗਏ ਹਨ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :