Punjab Election Result 2022: ਵੋਟਾਂ ਦੀ ਗਿਣਤੀ ਸ਼ੁਰੂ ਹੁੰਦੇ ਹੀ ਪੱਛੜਣ ਲੱਗੇ ਪੰਜਾਬ ਦੇ ਦਿੱਗਜ, ਜਾਣੋ ਵੱਡੇ-ਵੱਡੇ ਆਗੂਆਂ ਦਾ ਹਾਲ
Punjab Election Result: ਪੰਜਾਬ ਦੇ ਚੋਣ ਮੈਦਾਨ ਵਿੱਚ ਉਤਰੇ ਕਈ ਦਿੱਗਜ ਉਮੀਦਵਾਰ ਇਸ ਵਾਰ ਪਛੜਦੇ ਨਜ਼ਰ ਆ ਰਹੇ ਹਨ। ਇਨ੍ਹਾਂ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਂ ਸਭ ਤੋਂ ਵੱਡਾ ਹੈ, ਜਿਨ੍ਹਾਂ ਨੇ ਦੋ ਸੀਟਾਂ ਤੋਂ ਚੋਣ ਲੜੀ ਸੀ।
Punjab Election Result 2022 CM Charanjit Singh Channi Capt Amarinder Singh Sukhbir Badal Bhagwant Mann Trailing AAP Big lead key Highlights
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
Punjab Election Result: ਪੰਜਾਬ 'ਚ ਵੋਟਾਂ ਦੀ ਗਿਣਤੀ ਸ਼ੁਰੂ ਹੋਏ ਚਾਰ ਘੰਟੇ ਬੀਤ ਚੁੱਕੇ ਹਨ ਤੇ ਹੁਣ ਸਾਰੀ ਤਸਵੀਰ ਲਗਪਗ ਸਾਫ਼ ਹੁੰਦੀ ਨਜ਼ਰ ਆ ਰਹੀ ਹੈ। ਇਸ ਵਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਨਜ਼ਰ ਆ ਰਹੀ ਹੈ। ਹੁਣ ਤੱਕ ਦੇ ਰੁਝਾਨਾਂ 'ਚ ਪਾਰਟੀ ਨੂੰ 89 ਸੀਟਾਂ 'ਤੇ ਲੀਡ ਮਿਲੀ ਹੈ, ਜਦਕਿ ਕਾਂਗਰਸ ਨੂੰ ਇਸ ਵਾਰ ਭਾਰੀ ਨੁਕਸਾਨ ਹੁੰਦਾ ਨਜ਼ਰ ਆ ਰਿਹਾ ਹੈ। ਕਾਂਗਰਸ ਸਿਰਫ 14 ਸੀਟਾਂ 'ਤੇ ਅੱਗੇ ਹੈ। ਵੱਡੀ ਜਿੱਤ ਵੱਲ ਵਧ ਰਹੀ ਆਮ ਆਦਮੀ ਪਾਰਟੀ ਨੇ ਵੀ ਜਸ਼ਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
AAP ਵੱਲੋਂ ਜਸ਼ਨ ਸ਼ੁਰੂ
ਦਿੱਲੀ ਤੋਂ ਲੈ ਕੇ ਪੰਜਾਬ ਤੱਕ ਆਮ ਆਦਮੀ ਪਾਰਟੀ ਦੇ ਦਫ਼ਤਰਾਂ ਵਿੱਚ ਜਸ਼ਨ ਦਾ ਮਾਹੌਲ ਹੈ। ਸੀਐਮ ਉਮੀਦਵਾਰ ਭਗਵੰਤ ਮਾਨ ਦੇ ਘਰ ਪਹੁੰਚ ਰਹੇ ਹਨ ਆਗੂ ਤੇ ਵਰਕਰ। ਮਾਨ ਦੇ ਘਰ ਦੇ ਬਾਹਰ ਤਿਉਹਾਰ ਵਰਗਾ ਮਾਹੌਲ ਹੈ, ਜਿੱਥੇ ‘ਆਪ’ ਵਰਕਰ ਢੋਲ-ਗੁਲਾਲ ਨਾਲ ਜਿੱਤ ਦਾ ਜਸ਼ਨ ਮਨਾ ਰਹੇ ਹਨ। ਪਾਰਟੀ ਆਗੂ ਰਾਘਵ ਚੱਢਾ ਨੇ ਕਿਹਾ ਹੈ ਕਿ ਜਲਦੀ ਹੀ ਭਗਵੰਤ ਮਾਨ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਰੁਝਾਨਾਂ 'ਤੇ ਕਿਹਾ ਹੈ ਕਿ ਉਨ੍ਹਾਂ ਨੂੰ ਰਾਸ਼ਟਰੀ ਪੱਧਰ 'ਤੇ ਥਾਂ ਮਿਲੀ ਹੈ।
ਪਾਰਟੀ ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕੇਜਰੀਵਾਲ ਦੇ ਸ਼ਾਸਨ ਮਾਡਲ ਨੂੰ ਇੱਕ ਮੌਕਾ ਦਿੱਤਾ ਹੈ। ਅੱਜ ਪੂਰੇ ਦੇਸ਼ ਵਿੱਚ ਇਹ ਗੱਲ ਸਪੱਸ਼ਟ ਹੋ ਗਈ ਹੈ ਕਿ ਲੋਕ ਸਮਝਦੇ ਹਨ ਕਿ ਕੇਜਰੀਵਾਲ ਹੋਵੇ ਤਾਂ ਕਾਰੋਬਾਰ, ਰੁਜ਼ਗਾਰ, ਸਿੱਖਿਆ, ਸਿਹਤ ਸੇਵਾਵਾਂ ਇਮਾਨਦਾਰੀ ਨਾਲ ਮਿਲ ਸਕਦੀਆਂ ਹਨ। ਬਾਬਾ ਸਾਹਿਬ ਭਗਤ ਸਿੰਘ ਦਾ ਸੁਪਨਾ ਅੱਜ ਪੂਰਾ ਹੋ ਗਿਆ ਹੈ। ਇਹ ਰੂਟ ਹੁਣ ਹੌਲੀ-ਹੌਲੀ ਪੂਰੇ ਦੇਸ਼ ਵਿਚ ਜਾਵੇਗਾ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਨਹੀਂ, ਆਮ ਆਦਮੀ ਦੀ ਜਿੱਤ ਹੋਈ ਹੈ।
ਹੁਣ ਜਾਣੋ ਕੌਣ ਅੱਗੇ ਕੌਣ ਪਿੱਛੇ?
ਪੰਜਾਬ ਦੇ ਚੋਣ ਮੈਦਾਨ ਵਿੱਚ ਉਤਰੇ ਕਈ ਦਿੱਗਜ ਉਮੀਦਵਾਰ ਇਸ ਵਾਰ ਪਛੜਦੇ ਨਜ਼ਰ ਆ ਰਹੇ ਹਨ। ਇਨ੍ਹਾਂ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਂ ਸਭ ਤੋਂ ਵੱਡਾ ਹੈ, ਜਿਨ੍ਹਾਂ ਨੇ ਦੋ ਸੀਟਾਂ ਤੋਂ ਚੋਣ ਲੜੀ ਸੀ। ਚੰਨੀ ਆਪਣੀਆਂ ਦੋਵੇਂ ਸੀਟਾਂ ਤੋਂ ਪਿੱਛੇ ਚੱਲ ਰਹੇ ਹਨ।
ਇਸ ਦੇ ਨਾਲ ਹੀ ਕਾਂਗਰਸ ਤੋਂ ਵੱਖ ਹੋ ਕੇ ਨਵੀਂ ਪਾਰਟੀ ਬਣਾਉਣ ਵਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪਿੱਛੇ ਚੱਲ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੀ ਪਿੱਛੇ ਹਨ। ਨਵਜੋਤ ਸਿੰਘ ਸਿੱਧੂ ਵੀ ਅੰਮ੍ਰਿਤਸਰ ਪੂਰਬੀ ਸੀਟ ਤੋਂ ਪਿੱਛੇ ਚੱਲ ਰਹੇ ਹਨ। ਇਸ ਸੀਟ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਜੀਵਨ ਜੋਤ ਕੌਰ ਅੱਗੇ ਚੱਲ ਰਹੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਤੀਜੇ ਨੰਬਰ 'ਤੇ ਚੱਲ ਰਹੇ ਹਨ। ਹਾਲਾਂਕਿ ਅਗਲੇ ਕੁਝ ਘੰਟਿਆਂ 'ਚ ਸਾਰੀ ਤਸਵੀਰ ਸਪੱਸ਼ਟ ਹੋ ਜਾਵੇਗੀ।