Punjab Election 2022: ਪੰਜਾਬ 'ਚ ਵਿਧਾਨ ਸਭਾ ਚੋਣਾਂ ਲਈ ਐਤਵਾਰ ਨੂੰ ਸਾਰੀਆਂ 117 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਇਸ ਲੜਾਈ ਵਿੱਚ ਬਹੁਤ ਸੋਚ-ਸਮਝ ਕੇ ਵੋਟਾਂ ਪਾਉਣੀਆਂ ਚਾਹੀਦੀਆਂ ਹਨ। ਇਹ ਚੋਣ ਅਗਲੇ ਇਲੈਕਸ਼ਨ ਲਈ ਨਹੀਂ ਸਗੋਂ ਅਗਲੀ ਪੀੜ੍ਹੀ ਲਈ ਹੈ।
ਨਵਜੋਤ ਸਿੱਧੂ ਨੇ ਕਿਹਾ ਕਿ ਇੱਕ ਪੀੜ੍ਹੀ ਅਸੀਂ ਅੱਤਵਾਦ ਵਿੱਚ, ਦੂਜੀ ਨਸ਼ੇ ਵਿੱਚ ਗਵਾਈ ਤੇ ਤੀਜੀ ਪੀੜ੍ਹੀ ਵਿੱਚ 70 ਹਜ਼ਾਰ ਕਰੋੜ ਦੀਆਂ ਜਾਇਦਾਦਾਂ ਵੇਚਣ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਇਸ ਚੌਰਾਹੇ 'ਤੇ ਲੋਕਾਂ ਨੂੰ ਸੋਚਣਾ ਪਵੇਗਾ ਕਿ ਉਹ ਬਦਲਾਅ ਚਾਹੁੰਦੇ ਹਨ ਜਾਂ ਉਹੀ ਪੁਰਾਣੀ ਰਵਾਇਤ ਚਾਹੁੰਦੇ ਹਾਂ।
ਉਨ੍ਹਾਂ ਕਿਹਾ ਕਿ ਮਾਫੀਆ ਆਪਣੀ ਹੋਂਦ ਬਚਾਉਣ ਲਈ ਇਕੱਠੇ ਹੋ ਗਏ ਹਨ, ਪਰ ਇਕੱਠੇ ਹੋਣ ਵਾਲਿਆਂ ਨੂੰ ਅਜਿਹਾ ਜਵਾਬ ਦੇਵਾਂਗੇ ਕਿ ਯਾਦ ਰਹੇਗਾ। ਕਾਂਗਰਸੀ ਆਗੂ ਨੇ ਕਿਹਾ ਕਿ ਇੱਕ ਪਾਸੇ ਬਾਦਲ ਪਰਿਵਾਰ ਤੇ ਕੈਪਟਨ ਅਮਰਿੰਦਰ ਸਿੰਘ ਦਾ ਮਾਫੀਆ ਸਿਸਟਮ ਹੈ। ਦੂਜੇ ਪਾਸੇ ਪੰਜਾਬ ਨੂੰ ਪਿਆਰ ਕਰਨ ਵਾਲੇ ਹਨ। ਅਸੀਂ ਇੱਕ ਪੀੜ੍ਹੀ ਨੂੰ ਅੱਤਵਾਦ ਤੇ ਦੂਜੀ ਪੀੜ੍ਹੀ ਨੂੰ ਨਸ਼ਿਆਂ ਵਿੱਚ ਗੁਆ ਦਿੱਤਾ ਹੈ। ਇਸ ਲਈ ਅੱਜ ਸਾਨੂੰ ਸਾਵਧਾਨੀ ਨਾਲ ਵੋਟ ਪਾਉਣੀ ਪਵੇਗੀ। ਲੋਕ ਬਦਲਾਅ ਲਿਆਉਣ ਲਈ ਵੱਡੀ ਗਿਣਤੀ ਵਿੱਚ ਵੋਟ ਪਾਉਣਗੇ।
ਦੱਸ ਦਈਏ ਕਿ ਨਵਜੋਤ ਸਿੱਧੂ ਅੰਮ੍ਰਿਤਸਰ ਪੂਰਬੀ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਹਨ। ਇਸ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਤੇ ਆਮ ਆਦਮੀ ਪਾਰਟੀ ਦੀ ਜੀਵਨਜੋਤ ਕੌਰ ਉਮੀਦਵਾਰ ਹਨ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਇਸ ਸੀਟ ਤੋਂ ਕਾਂਗਰਸੀ ਆਗੂ ਜਿੱਤੇ ਸਨ ਤੇ ਤਤਕਾਲੀ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਬਣੇ ਸਨ। ਦੂਜੇ ਪਾਸੇ ਨਵਜੋਤ ਸਿੰਘ ਦੀ ਪਤਨੀ ਨਵਜੋਤ ਕੌਰ ਸਿੱਧੂ 2012 ਦੀਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਟਿਕਟ 'ਤੇ ਵਿਧਾਇਕ ਚੁਣੀ ਗਈ ਸੀ।
ਇਹ ਵੀ ਪੜ੍ਹੋ : Punjab Election: ਕੌਣ ਬਣੇਗਾ ਮਾਝੇ ਦਾ ਜਰਨੈਲ? ਅੰਮ੍ਰਿਤਸਰ ਪੂਰਬੀ ਹਲਕੇ 'ਤੇ ਸਭ ਦੀਆਂ ਨਜ਼ਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904