ਹਲਕਾ ਅਮਲੋਹ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਿੰਦਰ ਸਿੰਘ ਗੈਰੀ ਬੜਿੰਗ ਨੂੰ 52912 ਵੋਟਾਂ, ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ 28249 ਵੋਟਾਂ, ਇੰਡੀਅਨ ਨੈਸ਼ਨਲ ਕਾਂਗਰਸ ਦੇ ਕਾਕਾ ਰਣਦੀਪ ਸਿੰਘ ਨਾਭਾ ਨੂੰ 16077 ਵੋਟਾਂ, ਭਾਜਪਾ ਦੇ ਕੰਵਰਵੀਰ ਸਿੰਘ ਟੌਹੜਾ ਨੂੰ 9488 ਵੋਟਾਂ, ਸ਼੍ਰੋਮਣੀ ਅਕਾਲੀ ਦਲ (ਅ)ਦੇ ਲਖਬੀਰ ਸਿੰਘ ਸੌਂਟੀ ਨੂੰ 3793 ਵੋਟਾਂ ਅਤੇ 523 ਨੋਟਾ ਵੋਟਾਂ ਪਈਆਂ। ਹਲਕੇ ਵਿੱਚ ਕੁੱਲ 01 ਲੱਖ 13 ਹਜਾਰ 966 ਵੋਟਾਂ ਪਈਆਂ।
ਹਲਕਾ ਬਸੀ ਪਠਾਣਾ (ਰਿਜ਼ਰਵ) ਤੋਂ ਆਮ ਆਦਮੀ ਪਾਰਟੀ ਦੇ ਊਮੀਦਵਾਰ ਰੁਪਿੰਦਰ ਸਿੰਘ ਹੈਪੀ ਨੂੰ 54018 ਵੋਟਾਂ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਗੁਰਪ੍ਰੀਤ ਸਿੰਘ ਜੀ.ਪੀ ਨੂੰ 16177 ਵੋਟਾ, ਬਸਪਾ ਦੇ ਉਮੀਦਵਾਰ ਸ਼ਿਵ ਕੁਮਾਰ ਕਲਿਆਣ ਨੂੰ 7859ਵੋਟਾਂ, ਸ਼੍ਰੋਮਣੀ ਅਕਾਲੀ ਦਲ (ਅ) ਦੇ ਧਰਮ ਸਿੰਘ ਨੂੰ 10889 ਵੋਟਾਂ ਅਤੇ ਆਜ਼ਾਦ ਉਮੀਦਵਾਰ ਡਾ ਮਨੋਹਰ ਸਿੰਘ ਨੂੰ 13796ਵੋਟਾਂ ਅਤੇ 792 ਨੋਟਾ ਵੋਟਾਂ ਪਈਆਂ। ਹਲਕੇ ਵਿੱਚ ਕੁੱਲ 01 ਲੱਖ 12 ਹਜ਼ਾਰ 144 ਵੋਟਾਂ ਪਈਆਂ।
Punjab Election Result 2022 : ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ 3 ਵਿਧਾਨ ਸਭਾ ਹਲਕਿਆਂ 'ਚ AAP ਦੀ ਵੱਡੀ ਜਿੱਤ
ਏਬੀਪੀ ਸਾਂਝਾ
Updated at:
10 Mar 2022 05:43 PM (IST)
Edited By: shankerd
ਹਲਕਾ ਫਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਖਬੀਰ ਸਿੰਘ ਰਾਏ ਨੂੰ 57706 ਵੋਟਾਂ, ਭਾਜਪਾ ਦੇ ਉਮੀਦਵਾਰ ਦੀਦਾਰ ਸਿੰਘ ਭੱਟੀ ਨੂੰ 14186 ਵੋਟਾਂ
AAP_supporters_celebrate
NEXT
PREV
ਫਤਹਿਗੜ੍ਹ ਸਾਹਿਬ : ਹਲਕਾ ਫਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਖਬੀਰ ਸਿੰਘ ਰਾਏ ਨੂੰ 57706 ਵੋਟਾਂ, ਭਾਜਪਾ ਦੇ ਉਮੀਦਵਾਰ ਦੀਦਾਰ ਸਿੰਘ ਭੱਟੀ ਨੂੰ 14186 ਵੋਟਾਂ, ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਜਗਦੀਪ ਸਿੰਘ ਚੀਮਾ ਨੂੰ 10922, ਕਾਂਗਰਸ ਦੇ ਕੁਲਜੀਤ ਸਿੰਘ ਨਾਗਰਾ ਨੂੰ 25507ਵੋਟਾਂ, ਸ਼੍ਰੋਮਣੀ ਅਕਾਲੀ ਦਲ (ਅ) ਦੇ ਇਮਾਨ ਸਿੰਘ ਮਾਨ ਨੂੰ 12286 ਵੋਟਾਂ ਅਤੇ ਸਯੁੰਕਤ ਸੰਘਰਸ਼ ਪਾਰਟੀ ਤੋਂ ਸਰਬਜੀਤ ਸਿੰਘ ਮੱਖਣ ਨੂੰ 2159 ਵੋਟਾਂ ਅਤੇ 765 ਨੋਟਾ ਵੋਟਾਂ ਪਈਆਂ। ਹਲਕੇ ਵਿੱਚ ਕੁੱਲ 01 ਲੱਖ 25 ਹਜਾਰ 515 ਵੋਟਾਂ ਪਈਆਂ।
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਲਗਭਗ ਸਾਫ਼ ਹੋ ਚੁੱਕੇ ਹਨ। ਇਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ 92 , ਕਾਂਗਰਸ ਨੂੰ 18 , ਭਾਜਪਾ 2 ,ਅਕਾਲੀ ਦਲ 04 ਅਤੇ ਹੋਰ ਨੂੰ 1 ਸੀਟ ਹਾਸਿਲ ਹੋਈ ਹੈ। ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ , ਬਿਕਰਮ ਮਜੀਠੀਆ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
Published at:
10 Mar 2022 05:43 PM (IST)
- - - - - - - - - Advertisement - - - - - - - - -