Punjab Election 2022: ਸੀਐਮ ਚੰਨੀ ਨੇ ਡੇਰਾ ਸਿਰਸਾ ਦੀ ਵੋਟ ਬਾਰੇ ਕੀਤਾ ਵੱਡਾ ਦਾਅਵਾ, ਕੀ ਅਕਾਲੀ ਦਲ ਤੇ ਭਗਵੰਤ ਮਾਨ ਦੀ ਹੋ ਰਹੀ ਹਮਾਇਤ?
Punjab Election 2022: ਪੰਜਾਬ 'ਚ ਇਸ ਸਮੇਂ ਸੱਤਾ 'ਤੇ ਕਾਬਜ਼ ਕਾਂਗਰਸ ਨੂੰ ਮੁੜ ਵਾਪਸੀ ਦੀ ਉਮੀਦ ਹੈ। ਸੂਬੇ ਦੇ ਮੁੱਖ ਮੰਤਰੀ ਤੇ ਮੌਜੂਦਾ ਚੋਣਾਂ ਵਿੱਚ ਕਾਂਗਰਸ ਦੇ ਸੀਐਮ ਚਿਹਰੇ ਚਰਨਜੀਤ ਸਿੰਘ ਚੰਨੀ ਨੇ ਵੱਡੀ ਜਿੱਤ ਦਾ ਦਾਅਵਾ ਕੀਤਾ ਹੈ
Punjab Election 2022: ਪੰਜਾਬ 'ਚ ਇਸ ਸਮੇਂ ਸੱਤਾ 'ਤੇ ਕਾਬਜ਼ ਕਾਂਗਰਸ ਨੂੰ ਮੁੜ ਵਾਪਸੀ ਦੀ ਉਮੀਦ ਹੈ। ਸੂਬੇ ਦੇ ਮੁੱਖ ਮੰਤਰੀ ਤੇ ਮੌਜੂਦਾ ਚੋਣਾਂ ਵਿੱਚ ਕਾਂਗਰਸ ਦੇ ਸੀਐਮ ਚਿਹਰੇ ਚਰਨਜੀਤ ਸਿੰਘ ਚੰਨੀ ਨੇ ਵੱਡੀ ਜਿੱਤ ਦਾ ਦਾਅਵਾ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਇਹ ਚੋਣ ਦੋ ਤਿਹਾਈ ਬਹੁਮਤ ਨਾਲ ਜਿੱਤੇਗੀ।
ਚਮਕੌਰ ਸਾਹਿਬ 'ਚ ਸੀਐਮ ਚੰਨੀ ਨੇ 'ਏਬੀਪੀ ਨਿਊਜ਼' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡੇਰਾ ਸੱਚਾ ਸੌਦਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਵੋਟਾਂ ਪਾਈਆਂ ਜਾ ਰਹੀਆਂ ਹਨ ਤੇ ਧੂਰੀ 'ਚ ਭਗਵੰਤ ਮਾਨ ਨੂੰ ਜਿਤਾਇਆ ਜਾ ਰਿਹਾ ਹੈ। ਇਸ ਤੋਂ ਸਾਫ਼ ਹੈ ਕਿ ਬੇਅਦਬੀ ਦੇ ਮਾਮਲੇ ਵਿੱਚ ਉਨ੍ਹਾਂ ਦੀ ਮਿਲੀਭੁਗਤ ਸੀ।
ਚੰਨੀ ਨੇ ਇਸ ਵਿਸ਼ੇਸ਼ ਮੌਕੇ 'ਤੇ ਲੋਕਾਂ ਨੂੰ ਵੋਟਿੰਗ ਨੂੰ ਸਫਲ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਕੋਈ ਆਪਣੀ ਵੋਟ ਪਾਉਣ ਲਈ ਜ਼ਰੂਰ ਪਹੁੰਚੇ। ਸਵੇਰੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ 'ਤੇ ਚੰਨੀ ਨੇ ਦੱਸਿਆ ਕਿ ਉਹ ਉਥੇ ਗਏ ਤੇ ਪ੍ਰਮਾਤਮਾ ਅੱਗੇ ਚੰਗੀ ਸਰਕਾਰ ਤੇ ਬਹੁਮਤ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਇੱਕ ਹੋਰ ਮੌਕਾ ਦਿੱਤਾ ਗਿਆ ਤਾਂ ਸਾਰੇ ਮਸਲੇ ਹੱਲ ਕਰ ਲਏ ਜਾਣਗੇ।
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ 117 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਅੱਜ ਤਕਰੀਬਨ 2.14 ਕਰੋੜ ਵੋਟਰ 1,304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਇਨ੍ਹਾਂ ਉਮੀਦਵਾਰਾਂ ਵਿੱਚੋਂ 93 ਔਰਤਾਂ ਹਨ। ਪੰਜਾਬ ਵਿੱਚ ਇਸ ਵਾਰ ਕਾਂਗਰਸ, ਆਪ, ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ, ਭਾਜਪਾ-ਪੀਐਲਸੀ-ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਿਆਸੀ ਵਿੰਗ ਸਾਂਝੇ ਸਮਾਜ ਮੋਰਚਾ ਵਿਚਕਾਰ ਬਹੁ-ਪੱਖੀ ਮੁਕਾਬਲਾ ਹੈ।
ਇਸ ਚੋਣ ਵਿੱਚ ਪੰਜਾਬ ਦੇ ਕਈ ਮਸ਼ਹੂਰ ਚਿਹਰਿਆਂ ਦੀ ਚੋਣ ਕਿਸਮਤ ਦਾਅ 'ਤੇ ਲੱਗੀ ਹੋਈ ਹੈ। ਇਨ੍ਹਾਂ ਚਿਹਰਿਆਂ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਭਗਵੰਤ ਮਾਨ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਤੇ ਪ੍ਰਕਾਸ਼ ਸਿੰਘ ਬਾਦਲ ਆਦਿ ਸ਼ਾਮਲ ਹਨ।
ਇਹ ਵੀ ਪੜ੍ਹੋ : Punjab Election: ਕੌਣ ਬਣੇਗਾ ਮਾਝੇ ਦਾ ਜਰਨੈਲ? ਅੰਮ੍ਰਿਤਸਰ ਪੂਰਬੀ ਹਲਕੇ 'ਤੇ ਸਭ ਦੀਆਂ ਨਜ਼ਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904