Punjab Election 2022: ਕੀ ਚੋਣਾਂ ਤੋਂ ਬਾਅਦ ਇਕੱਠੇ ਨਜ਼ਰ ਆਉਣਗੇ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ? ਹਰਦੀਪ ਪੁਰੀ ਨੇ ਕੀਤਾ ਸਪਸ਼ਟ
1996 ਤੋਂ 2019 ਦੇ ਲੋਕ ਸਭਾ ਚੋਣ ਤਕ ਪੰਜਾਬ 'ਚ ਬੀਜੇਪੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਚੋਣ ਇਕੱਠੇ ਲੜੇ ਹਨ ਪਰ 2020 'ਚ ਸ਼੍ਰੋਮਣੀ ਅਕਾਲੀ ਦਲ ਨੇ ਬੀਜੇਪੀ ਨਾਲ ਕਿਸਾਨ ਅੰਦੋਲਨ ਦੇ ਮੁੱਦੇ 'ਤੇ ਗਠਜੋੜ ਤੋੜ ਦਿੱਤਾ ਸੀ।
Punjab Election 2022: ਪੰਜਾਬ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵੱਖ-ਵੱਖ ਗਠਜੋੜਾਂ ਨਾਲ ਆਪਣੀ ਕਿਸਮਤ ਅਜ਼ਮਾ ਰਹੀਆਂ ਹਨ। ਕਰੀਬ 25 ਸਾਲਾਂ ਤੋਂ ਐਨਡੀਏ ਦਾ ਹਿੱਸਾ ਰਹੇ ਸ਼੍ਰੋਮਣੀ ਅਕਾਲੀ ਦਲ ਨੇ ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਭਾਜਪਾ ਦਾ ਸਾਥ ਛੱਡ ਦਿੱਤਾ ਹੈ ਪਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਵੀ ਅਕਾਲੀ ਦਲ ਤੇ ਭਾਜਪਾ ਦੇ ਇਕੱਠੇ ਆਉਣ ਦੀਆਂ ਸੰਭਾਵਨਾਵਾਂ ਨਾਮੁਮਕਿਨ ਹਨ। ਭਾਜਪਾ ਨੇ ਦਾਅਵਾ ਕੀਤਾ ਹੈ ਕਿ ਉਹ ਚੋਣਾਂ ਤੋਂ ਬਾਅਦ ਵੀ ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ।
ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਪੰਜਾਬ 'ਚ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਚੋਣਾਂ ਤੋਂ ਬਾਅਦ ਗਠਜੋੜ ਦੀ ਸੰਭਾਵਨਾ ਤੋਂ ਇਨਕਾਰ ਕਰ ਦਿੱਤਾ ਹੈ। ਪੁਰੀ ਨੇ ਦੋਸ਼ ਲਾਇਆ ਕਿ ਅਕਾਲੀ ਦਲ ਨੇ ਭਾਜਪਾ ਨੂੰ ਪੰਜਾਬ 'ਚ ਆਪਣਾ ਆਧਾਰ ਨਹੀਂ ਵਧਾਉਣ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਭਾਜਪਾ ਵਿੱਚੋਂ ਕਿਸੇ ਸਿੱਖ ਆਗੂ ਨੂੰ ਵੀ ਉੱਭਰਨ ਨਹੀਂ ਦਿੱਤਾ।
ਉਨ੍ਹਾਂ ਨਾਲ ਭਾਜਪਾ ਦੇ ਜਨਰਲ ਸਕੱਤਰ ਦੁਸ਼ਯੰਤ ਗੌਤਮ ਤੇ ਪਾਰਟੀ ਦੀ ਸੂਬਾ ਇਕਾਈ ਦੇ ਮੁੱਖ ਬੁਲਾਰੇ ਅਨਿਲ ਸਰੀਨ ਵੀ ਮੌਜੂਦ ਸਨ। ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਉਰਫ਼ ਹਨੀ ਦੀ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਪੁਰੀ ਨੇ ਕਿਹਾ ਕਿ ਭਾਜਪਾ ਬਦਲਾਖੋਰੀ ਦੀ ਰਾਜਨੀਤੀ ਵਿੱਚ ਵਿਸ਼ਵਾਸ ਨਹੀਂ ਰੱਖਦੀ।
ਕਿਸਾਨਾਂ ਦੇ ਅੰਦੋਲਨ ਕਾਰਨ ਟੁੱਟਿਆ ਗਠਜੋੜ
1996 ਤੋਂ 2019 ਦੇ ਲੋਕ ਸਭਾ ਚੋਣ ਤਕ ਪੰਜਾਬ 'ਚ ਬੀਜੇਪੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਚੋਣ ਇਕੱਠੇ ਲੜੇ ਹਨ ਪਰ 2020 'ਚ ਸ਼੍ਰੋਮਣੀ ਅਕਾਲੀ ਦਲ ਨੇ ਬੀਜੇਪੀ ਨਾਲ ਕਿਸਾਨ ਅੰਦੋਲਨ ਦੇ ਮੁੱਦੇ 'ਤੇ ਗਠਜੋੜ ਤੋੜ ਦਿੱਤਾ ਸੀ।
ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਕਰਲਿਆ ਹੈ। ਦੂਜੇ ਪਾਸੇ ਭਾਜਪਾ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਗਠਜੋੜ ਕਰਕੇ ਚੋਣਾਂ ਲੜ ਰਹੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490