Punjab Election Result: ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ ਪਟਿਆਲਾ ਜ਼ਿਲ੍ਹੇ ਅੰਦਰ 'ਆਪ' ਦਾ ਝਾੜੂ ਫਿਰਿਆ ਹੈ। ਇੱਥੋਂ ਤੱਕ ਕਿ ਪਟਿਆਲਾ ਸ਼ਹਿਰੀ ਤੋਂ ਕੈਪਟਨ ਅਮਰਿੰਦਰ ਸਿੰਘ ਖੁਦ ਪੱਛੜ ਗਏ ਹਨ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਸਨੌਰ ਵਿੱਚ 'ਆਪ' ਦੇ ਹਰਮੀਤ ਪਠਾਣ ਮਾਜਰਾ ਤਕਰੀਬਨ 3500 ਵੋਟਾਂ ਨਾਲ ਅੱਗੇ ਹਨ ਤੇ ਦੂਜੇ ਨੰਬਰ 'ਤੇ ਕਾਂਗਰਸ ਦੇ ਹਰਿੰਦਰਪਾਲ ਸਿੰਘ ਹੈਰੀਮਾਨ ਹਨ। 



ਵਿਧਾਨ ਸਭਾ ਹਲਕਾ ਨਾਭਾ ਵਿੱਚ 'ਆਪ' ਦੇ ਗੁਰਦੇਵ ਸਿੰਘ ਦੇਵ ਮਾਨ ਤਕਰੀਬਨ ਤਿੰਨ ਹਜ਼ਾਰ ਵੋਟਾਂ ਦੇ ਫ਼ਰਕ ਨਾਲ ਅੱਗੇ ਚੱਲ ਰਹੇ ਹਨ ਤੇ ਦੂਜੇ ਨੰਬਰ ’ਤੇ ਕਾਂਗਰਸ ਦੇ ਸਾਧੂ ਸਿੰਘ ਧਰਮਸੋਤ ਹਨ। ਰਾਜਪੁਰਾ ਹਲਕੇ ਵਿੱਚ ਭਾਜਪਾ ਦੇ ਜਗਦੀਸ਼ ਕੁਮਾਰ ਜੱਗਾ ਦੂਜੇ ਨੰਬਰ ’ਤੇ ਆ ਗਏ ਹਨ ਪਰ ਅਜੇ ਵੀ ਉਹ 'ਆਪ' ਦੀ ਨੀਨਾ ਮਿੱਤਲ ਨਾਲੋਂ 882 ਨਾਲ ਪਛੜ ਹੋਏ ਹਨ।


ਸਮਾਣਾ ਵਿੱਚ 'ਆਪ' ਉਮੀਦਵਾਰ ਚੇਤਨ ਸਿੰਘ ਜੌੜੇਮਾਜਰਾ ਅਕਾਲੀ ਦਲ ਦੇ ਸੁਰਜੀਤ ਸਿੰਘ ਰੱਖੜਾ ਤੋਂ 5342 ਵੋਟਾਂ ਦੇ ਫ਼ਰਕ ਨਾਲ ਅੱਗੇ ਚੱਲ ਰਹੇ ਹਨ। ਵਿਧਾਨ ਸਭਾ ਹਲਕਾ ਘਨੌਰ ਵਿੱਚ ਆਮ ਆਦਮੀ ਪਾਰਟੀ ਦੇ ਗੁਰਲਾਲ ਘਨੌਰ ਛੇ ਹਜ਼ਾਰ ਵੋਟਾਂ ਨਾਲ ਅੱਗੇ ਹਨ। ਇੱਥੇ ਦੂਜੇ ਨੰਬਰ ’ਤੇ ਕਾਂਗਰਸ ਦੇ ਜਲਾਲਪੁਰ ਤੇ ਤੀਜੇ ਤੇ ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਹਨ।


ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਚੋਣਾਂ ਲਈ 117 ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪਹਿਲਾ ਰੁਝਾਨ ਸਾਹਮਣੇ ਆਇਆ ਹੈ। ਪੰਜਾਬ ਵਿੱਚ ਕਾਂਗਰਸ ਦਾ ਖਾਤਾ ਖੁੱਲ੍ਹ ਗਿਆ ਹੈ। ਪਹਿਲਾ ਰੁਝਾਨ 'ਚ ਆਪ 90 , ਕਾਂਗਰਸ 18, ਬੀਜੇਪੀ 02, ਸ਼੍ਰੋਮਣੀ ਅਕਾਲੀ ਦਲ 06 'ਤੇ ਹੈ। 117 ਸੀਟਾਂ 'ਤੇ ਸਿਰਫ ਇਕ ਸੀਟ ਤੋਂ ਹੀ ਰੁਝਾਨ ਆਇਆ ਹੈ। ਸੂਬੇ ਵਿੱਚ ਪੂਰਨ ਬਹੁਮਤ ਵਾਲੀ ਸਰਕਾਰ ਬਣਾਉਣ ਲਈ ਕਿਸੇ ਵੀ ਸਿਆਸੀ ਪਾਰਟੀ ਨੂੰ ਘੱਟੋ-ਘੱਟ 59 ਸੀਟਾਂ ਚਾਹੀਦੀਆਂ ਹਨ।


'ਆਪ' ਤੇ ਕਾਂਗਰਸ 'ਚ ਸਖਤ ਟੱਕਰ
ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਅੱਜ ਸ਼ਾਮ ਤੱਕ ਇਹ ਸਪੱਸ਼ਟ ਹੋ ਜਾਵੇਗਾ ਕਿ ਪੰਜਾਬ ਵਿੱਚ ਕਿਸ ਦੀ ਸਰਕਾਰ ਬਣੇਗੀ ਅਤੇ ਕਿਸ ਦੀ ਸਰਕਾਰ ਸੱਤਾ ਤੋਂ ਬਾਹਰ ਹੋਵੇਗੀ। ਪੰਜਾਬ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ ਲਈ ਗਿਣਤੀ ਜਾਰੀ ਹੈ।

ਹਾਲਾਂਕਿ, ਇਹ ਹੁਣ ਲਈ ਸਿਰਫ ਸ਼ੁਰੂਆਤੀ ਰੁਝਾਨ ਹਨ। ਕੁਝ ਸਮੇਂ ਬਾਅਦ ਇਹ ਲਗਾਤਾਰ ਬਦਲਦਾ ਰਹੇਗਾ। ਸੂਬੇ ਵਿੱਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ-ਬਸਪਾ ਗਠਜੋੜ ਅਤੇ ਭਾਜਪਾ ਵਿਚਾਲੇ ਹੈ। ਮੰਨਿਆ ਜਾ ਰਿਹਾ ਹੈ ਕਿ ਸੂਬੇ 'ਚ 'ਆਪ' ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਹੈ।