Punjab Election: ਪਿਤਾ ਸੁਖਬੀਰ ਬਾਦਲ ਲਈ ਬੇਟੀ ਹਰਕੀਰਤ ਬਾਦਲ ਨੇ ਪਹਿਲੀ ਵਾਰ ਮੰਗੀਆਂ ਵੋਟਾਂ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਹਲਕਾ ਜਲਾਲਾਬਾਦ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਵੱਡੀ ਬੇਟੀ ਹਰਕੀਰਤ ਕੌਰ ਬਾਦਲ ਨੇ ਅੱਜ ਪਹਿਲੀ ਵਾਰ ਜਲਾਲਾਬਾਦ ਆ ਕੇ ਆਪਣੇ ਪਿਤਾ ਸੁਖਬੀਰ ਬਾਦਲ ਲਈ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ।

ਜਲਾਲਾਬਾਦ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਹਲਕਾ ਜਲਾਲਾਬਾਦ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਵੱਡੀ ਬੇਟੀ ਹਰਕੀਰਤ ਕੌਰ ਬਾਦਲ ਨੇ ਅੱਜ ਪਹਿਲੀ ਵਾਰ ਜਲਾਲਾਬਾਦ ਆ ਕੇ ਆਪਣੇ ਪਿਤਾ ਸੁਖਬੀਰ ਬਾਦਲ ਲਈ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ।

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਸਰਗਰਮੀਆਂ ਜ਼ੋਰਾਂ 'ਤੇ ਹਨ। ਉਮੀਦਵਾਰ ਦੇ ਨਾਲ-ਨਾਲ ਉਨ੍ਹਾਂ ਦੇ ਸਪੋਟਰ 'ਤੇ ਪਰਿਵਾਰਕ ਮੈਂਬਰ ਚੋਣ ਮੈਦਾਨ 'ਚ ਪ੍ਰਚਾਰ ਲਈ ਉਤਰੇ ਹੋਏ ਹਨ। ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ ਦੇ ਚੋਣ ਪ੍ਰਚਾਰ ਲਈ ਪਹਿਲੀ ਵਾਰ ਉਨ੍ਹਾਂ ਦੀ ਵੱਡੀ ਬੇਟੀ ਹਰਕੀਰਤ ਕੌਰ ਬਾਦਲ ਨੇ ਸ਼ਿਰਕਤ ਕਰਦਿਆਂ ਆਪਣੇ ਪਿਤਾ ਲਈ ਡੋਰ-ਟੂ-ਡੋਰ ਪ੍ਰਚਾਰ ਕਰਦਿਆਂ ਵੋਟਾਂ ਮੰਗੀਆਂ।
ਇਸ ਮੌਕੇ ਜਲਾਲਾਬਾਦ ਦੇ ਲੋਕਾਂ ਨੇ ਜਿੱਥੇ ਹਰਕੀਰਤ ਕੌਰ ਬਾਦਲ ਨੂੰ ਆਪਣੀ ਬੇਟੀ ਸਮਝਦਿਆਂ ਅੱਖਾਂ 'ਤੇ ਬਿਠਾਇਆ, ਉੱਥੇ ਉਨ੍ਹਾਂ ਦੇ ਨਾਲ ਕਦਮ ਨਾਲ ਕਦਮ ਮਿਲਾ ਕੇ ਸੁਖਬੀਰ ਸਿੰਘ ਬਾਦਲ ਲਈ ਵੋਟਾਂ ਮੰਗੀਆ। ਇਸ ਮੌਕੇ ਵੱਖ-ਵੱਖ ਵਾਰਡਾਂ ਤੋਂ ਸ਼ਹਿਰ ਦੀਆਂ ਮਹਿਲਾਵਾਂ ਦੀ ਵੱਡੀ ਗਿਣਤੀ ਹਰਕੀਰਤ ਕੌਰ ਬਾਦਲ ਦੇ ਨਾਲ ਚੱਲੀਆਂ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫਾਜ਼ਿਲਕਾ ਸ਼ਹਿਰੀ ਪ੍ਰਧਾਨ ਅਸ਼ੋਕ ਅਨੇਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੀ ਵੱਡੀ ਬੇਟੀ ਹਰਕੀਰਤ ਕੌਰ ਬਾਦਲ ਨੇ ਪਹਿਲੀ ਵਾਰ ਜਲਾਲਾਬਾਦ ਵਿੱਚ ਆਪਣੇ ਪਿਤਾ ਲਈ ਚੋਣ ਪ੍ਰਚਾਰ ਕੀਤਾ ਤੇ ਨੌਜਵਾਨ ਪੀੜ੍ਹੀ 'ਚ ਉਤਸ਼ਾਹ ਭਰਿਆ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :




















