ਪੜਚੋਲ ਕਰੋ

Punjab Election 2022 : ਪ੍ਰਿਯੰਕਾ ਗਾਂਧੀ ਕੱਲ ਪੰਜਾਬ ਦੌਰੇ 'ਤੇ ,ਕੋਟਕਪੂਰਾ - ਧੂਰੀ 'ਚ ਕਰਨਗੇ ਚੋਣ ਪ੍ਰਚਾਰ

ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (Assembly Elections 2022) ਨੂੰ ਲੈ ਕੇ ਸਿਆਸੀ ਪਾਰਟਿਆਂ ਲਗਾਤਾਰ ਚੋਣ ਪ੍ਰਚਾਰ ਕਰ ਰਹਿਆਂ ਹਨ।

Punjab Assembly Elections 2022 : ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (Assembly Elections 2022) ਨੂੰ ਲੈ ਕੇ ਸਿਆਸੀ ਪਾਰਟੀਆਂ ਲਗਾਤਾਰ ਚੋਣ ਪ੍ਰਚਾਰ ਕਰ ਰਹੀਆਂ ਹਨ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭੱਖ ਚੁੱਕਾ ਹੈ ਤੇ ਪੰਜਾਬ ਦੀ ਲੀਡਰਸ਼ਿਪ ਦੇ ਨਾਲ -ਨਾਲ ਸੈਂਟਰ ਦੀ ਲੀਡਰਸ਼ਿਪ ਵੱਲੋਂ ਵੀ ਚੋਣ ਪ੍ਰਚਾਰ 'ਚ ਹਿੱਸਾ ਲਿਆ ਜਾ ਰਿਹਾ ਹੈ। 

ਕਾਂਗਰਸ ਦੀ ਕੇਂਦਰੀ ਵਰਕਿੰਗ ਕਮੇਟੀ ਦੀ ਜਰਨਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਕੱਲ ਨੂੰ ਪੰਜਾਬ ਦੌਰੇ 'ਤੇ ਆ ਰਹੇ ਹਨ। ਜਿੱਥੇ ਪਹਿਲਾ ਪ੍ਰੋਗਰਾਮ ਕੋਟਕਪੂਰਾ ਦੀ ਦਾਣਾ ਮੰਡੀ 'ਚ ਰੱਖਿਆ ਗਿਆ ਹੈ ਅਤੇ ਪ੍ਰਿਯੰਕਾ ਗਾਂਧੀ ਦੇ ਦੌਰੇ ਨੂੰ ਲੈ ਕੇ ਰੱਖੀ ਰੈਲੀ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਪੁਲਿਸ ਵੱਲੋਂ ਵੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜ਼ਾ ਰਿਹਾ ਹੈ।

ਇਸ ਮੌਕੇ ਕਾਂਗਰਸੀ ਵਰਕਰਾਂ ਨੇ ਕਿਹਾ ਕਿ ਪ੍ਰਿਯੰਕਾ ਗਾਂਧੀ ਕੱਲ ਕੋਟਕਪੂਰਾ ਦੇ ਕਾਂਗਰਸੀ ਉਮੀਦਵਾਰ ਅਜੈਪਾਲ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਪੁਹੰਚ ਰਹੇ ਹਨ। ਜਿਸ ਨੂੰ ਲੈ ਕੇ ਕਾਂਗਰਸੀ ਵਰਕਰਾਂ 'ਚ ਕਾਫੀ ਉਤਸਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਿਦਾਇਤਾਂ ਦੀ ਪਾਲਣਾ ਕਰਦੇ ਹੋਏ ਸਾਡੇ ਵੱਲੋਂ 900 ਬੰਦਿਆ ਦੇ ਬੈਠਣ ਲਈ ਕੁਰਸੀਆਂ ਲਗਾਈਆਂ ਜਾ ਰਹੀਆਂ ਹਨ। ਬਾਕੀ ਸਾਡੇ ਵਰਕਰਾਂ 'ਚ ਕਾਫੀ ਉਤਸਾਹ ਹੈ' ਜੋ ਆਪ ਮੁਹਾਰੇ ਰੈਲੀ 'ਚ ਪਹੁੰਚਣ ਲਈ ਉਤਾਵਲੇ ਹਨ।
 
ਉਨ੍ਹਾਂ ਕਿਹਾ ਕਿ ਪ੍ਰਿਯੰਕਾ ਗਾਂਧੀ ਦੇ ਆਉਣ ਨਾਲ ਕਾਫੀ ਬਲ ਮਿਲੇਗਾ ਅਤੇ ਇਸ ਵਾਰ ਫਿਰ ਤੋਂ ਕਾਂਗਰਸ ਦੀ ਸਰਕਾਰ ਪੰਜਾਬ ਦੀ ਸੱਤਾ ਸੰਭਾਲੇਗੀ। ਡੀਐਸਪੀ ਰਮਨਦੀਪ ਸਿੰਘ ਨੇ ਕਿਹਾ ਕਿ ਸੁਰੱਖਿਆ ਦੇ ਪ੍ਰਬੰਧਾਂ ਲਈ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਇਕ ਮੋਕ ਡਰਿਲ ਰਿਹਰਸਲ ਵੀ ਕੀਤੀ ਜਾਵੇਗੀ, ਜਿਸ ਦਾ ਸ਼ਾਇਦ ਡੀਆਈਜੀ ਸਾਹਿਬ ਵੀ ਜਾਇਜ਼ਾ ਲੈਣਗੇ ਅਤੇ ਚੋਣ ਜ਼ਾਬਤੇ ਦੀ ਪਾਲਣਾ ਕਰਵਾਈ ਜਾਵੇਗੀ।
 
ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਵੱਲੋਂ ਪ੍ਰਿਯੰਕਾ ਗਾਂਧੀ ਪੰਜਾਬ 'ਚ ਰੈਲੀਆਂ ਨੂੰ ਸੰਬੋਧਨ ਕਰਨ ਲਈ ਆਵੇਗੀ। ਪ੍ਰਿਯੰਕਾ ਗਾਂਧੀ ਸਭ ਤੋਂ ਪਹਿਲਾਂ 11 ਵਜੇ ਕੋਟਕਪੂਰਾ ਵਿਖੇ ਇੱਕ ਪਬਲਿਕ ਮੀਟਿੰਗ ਵਿੱਚ ਹਿੱਸਾ ਲਵੇਗੀ, ਇਸ ਤੋਂ ਬਾਅਦ 1 ਵਜੇ ਸੰਗਰੂਰ ਜ਼ਿਲ੍ਹੇ ਦੇ ਹਲਕਾ ਧੂਰੀ 'ਚ ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਹੱਕ 'ਚ ਚੋਣ ਪ੍ਰਚਾਰ ਕਰਨਗੇ। ਪ੍ਰਿਯੰਕਾ ਗਾਂਧੀ ਸਾਢੇ 3 ਵਜੇ ਡੇਰਾਬਸੀ ਵਿਖੇ ਇੱਕ ਰੋਡ ਸ਼ੋਅ ਵਿੱਚ ਹਿੱਸਾ ਲਵੇਗੀ।
 
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਦੀ ਇਸ ਫੇਰੀ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪ੍ਰਿਯੰਕਾ ਗਾਂਧੀ ਤੋਂ ਪਹਿਲਾ ਰਾਹੁਲ ਗਾਂਧੀ ਨੇ 2 ਵਾਰ ਫਿਜ਼ੀਕਲ ਰੈਲੀ ਕੀਤੀ ਸੀ। ਉੱਥੇ ਹੀ ਪ੍ਰਧਾਨ ਮੰਤਰੀ ਮੋਦੀ ਵੀ ਇਕ ਵਾਰ ਵਰਚੁਅਲ ਰੈਲੀ ਕਰਨ ਤੋਂ ਬਾਅਦ ਪੰਜਾਬ ਆ ਰਹੇ ਹਨ। ਇਸ ਦੇ ਤਹਿਤ ਭਾਜਪਾ ਵੱਲੋਂ ਮੋਦੀ ਦੀ ਰੈਲੀ ਲਈ 14 ਤੋਂ 17 ਤਾਰੀਖ਼ ਤੱਕ ਜਲੰਧਰ, ਪਠਾਨਕੋਟ ਅਤੇ ਅਬੋਹਰ ਦਾ ਸ਼ਡਿਊਲ ਫਾਈਨਲ ਕੀਤਾ ਗਿਆ ਹੈ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਹੁਣ ਅਮਰੀਕਾ 'ਚ ਵੱਡਾ ਪਲੇਨ ਹਾਦਸਾ, ਉਡਾਣ ਵੇਲੇ ਇਮਾਰਤ ਦੀ ਛੱਤ ਨਾਲ ਟਕਰਾਇਆ, 2 ਦੀ ਮੌਤ, 18 ਜ਼ਖ਼ਮੀ
ਹੁਣ ਅਮਰੀਕਾ 'ਚ ਵੱਡਾ ਪਲੇਨ ਹਾਦਸਾ, ਉਡਾਣ ਵੇਲੇ ਇਮਾਰਤ ਦੀ ਛੱਤ ਨਾਲ ਟਕਰਾਇਆ, 2 ਦੀ ਮੌਤ, 18 ਜ਼ਖ਼ਮੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3-1-2025
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Embed widget