Punjab Election: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਲਈ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਹੈ। ਇਸ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ ਹੈ। ਪ੍ਰਧਾਨ ਮੰਤਰੀ ਨੇ ਵੀਰਵਾਰ ਰਾਤ ਟਵੀਟ ਕਰਕੇ ਆਮ ਆਦਮੀ ਪਾਰਟੀ ਨੂੰ ਪੰਜਾਬ 'ਚ ਜਿੱਤ 'ਤੇ ਵਧਾਈ ਦਿੱਤੀ ਸੀ। ਇਸ ਦਾ ਜਵਾਬ ਅੱਜ ਕੇਜਰੀਵਾਲ ਨੇ ਦਿੱਤਾ ਹੈ। ਮੋਦੀ ਨੇ ਟਵੀਟ ਕੀਤਾ ਸੀ ਕਿ ਪੰਜਾਬ ਚੋਣਾਂ 'ਚ ਜਿੱਤ ਲਈ ਆਮ ਆਦਮੀ ਪਾਰਟੀ ਨੂੰ ਮੇਰੀਆਂ ਵਧਾਈਆਂ। ਮੈਂ ਪੰਜਾਬ ਦੀ ਭਲਾਈ ਲਈ ਕੇਂਦਰ ਤੋਂ ਹਰ ਸੰਭਵ ਮਦਦ ਦਾ ਭਰੋਸਾ ਦਿਵਾਉਂਦਾ ਹਾਂ।” ਪ੍ਰਧਾਨ ਮੰਤਰੀ ਦੇ ਇਸ ਟਵੀਟ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਲਿਖਿਆ, “ਧੰਨਵਾਦ ਸਰ। ਦੱਸ ਦਈਏ ਕਿ ਕਿ ਪੰਜਾਬ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਸੀ। ਸੂਬੇ 'ਚ ਵੀਰਵਾਰ ਨੂੰ ਹੋਈ ਵੋਟਾਂ ਦੀ ਗਿਣਤੀ 'ਚ ਆਮ ਆਦਮੀ ਪਾਰਟੀ ਨੇ ਸੂਬਾ ਵਿਧਾਨ ਸਭਾ ਦੀਆਂ 117 ਸੀਟਾਂ 'ਚੋਂ 92 ਸੀਟਾਂ ਜਿੱਤ ਕੇ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਨੂੰ ਕਾਫੀ ਪਿੱਛੇ ਛੱਡ ਦਿੱਤਾ ਹੈ। ਇਸ ਚੋਣ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਦਿੱਗਜ ਆਗੂ ਪ੍ਰਕਾਸ਼ ਸਿੰਘ ਬਾਦਲ, ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਵਰਗੇ ਵੱਡੇ ਆਗੂਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। 'ਆਪ' ਨੇ ਸੂਬੇ ਦੀਆਂ ਤਿੰਨ-ਚੌਥਾਈ ਸੀਟਾਂ ਜਿੱਤੀਆਂ ਹਨ, ਜਦਕਿ ਕਾਂਗਰਸ ਨੂੰ 18, ਅਕਾਲੀ ਦਲ ਨੂੰ 3, ਭਾਜਪਾ ਨੂੰ 2 ਤੇ ਬਹੁਜਨ ਸਮਾਜ ਪਾਰਟੀ (ਬਸਪਾ) ਨੂੰ 1 ਸੀਟ ਨਾਲ ਸੰਤੁਸ਼ਟ ਹੋਣਾ ਪਿਆ ਹੈ। ਇੱਕ ਆਜ਼ਾਦ ਉਮੀਦਵਾਰ ਵੀ ਚੋਣ ਜਿੱਤ ਗਿਆ ਹੈ।
ਇਹ ਵੀ ਪੜ੍ਹੋ : Election Result 2022: ਪੰਜਾਬ 'ਚ AAP ਦੀ ਜਿੱਤ ਨਾਲ ਭਵਿੱਖ 'ਚ ਕਾਂਗਰਸ ਲਈ ਵੱਡੀ ਚੁਣੌਤੀ, ਕੀ 2024 ਤੱਕ ਬਦਲਣਗੇ ਸਿਆਸੀ ਸਮੀਕਰਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hinhttps://apps.apple.com/in/app/abp-live-news/id81111490