Punjab Election: ਜਾਅਲੀ ਵੋਟਾਂ ਪਵਾਉਣ 'ਤੇ ਦੋ ਧਿਰਾਂ 'ਚ ਝੜਪ, ਪੁਲਿਸ ਤੋਂ ਕਾਰਵਾਈ ਦੀ ਮੰਗ
ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ 'ਤੇ ਵੋਟਾਂ ਜਾਰੀ ਹਨ। ਇਸ ਦੌਰਾਨ ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਬੂਥ ਨੰਬਰ 62 ਤੇ 63 'ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਦੋ ਧੜੇ ਆਪਸ 'ਚ ਭਿੜ ਗਏ।
ਫਤਿਹਗੜ੍ਹ ਸਾਹਿਬ: ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ 'ਤੇ ਵੋਟਾਂ ਜਾਰੀ ਹਨ। ਇਸ ਦੌਰਾਨ ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਬੂਥ ਨੰਬਰ 62 ਤੇ 63 'ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਦੋ ਧੜੇ ਆਪਸ 'ਚ ਭਿੜ ਗਏ। ਕੁਝ ਮਿੰਟਾਂ ਵਿੱਚ ਬੂਥ ਨੂੰ ਪੁਲਿਸ ਨੇ ਛਾਉਣੀ 'ਚ ਤਬਦੀਲ ਕਰ ਦਿੱਤਾ।
ਇਸ ਦੌਰਾਨ ਉਥੇ ਮੌਜੂਦ ਕੁੱਝ ਲੋਕਾਂ ਨੇ ਕਿਹਾ ਕਿ ਭਾਜਪਾ ਤੇ ਆਪ ਆਗੂਆਂ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਜਦੋਂਕਿ ਉਹ ਸ਼ਾਂਤਮਈ ਢੰਗ ਨਾਲ ਖੜ੍ਹੇ ਸਨ। ਇਸ ਦੌਰਾਨ ਕੁਝ ਲੋਕ ਆਏ ਤੇ ਉਨ੍ਹਾਂ ਦੇ ਨਾਲ ਹੱਥੋਪਾਈ ਕਰਨ ਲੱਗ ਗਏ।ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਧੱਕੇਸ਼ਾਹੀ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇ।
ਜਦੋਂ ਦੂਜੀ ਧਿਰ ਦੇ ਚਰਨਜੀਤ ਸਹਿਦੇਵ ਅਤੇ ਸ਼ਿਵਨੰਦਨ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਥਿਤ ਤੌਰ ਤੇ ਉਕਤ ਵਿਅਕਤੀਆਂ ਵੱਲੋਂ ਜਾਅਲੀ ਵੋਟ ਪਵਾਈਆਂ ਜਾ ਰਹੀਆਂ ਸੀ ਜਿਸ ਨੂੰ ਰੋਕਣ 'ਤੇ ਉਨ੍ਹਾਂ ਵੱਲੋਂ ਝਗੜਾ ਸ਼ੁਰੂ ਕਰ ਦਿੱਤਾ ਗਿਆ।ਉਨ੍ਹਾਂ ਆਰੋਪ ਲਗਾਇਆ ਕਿ ਉਕਤ ਵਿਅਕਤੀ ਵੱਲੋਂ ਝਗੜਾ ਕਰ ਉਨਾਂ ਦੀ ਦਾੜ੍ਹੀ ਵੀ ਪੁੱਟੀ ਗਈ ਹੈ।
ਇਸ ਸਬੰਧੀ ਸਬ-ਇੰਸਪੈਕਟਰ ਇਤੀਕਾ ਮਿੱਤਲ ਨੇ ਦੱਸਿਆ ਕਿ ਜਾਅਲੀ ਵੋਟ ਪਾਉਣ 'ਤੇ ਦੋ ਧਿਰਾਂ ਵਿੱਚ ਤਕਰਾਰ ਹੋ ਗਈ ਅਤੇ ਦੋਨਾਂ ਧਿਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :