ਚੰਡੀਗੜ੍ਹ: ਕਾਂਗਰਸ ਪਾਰਟੀ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਦਾਨ ਨਵਜੋਤ ਸਿੱਧੂ ਦੀ ਹਾਈ ਕਮਾਨ ਨੂੰ ਲੈ ਕੇ ਨਰਾਜ਼ਗੀ ਅੱਜ ਜੱਗ ਜਾਹਿਰ ਹੋ ਗਈ। ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸਿੱਧ ਦੀ ਨਾਰਾਜ਼ਗੀ ਅੱਜ ਪ੍ਰਿੰਯਕਾ ਗਾਂਧੀ ਦੀ ਧੂਰੀ ਰੈਲੀ 'ਚ ਸਾਹਮਣੇ ਆਈ।
ਸਿੱਧੂ ਦੀ ਨਾਰਾਜ਼ਗੀ ਅੱਜ ਉਸ ਵੇਲੇ ਖੁੱਲ੍ਹ ਕੇ ਸਾਹਮਣੇ ਆਈ ਜਦੋਂ ਉਨ੍ਹਾਂ ਨੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦੇ ਸਾਹਮਣੇ ਹੀ ਸਟੇਜ ’ਤੇ ਭਾਸ਼ਣ ਦੇਣ ਤੋਂ ਇਨਕਾਰ ਕਰ ਦਿੱਤਾ।ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਿਯੰਕਾ ਗਾਂਧੀ ਵਲੋਂ ਹਲਕਾ ਧੂਰੀ ਵਿਚ ਰੈਲੀ ਕੀਤੀ ਜਾ ਰਹੀ ਸੀ।
ਇਸ ਦੌਰਾਨ ਪ੍ਰਿਯੰਕਾ ਗਾਂਧੀ, ਚਨਰਜੀਤ ਚੰਨੀ, ਨਵਜੋਤ ਸਿੱਧੂ ਸਮੇਤ ਕਾਂਗਰਸ ਦੀ ਲੀਡਰਿਸ਼ਪ ਸਟੇਜ ’ਤੇ ਮੌਜੂਦ ਸੀ। ਸਟੇਜ ਸਕੱਤਰ ਵਲੋਂ ਜਦੋਂ ਨਵਜੋਤ ਸਿੱਧੂ ਦਾ ਨਾਂ ਲੈ ਕੇ ਉਨ੍ਹਾਂ ਨੂੰ ਮੰਚ ’ਤੇ ਬੋਲਣ ਲਈ ਸੱਦਿਆ ਗਿਆ ਤਾਂ ਸਿੱਧੂ ਨੇ ਮੰਚ ’ਤੇ ਬੋਲਣ ਤੋਂ ਇਨਕਾਰ ਕਰ ਦਿੱਤਾ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲ ਇਸ਼ਾਰਾ ਕਰਦਿਆਂ ਆਖਿਆ ਕਿ ਤੁਸੀਂ ਇਨ੍ਹਾਂ ਨੂੰ ਬੁਲਾ ਲਵੋ।
ਸਿੱਧੂ ਨੂੰ ਮੁੱਖ ਮੰਤਰੀ ਚਿਹਰਾ ਨਾ ਐਲਾਨਣ ਨੂੰ ਲੈ ਕੇ ਨਵਜੋਤ ਕੌਰ ਸਿੱਧੂ ਵੀ ਜਨਤਕ ਤੌਰ 'ਤੇ ਮੁੱਖ ਮੰਤਰੀ ਦਾ ਸਭ ਤੋਂ ਸਹੀ ਉਮੀਦਵਾਰ ਦੱਸ ਚੁੱਕੀ ਹੈ।ਸਿੱਧੂ ਦੀ ਹਾਈਕਮਾਨ ਨੂੰ ਲੈ ਕੇ ਨਾਰਾਜ਼ਗੀ ਉਹਨਾਂ ਦੇ ਤੇਵਰਾਂ ਤੋਂ ਪਤਾ ਚੱਲ ਰਹੀ ਹੈ।ਧੂਰੀ ਰੈਲੀ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਵੱਲੋਂ ਕੋਟਕਪੂਰਾ 'ਚ ਵੀ ਰੈਲੀ ਕੀਤੀ ਗਈ ਸੀ, ਉਥੇ ਵੀ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨਦਾਰਦ ਰਹੇ।
ਸਿਆਸੀ ਮਾਹਿਰਾਂ ਦੀ ਮੰਨੀਏ ਤਾਂ ਸਿੱਧੂ ਨੇ ਅਜਿਹਾ ਕਰਕੇ ਹਾਈਕਮਾਨ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਦਰਅਸਲ ਜਦੋਂ ਤੋਂ ਰਾਹੁਲ ਗਾਂਧੀ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਚ ਮੁੱਖ ਮੰਤਰੀ ਚਿਹਰਾ ਐਲਾਨਿਆ ਹੈ, ਉਦੋਂ ਨਵਜੋਤ ਸਿੱਧੂ ਕਿਤੇ ਨਾ ਕਿਤੇ ਨਾਰਾਜ਼ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :