Punjab Election, JP Nadda hopes that BJP will do better this time in Punjab
Punjab Election: ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋੜਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ (BJP) ਨੇ ਨਵੇਂ ਸਹਿਯੋਗੀਆਂ ਨਾਲ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਅਜ਼ਮਾਈ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਪਹਿਲੀ ਵਾਰ ਵੱਡੇ ਭਰਾ ਦੀ ਭੂਮਿਕਾ ਵਿੱਚ ਹੈ। ਭਾਜਪਾ ਦੇ ਸਿਖਰਲੇ ਆਗੂਆਂ ਨੇ ਉਮੀਦ ਜਤਾਈ ਹੈ ਕਿ ਪਾਰਟੀ ਪੰਜਾਬ ਵਿੱਚ ਆਪਣੀ ਸਥਿਤੀ ਮਜ਼ਬੂਤ ਕਰ ਲਵੇਗੀ।
ਪਾਰਟੀ ਆਗੂਆਂ ਨੇ ਇਹ ਵੀ ਦਾਅਵਾ ਕੀਤਾ ਕਿ ਇਸ ਨੂੰ ਚੋਣਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕਪ੍ਰਿਅਤਾ ਦਾ ਫਾਇਦਾ ਹੋਇਆ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਕਿਹਾ, ''ਮੈਂ ਯਕੀਨਨ ਕਹਿ ਸਕਦਾ ਹਾਂ ਕਿ ਪੰਜ ਸੂਬਿਆਂ ਦੇ ਲੋਕਾਂ ਨੇ ਭਾਜਪਾ ਦਾ ਸਮਰਥਨ ਕੀਤਾ ਹੈ। ਚਾਰ ਸੂਬਿਆਂ ਵਿੱਚ ਜਿੱਥੇ ਭਾਜਪਾ ਦੀ ਸਰਕਾਰ ਹੈ, ਉੱਥੇ ਭਾਜਪਾ ਮੁੜ ਵਾਪਸ ਆਵੇਗੀ ਅਤੇ ਪੰਜਾਬ ਵਿੱਚ ਸਾਡੀ ਸਥਿਤੀ ਮਜ਼ਬੂਤ ਹੋਵੇਗੀ।"
ਜੇਪੀ ਨੱਡਾ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਨੂੰ ਜਨਤਾ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ, ''ਪੰਜਾਬ 'ਚ ਪਹਿਲੀ ਵਾਰ ਭਾਜਪਾ 65 ਤੋਂ ਵੱਧ ਸੀਟਾਂ 'ਤੇ ਚੋਣ ਲੜ ਰਹੀ ਹੈ। ਸਾਨੂੰ ਉੱਥੇ ਬਹੁਤ ਸਕਾਰਾਤਮਕ ਜਨਤਕ ਸਮਰਥਨ ਮਿਲਿਆ ਹੈ ਅਤੇ ਅਸੀਂ ਉੱਥੇ ਉਮੀਦ ਨਾਲੋਂ ਬਿਹਤਰ ਨਤੀਜੇ ਲਿਆਵਾਂਗੇ।
ਅਕਾਲੀ ਦਲ ਨਾਲੋਂ ਟੁੱਟਿਆ ਨਾਤਾ
ਪੰਜਾਬ ਵਿੱਚ ਭਾਜਪਾ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਲੰਮੇ ਸਮੇਂ ਤੋਂ ਗਠਜੋੜ ਸੀ ਪਰ ਕੇਂਦਰ ਸਰਕਾਰ ਦੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਲੈ ਕੇ ਦੋਵਾਂ ਪਾਰਟੀਆਂ ਦਾ ਗਠਜੋੜ ਟੁੱਟ ਗਿਆ। ਪੰਜਾਬ ਵਿੱਚ ਇਸ ਵਾਰ ਭਾਜਪਾ ਨੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਅਕਾਲੀ ਦਲ (ਸੰਯੁਕਤ) ਨਾਲ ਗੱਠਜੋੜ ਕੀਤਾ।
ਹਾਲਾਂਕਿ ਭਾਜਪਾ ਨੇ ਪੀਐਮ ਮੋਦੀ ਨੂੰ ਚਿਹਰਾ ਬਣਾ ਕੇ ਹੀ ਵਿਧਾਨ ਸਭਾ ਚੋਣਾਂ ਲੜੀਆਂ ਹਨ। ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਪੇਸ਼ ਨਹੀਂ ਕੀਤਾ ਗਿਆ। ਇਸ ਚੋਣ ਤੋਂ ਪਹਿਲਾਂ ਭਾਜਪਾ ਸਭ ਤੋਂ ਵੱਧ 23 ਵਿਧਾਨ ਸਭਾ ਸੀਟਾਂ 'ਤੇ ਆਪਣੀ ਕਿਸਮਤ ਅਜ਼ਮਾ ਰਹੀ ਹੈ।
ਇਹ ਵੀ ਪੜ੍ਹੋ: Punjab Election: ਕੀ ਪੰਜਾਬ 'ਚ ਉਪਲਬਧ ਨਹੀਂ ਹਨ ਲੋੜੀਂਦੇ ਬੈਲਟ ਪੇਪਰ? ਆਮ ਆਦਮੀ ਪਾਰਟੀ ਨੇ ਉਠਾਏ ਸਵਾਲ