Punjab Election 2022: ਇੱਕ ਵਾਰ ਫਿਰ ਤੋਂ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ 'ਤੇ
Punjab Election: ਪੰਜਾਬ ਵਿਧਾਨ ਸਭਾ ਚੋਣਾਂ ‘ਚ ਕੁਝ ਹੀ ਦਿਨ ਰਹੀ ਗਏ ਹਨ। ਅਜਿਹੇ ‘ਚ ਹਰ ਪਾਰਟੀ ਪੂਰੇ ਜੋਰ ਸ਼ੋਰ ਨਾਲ ਆਪਣੇ ਉਮੀਦਵਾਰਾਂ ਲਈ ਪ੍ਰਚਾਰ ਕਰਨ ‘ਚ ਰੁੱਝੀ ਹੋਈ ਹੈ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
Punjab Assembly Election 2022: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਨੀਵਾਰ ਤੋਂ ਪੰਜਾਬ ਦੌਰੇ 'ਤੇ ਹੋਣਗੇ। ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਉਹ 12 ਤੋਂ 18 ਫਰਵਰੀ ਤੱਕ ਪੰਜਾਬ ਦੇ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਪਾਰਟੀ ਮੁਤਾਬਕ ਕੇਜਰੀਵਾਲ ਅੰਮ੍ਰਿਤਸਰ, ਜਲੰਧਰ ਅਤੇ ਮੋਹਾਲੀ ਸਮੇਤ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ 'ਆਪ' ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ। ਦੱਸਣਯੋਗ ਹੈ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੂਬਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 12 ਤੋਂ 18 ਫਰਵਰੀ ਤੱਕ ਪੰਜਾਬ ਦੌਰੇ 'ਤੇ ਹੋਣਗੇ। ਜਾਣਕਾਰੀ ਮੁਤਾਬਕ ਕੇਜਰੀਵਾਲ ਸ਼ਨੀਵਾਰ ਸ਼ਾਮ ਨੂੰ ਅੰਮ੍ਰਿਤਸਰ ਪਹੁੰਚਣਗੇ। ਉਹ ਐਤਵਾਰ ਤੋਂ 18 ਫਰਵਰੀ ਤੱਕ ਅੰਮ੍ਰਿਤਸਰ, ਜਲੰਧਰ ਅਤੇ ਮੋਹਾਲੀ ਸਮੇਤ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ 'ਆਪ' ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ।
ਇਸ ਦੇ ਨਾਲ ਹੀ ਜੇਕਰ ਸਿੱਧੂ ਅਤੇ ਚੰਨੀ ਦੀ ਆਪਸੀ ਰੰਜਿਸ਼ ਅਜੇ ਵੀ ਜਾਰੀ ਹੈ ਤਾਂ ਸਾਵਧਾਨ ਰਹਿਣ ਦੀ ਲੋੜ ਹੈ, ਕਿਉਂਕਿ ਕੇਜਰੀਵਾਲ ਪੂਰੀ ਤਰ੍ਹਾਂ ਤਿਆਰ ਹੋ ਕੇ ਆਪਣੇ ਲਸ਼ਕਰ ਨਾਲ ਪੰਜਾਬ ਆ ਰਹੇ ਹਨ। ਗੋਆ 'ਚ ਚੋਣ ਪ੍ਰਚਾਰ ਖ਼ਤਮ ਕਰਨ ਤੋਂ ਬਾਅਦ ਕੇਜਰੀਵਾਲ ਪੰਜਾਬ ਪਹੁੰਚਣ ਵਾਲੇ ਹਨ ਅਤੇ ਇੱਕ ਹਫ਼ਤੇ ਤੱਕ ਇੱਥੇ ਡੇਰਾ ਲਾਉਣਗੇ। ਅਰਵਿੰਦ ਕੇਜਰੀਵਾਲ ਅੰਮ੍ਰਿਤਸਰ, ਜਲੰਧਰ, ਮੋਹਾਲੀ ਸਮੇਤ ਕਈ ਜ਼ਿਲਿਆਂ 'ਚ ਘੁੰਮਣਗੇ।
ਇਸ ਤੋਂ ਸਾਫ਼ ਹੈ ਕਿ ਕੇਜਰੀਵਾਲ ਦੀਆਂ ਨਜ਼ਰਾਂ ਆਪਣੇ ਟੀਚੇ 'ਤੇ ਟਿਕੀਆਂ ਹੋਈਆਂ ਹਨ। ਉਨ੍ਹਾਂ ਦਾ ਮੁੱਖ ਮੰਤਰੀ ਦਾ ਉਮੀਦਵਾਰ ਵੀ ਸਖ਼ਤ ਮਿਹਨਤ ਕਰ ਰਿਹਾ ਹੈ ਅਤੇ ਉਹ ਵੀ ਸਿੱਧੂ ਦੇ ਇਲਾਕੇ ਵਿੱਚ। ਭਗਵੰਤ ਮਾਨ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਆਪਣੇ ਚਾਰ ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ। ਮਾਨ ਨੇ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਤੋਂ ਅਜ਼ਾਦੀ ਦੇ ਮੁੱਦੇ 'ਤੇ ਵੋਟ ਪਾਉਣ ਦੀ ਅਪੀਲ ਕੀਤੀ ਹੈ।
ਕੇਜਰੀਵਾਲ ਦਾ ਪੂਰਾ ਫੋਕਸ ਪੰਜਾਬ 'ਤੇ
ਦੱਸ ਦੇਈਏ ਕਿ ਹੁਣ ਕੇਜਰੀਵਾਲ ਦਾ ਪੂਰਾ ਫੋਕਸ ਪੰਜਾਬ 'ਤੇ ਹੈ। ਕੱਲ੍ਹ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਵੀ ਦਿੱਲੀ ਤੋਂ ਪੰਜਾਬ ਪਹੁੰਚ ਕੇ ਭਗਵੰਤ ਮਾਨ ਲਈ ਚੋਣ ਪ੍ਰਚਾਰ ਕੀਤਾ ਸੀ। ਸੁਨੀਤਾ ਕੇਜਰੀਵਾਲ ਨੇ ਆਪਣੀ ਬੇਟੀ ਹਰਸ਼ਿਤਾ ਨਾਲ ਭਗਵੰਤ ਮਾਨ ਦੀ ਸੀਟ ਧੂਰੀ 'ਚ ਚੋਣ ਪ੍ਰਚਾਰ ਕੀਤਾ ਅਤੇ ਵੋਟਾਂ ਮੰਗੀਆਂ।
ਇਹ ਵੀ ਪੜ੍ਹੋ: Weather Alert: ਦਿੱਲੀ 'ਚ ਖੁਸ਼ਨੁਮਾ ਰਹੇਗਾ ਮੌਸਮ ਤਾਂ ਹਿਮਾਚਲ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin