Punjab Election 2022: ਪੰਜਾਬ 'ਚ CM ਚਿਹਰੇ ਦੇ ਐਲਾਨ ਤੋਂ ਪਹਿਲਾਂ ਸਿੱਧੂ ਦਾ ਵੱਡਾ ਬਿਆਨ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਅੱਜ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ। ਇਸ ਤੋਂ ਪਹਿਲਾਂ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਪੰਜਾਬ ਪਹੁੰਚਣ 'ਤੇ ਸਵਾਗਤ ਕੀਤਾ ਹੈ।
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ (Punjab Assembly Election 2022) ਲਈ ਕਾਂਗਰਸ ਅੱਜ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ। ਇਸ ਤੋਂ ਪਹਿਲਾਂ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਪੰਜਾਬ ਪਹੁੰਚਣ 'ਤੇ ਸਵਾਗਤ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਅਤੇ ਕਿਹਾ, 'ਬਿਨਾਂ ਕਿਸੇ ਫੈਸਲੇ ਤੋਂ ਕੁਝ ਵੀ ਵੱਡਾ ਹਾਸਿਲ ਨਹੀਂ ਹੋਇਆ। ਪੰਜਾਬ ਨੂੰ ਸਪੱਸ਼ਟਤਾ ਦੇਣ ਆਏ ਸਾਡੇ ਮੋਹਰੀ ਪ੍ਰਕਾਸ਼ ਰਾਹੁਲ ਜੀ ਦਾ ਹਾਰਦਿਕ ਸੁਆਗਤ ਹੈ। ਹਰ ਕੋਈ ਉਸ ਦੇ ਫੈਸਲੇ ਦਾ ਪਾਲਣਾ ਕਰੇਗਾ।
ਉਨ੍ਹਾਂ ਦੁਹਰਾਇਆ ਕਿ ਉਨ੍ਹਾਂ ਦਾ ਮਾਡਲ ਸੂਬੇ ਨੂੰ ਅੱਗੇ ਲਿਜਾ ਸਕਦਾ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ, ''ਇਹ ਸਿੱਧੂ ਦਾ ਮਾਡਲ ਨਹੀਂ, ਸਗੋਂ ਸੂਬੇ ਦਾ ਮਾਡਲ ਹੈ ਅਤੇ ਜੇਕਰ ਕਿਸੇ ਕੋਲ ਇਸ ਤੋਂ ਵਧੀਆ ਮਾਡਲ ਹੈ ਤਾਂ ਉਹ ਉਸ ਨੂੰ ਵੀ ਸਵੀਕਾਰ ਕਰੇਗਾ। ਸੂਤਰਾਂ ਦੀ ਮੰਨੀਏ ਤਾਂ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਵੱਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਜਾਵੇਗਾ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅੱਜ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ।
Nothing great was ever achieved without an act of decision …. Warm welcome to our leading light Rahul Ji , who comes to give clarity to Punjab …. All will abide by his decision !!!
— Navjot Singh Sidhu (@sherryontopp) February 6, 2022
ਇਹ ਵੀ ਪੜ੍ਹੋ : U19 World Cup : ਖਿਤਾਬ ਜਿੱਤਣ ਵਾਲੀ ਟੀਮ ਇੰਡੀਆ ਦੇ ਖਿਡਾਰੀਆਂ 'ਤੇ BCCI ਨੇ ਕੀਤੀ ਪੈਸਿਆਂ ਦੀ ਬਾਰਿਸ਼ ,ਜਾਣੋ ਕਿੰਨਾ ਮਿਲੇਗਾ ਇਨਾਮ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490