Punjab Election: ਕਾਂਗਰਸ 'ਤੇ ਲੋਕ ਇਨਸਾਫ ਪਾਰਟੀ ਵਰਕਰਾਂ ਵਿਚਾਲੇ ਝੜਪ, ਗੱਡੀਆਂ ਦੀ ਕੀਤੀ ਭੰਨ-ਤੋੜ
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਦੌੜ 'ਚ ਹਨ।ਇਸ ਵਿਚਾਲੇ ਲੁਧਿਆਣਾ ਦੇ ਆਤਮਨਗਰ ਹਲਕੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਇੱਥੇ ਕਾਂਗਰਸ ਤੇ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਵਿਚਾਲੇ ਜ਼ੋਰਦਾਰ ਝੜਪ ਹੋਈ ਹੈ।
ਲੁਧਿਆਣਾ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਦੌੜ 'ਚ ਹਨ।ਇਸ ਵਿਚਾਲੇ ਲੁਧਿਆਣਾ ਦੇ ਆਤਮਨਗਰ ਹਲਕੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਇੱਥੇ ਕਾਂਗਰਸ ਤੇ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਵਿਚਾਲੇ ਜ਼ੋਰਦਾਰ ਝੜਪ ਹੋਈ ਹੈ।ਹਾਲਾਂਕਿ ਕਾਂਗਰਸ ਉਮੀਦਵਾਰ ਕਮਲਜੀਤ ਦੇ ਆਰੋਪ ਸੀ ਕਿ ਉਨ੍ਹਾਂ ਦੇ ਸਮਰਥਕਾਂ 'ਤੇ ਹਮਲਾ ਹੋਇਆ ਹੈ।ਉਨ੍ਹਾਂ ਸਿਮਰਜੀਤ ਬੈਂਸ ਉਨ੍ਹਾਂ ਦੇ ਪੁੱਤਰ ਅਤੇ ਸਮਰਥਕਾਂ 'ਤੇ ਹਮਲੇ ਦੇ ਆਰੋਪ ਲਾਏ।
ਝੜਪ ਦੌਰਾਨ ਕਾਂਗਰਸ ਦੇ ਉਮੀਦਵਾਰ ਕਮਲਜੀਤ ਸਿੰਘ ਕਲਬਲ ਤੇ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਦੇ ਸਮਰਥਕਾਂ ਨੇ ਗੱਡੀਆਂ ਦੀ ਭੰਨ-ਤੋੜ ਕੀਤੀ ਹੈ।ਇਸ ਦੌਰਾਨ ਦੋਵਾਂ ਧਿਰਾਂ ਵੱਲੋਂ ਇਕ-ਦੂਜੇ ’ਤੇ ਇੱਟਾਂ-ਰੋੜੇ ਵਰ੍ਹਾਏ ਗਏ।
ਇਸ ਝੜਪ ਮਗਰੋਂ ਆਤਮਨਗਰ ਵਿਧਾਨ ਸਭਾ ਹਲਕੇ ’ਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਸੂਤਰਾਂ ਮੁਤਾਬਿਕ ਜਦੋਂ ਇਹ ਹਿੰਸਕ ਝੜਪ ਹੋਈ, ਉਦੋਂ ਕਾਂਗਰਸੀ ਉਮੀਦਵਾਰ ਤੇ ਸਿਮਰਜੀਤ ਸਿੰਘ ਬੈਂਸ ਮੌਕੇ ’ਤੇ ਹਾਜ਼ਰ ਸਨ। ਪੁਲਿਸ ਮੌਕੇ ’ਤੇ ਪਹੁੰਚੀ ਤੇ ਸੀ. ਸੀ. ਟੀ. ਵੀ. ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਦੋਵਾਂ ਉਮੀਦਵਾਰਾਂ ਦੇ ਬਿਆਨ ਦਰਜ ਕਰ ਲਏ ਹਨ। ਇਸ ਦੌਰਾਨ ਭਾਰੀ ਗਿਣਤੀ ’ਚ ਪੁਲਿਸ ਫੋਰਸ ਆਤਮਨਗਰ ਹਲਕੇ ਵਿਚ ਤਾਇਨਾਤ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :