(Source: ECI/ABP News)
Punjab Election: ਬਠਿੰਡਾ ਚ ਹਵਾਈ ਫਾਇਰਿੰਗ, ਗੱਡੀ ਦੀ ਸ਼ੀਸ਼ੇ ਭੰਨ੍ਹੇ
Punjab Election: ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦੇ ਦੌਰ ਵਿੱਚ ਬਠਿੰਡਾ ਵਿਖੇ ਫਾਇਰਿੰਗ ਹੋਈ ਹੈ। ਇੱਥੇ ਸ਼ੱਕ ਦੇ ਅਧਾਰ ਉੱਤੇ ਗੱਡੀਆਂ ਰੋਕਣ ਨੂੰ ਲੈ ਕੇ ਅਕਾਲੀ ਦਲ
![Punjab Election: ਬਠਿੰਡਾ ਚ ਹਵਾਈ ਫਾਇਰਿੰਗ, ਗੱਡੀ ਦੀ ਸ਼ੀਸ਼ੇ ਭੰਨ੍ਹੇ Punjab Election: Firing in Bathinda, car windows shattered Punjab Election: ਬਠਿੰਡਾ ਚ ਹਵਾਈ ਫਾਇਰਿੰਗ, ਗੱਡੀ ਦੀ ਸ਼ੀਸ਼ੇ ਭੰਨ੍ਹੇ](https://feeds.abplive.com/onecms/images/uploaded-images/2022/02/20/93e20d031d489df769761daa4039274b_original.jpeg?impolicy=abp_cdn&imwidth=1200&height=675)
Punjab Election: ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦੇ ਦੌਰ ਵਿੱਚ ਬਠਿੰਡਾ ਵਿਖੇ ਫਾਇਰਿੰਗ ਹੋਈ ਹੈ। ਇੱਥੇ ਸ਼ੱਕ ਦੇ ਅਧਾਰ ਉੱਤੇ ਗੱਡੀਆਂ ਰੋਕਣ ਨੂੰ ਲੈ ਕੇ ਅਕਾਲੀ ਦਲ ਤੇ ਕਾਂਗਰਸ ਦੇ ਵਰਕਰ ਆਪਸ ਵਿੱਚ ਭਿੜ ਗਏ। ਇਸ ਦੌਰਾਨ ਹਵਾਈ ਫਾਇਰ ਵੀ ਕੀਤੇ ਗਏ ਤੇ ਗੱਡੀ ਦੇ ਸ਼ੀਸ਼ੇ ਭੰਨ੍ਹੇ ਗਏ। ਪੁਲਿਸ ਮੌਕੇ 'ਤੇ ਪੁੱਜ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਘਟਨਾ ਬਠਿੰਡਾ ਦੇ ਅਮਰਪੁਰਾ ਬਸਤੀ ਵਿਖੇ ਵਾਪਰੀ। ਇੱਥੇ ਬੂਥ ਉੱਪਰ ਆਈ ਸ਼ੱਕੀ ਗੱਡੀ ਨੂੰ ਰੋਕਣ ਲਈ ਅਕਾਲੀ ਦਲ ਦੇ ਵਰਕਰਾਂ ਨੇ ਕੋਸ਼ਿਸ਼ ਕੀਤੀ। ਇਸ ਦੌਰਾਨ ਕਾਂਗਰਸੀ ਤੇ ਅਕਾਲੀ ਦਲ ਦੇ ਵਰਕਰਾਂ ਦੀ ਆਪਸ ਵਿੱਚ ਲੜਾਈ ਸ਼ੁਰੂ ਹੋ ਗਈ। ਇਸ ਦੇ ਚੱਲਦੇ ਹਵਾਈ ਫਾਇਰ ਵੀ ਕੀਤੇ ਗਏ। ਫਿਲਹਾਲ ਪੁਲਿਸ ਮਾਮਲੇ ਦੇ ਜਾਂਚ ਕਰ ਰਹੀ ਹੈ।
ਸਖਤ ਸੁਰੱਖਿਆ ਪ੍ਰਬੰਧ
ਕਿਸਾਨ ਅੰਦੋਲਨ ਕਰਕੇ ਇਹ ਵਾਰ ਚੋਣਾਂ ਕਾਫੀ ਅਹਿਮ ਮੰਨੀਆਂ ਜਾ ਰਹੀਆਂ ਹਨ। ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਚੋਣ ਕਮਿਸ਼ਨ ਵੱਲੋਂ ਨੀਮ ਸੁਰੱਖਿਆ ਬਲਾਂ ਦੀਆਂ 700 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਹਰੇਕ ਬੂਥ ’ਤੇ ਸਥਾਨਕ ਪੁਲਿਸ ਦੇ ਨਾਲ ਨੀਮ ਸੁਰੱਖਿਆ ਬਲਾਂ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਪੰਜਾਬ ਪੁਲਿਸ ਦੇ 80 ਹਜ਼ਾਰ ਤੋਂ ਵੱਧ ਕਰਮਚਾਰੀ ਵੀ ਤਾਇਨਾਤ ਹਨ।
ਕਮਿਸ਼ਨ ਵੱਲੋਂ ਪੰਜਾਬ ਨਾਲ ਲੱਗਦੇ ਰਾਜਾਂ ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਤੇ ਚੰਡੀਗੜ੍ਹ ਦੀਆਂ ਹੱਦਾਂ ’ਤੇ ਵੀ ਚੌਕਸੀ ਵਧਾਈ ਗਈ ਹੈ। ਗੁਆਂਢੀ ਸੂਬਿਆਂ ਨਾਲ ਲੱਗਦੇ ਜ਼ਿਲ੍ਹਿਆਂ ਦੀ ਪੁਲਿਸ ਨੂੰ ਵਧੇਰੇ ਚੌਕਸੀ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਗੁਆਂਢੀ ਸੂਬਿਆਂ ਨਾਲ ਸਬੰਧਤ ਪੰਜਾਬ ਦੀ ਸਰਹੱਦ ’ਤੇ ਪੈਂਦੇ ਸ਼ਰਾਬ ਦੇ ਠੇਕੇ ਵੀ ਬੰਦ ਕਰ ਦਿੱਤੇ ਗਏ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)