ਪੜਚੋਲ ਕਰੋ

Punjab Election 2022 : ਪੀਐਮ ਮੋਦੀ ਨੇ ਪੰਜਾਬ ਫਤਹਿ 'ਤੇ 'ਆਪ' ਨੂੰ ਦਿੱਤੀ ਵਧਾਈ, ਅੱਗੋਂ ਕੇਜਰੀਵਾਲ ਨੇ ਦਿੱਤਾ ਇਹ ਜਵਾਬ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਲਈ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਹੈ। ਇਸ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ ਹੈ।

Punjab Election: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਲਈ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਹੈ। ਇਸ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ ਹੈ। ਪ੍ਰਧਾਨ ਮੰਤਰੀ ਨੇ ਵੀਰਵਾਰ ਰਾਤ ਟਵੀਟ ਕਰਕੇ ਆਮ ਆਦਮੀ ਪਾਰਟੀ ਨੂੰ ਪੰਜਾਬ 'ਚ ਜਿੱਤ 'ਤੇ ਵਧਾਈ ਦਿੱਤੀ ਸੀ। ਇਸ ਦਾ ਜਵਾਬ ਅੱਜ ਕੇਜਰੀਵਾਲ ਨੇ ਦਿੱਤਾ ਹੈ।

ਮੋਦੀ ਨੇ ਟਵੀਟ ਕੀਤਾ ਸੀ ਕਿ ਪੰਜਾਬ ਚੋਣਾਂ 'ਚ ਜਿੱਤ ਲਈ ਆਮ ਆਦਮੀ ਪਾਰਟੀ ਨੂੰ ਮੇਰੀਆਂ ਵਧਾਈਆਂ। ਮੈਂ ਪੰਜਾਬ ਦੀ ਭਲਾਈ ਲਈ ਕੇਂਦਰ ਤੋਂ ਹਰ ਸੰਭਵ ਮਦਦ ਦਾ ਭਰੋਸਾ ਦਿਵਾਉਂਦਾ ਹਾਂ।” ਪ੍ਰਧਾਨ ਮੰਤਰੀ ਦੇ ਇਸ ਟਵੀਟ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਲਿਖਿਆ, “ਧੰਨਵਾਦ ਸਰ।

ਦੱਸ ਦਈਏ ਕਿ ਕਿ ਪੰਜਾਬ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਸੀ। ਸੂਬੇ 'ਚ ਵੀਰਵਾਰ ਨੂੰ ਹੋਈ ਵੋਟਾਂ ਦੀ ਗਿਣਤੀ 'ਚ ਆਮ ਆਦਮੀ ਪਾਰਟੀ ਨੇ ਸੂਬਾ ਵਿਧਾਨ ਸਭਾ ਦੀਆਂ 117 ਸੀਟਾਂ 'ਚੋਂ 92 ਸੀਟਾਂ ਜਿੱਤ ਕੇ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਨੂੰ ਕਾਫੀ ਪਿੱਛੇ ਛੱਡ ਦਿੱਤਾ ਹੈ।

ਇਸ ਚੋਣ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਦਿੱਗਜ ਆਗੂ ਪ੍ਰਕਾਸ਼ ਸਿੰਘ ਬਾਦਲ, ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਵਰਗੇ ਵੱਡੇ ਆਗੂਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। 'ਆਪ' ਨੇ ਸੂਬੇ ਦੀਆਂ ਤਿੰਨ-ਚੌਥਾਈ ਸੀਟਾਂ ਜਿੱਤੀਆਂ ਹਨ, ਜਦਕਿ ਕਾਂਗਰਸ ਨੂੰ 18, ਅਕਾਲੀ ਦਲ ਨੂੰ 3, ਭਾਜਪਾ ਨੂੰ 2 ਤੇ ਬਹੁਜਨ ਸਮਾਜ ਪਾਰਟੀ (ਬਸਪਾ) ਨੂੰ 1 ਸੀਟ ਨਾਲ ਸੰਤੁਸ਼ਟ ਹੋਣਾ ਪਿਆ ਹੈ। ਇੱਕ ਆਜ਼ਾਦ ਉਮੀਦਵਾਰ ਵੀ ਚੋਣ ਜਿੱਤ ਗਿਆ ਹੈ।

ਇਹ ਵੀ ਪੜ੍ਹੋ : Election Result 2022: ਪੰਜਾਬ 'ਚ AAP ਦੀ ਜਿੱਤ ਨਾਲ ਭਵਿੱਖ 'ਚ ਕਾਂਗਰਸ ਲਈ ਵੱਡੀ ਚੁਣੌਤੀ, ਕੀ 2024 ਤੱਕ ਬਦਲਣਗੇ ਸਿਆਸੀ ਸਮੀਕਰਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget