ਸਿੱਧੂ ਨੂੰ ਅਜਿਹੇ ਸਮੇਂ ਠੋਕਿਆ ਜਦੋਂ ਉਹ ਕਿਸੇ ਪਾਸੇ ਨਹੀਂ ਜਾ ਸਕਦਾ, ਜੋਸ਼ੀ ਦਾ ਤਿੱਖਾ ਹਮਲਾ
ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਚੋਣ ਲੜ ਰਹੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਨਵਜੋਤ ਸਿੱਧੂ ਉੱਪਰ ਵੱਡਾ ਹਮਲਾ ਬੋਲਿਆ ਹੈ।
ਅੰਮ੍ਰਿਤਸਰ: ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਚੋਣ ਲੜ ਰਹੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਨਵਜੋਤ ਸਿੱਧੂ ਉੱਪਰ ਵੱਡਾ ਹਮਲਾ ਬੋਲਿਆ ਹੈ। 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਜੋਸ਼ੀ ਨੇ ਕਿਹਾ ਕਿ ਕਾਂਗਰਸ ਨੇ ਸਿੱਧੂ ਨੂੰ ਅਜਿਹੇ ਸਮੇਂ 'ਚ ਠੋਕਿਆ ਜਦ ਉਹ ਕਿਸੇ ਪਾਸੇ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿੱਧੂ ਨੇ ਮੰਤਰੀ ਬਣਕੇ ਵੀ ਕੁਝ ਨਹੀਂ ਕੀਤਾ ਦੂਜੇ ਪਾਸੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਾਰੇ ਵੀ ਲੋਕਾਂ ਨੂੰ ਖੁਲਾਸੇ ਹੋ ਗਏ ਹਨ।
ਨਵਜੋਤ ਦੀ ਪਤਨੀ ਮੈਡਮ ਸਿੱਧੂ ਵੱਲੋਂ ਦਿੱਤੇ ਬਿਆਨ 'ਤੇ ਜੋਸ਼ੀ ਨੇ ਕਿਹਾ ਕਿ ਇਨ੍ਹਾਂ ਦਾ ਕੁਝ ਪਤਾ ਨਹੀਂ ਲੱਗਦਾ ਕਿ ਇਹ ਕੀ ਬੋਲਣ? ਪਰ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ਜਾ ਰਹੀ ਹੈ ਕਿਉਂਕਿ ਰਾਜਨ ਗਿੱਲ ਵਰਗੇ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋ ਰਹੇ ਹਨ।
ਜੋਸ਼ੀ ਨੇ ਕਿਹਾ ਕਿ ਲੋਕ ਇਸ ਵਾਰ ਨਿਸ਼ਾਨ ਨੂੰ ਨਹੀਂ, ਇਨਸਾਨ ਨੂੰ ਜਿਤਾਉਣਗੇ ਤੇ ਜਿਸ ਉਮੀਦਵਾਰ ਨੇ ਲੋਕਾਂ ਲਈ ਕੰਮ ਕੀਤਾ ਹੋਵੇਗਾ, ਉਹੀ ਉਮੀਦਵਾਰ ਜਿੱਤ ਪ੍ਰਾਪਤ ਕਰੇਗਾ। ਅਨਿਲ ਜੋਸ਼ੀ ਨੇ ਕਿਹਾ ਕਿ ਉਨ੍ਹਾਂ ਹਲਕੇ ਦੇ ਲੋਕਾਂ ਦੀ ਦੁੱਖ ਸੁੱਖ ਵਿੱਚ ਬਾਂਹ ਫੜੀ ਸੀ। ਇਸ ਕਰਕੇ ਲੋਕ ਉਨ੍ਹਾਂ ਨਾਲ ਹਨ ਤੇ ਲੋਕ ਕੰਮਾਂ ਦੀ ਹੀ ਕਦਰ ਕਰਦੇ ਹਨ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :