Punjab Election Result: ਕੈਪਟਨ ਦੇ ਗੜ੍ਹ 'ਚ ਫਿਰਿਆ 'ਆਪ' ਦਾ ਝਾੜੂ
Punjab Election Result: ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ ਪਟਿਆਲਾ ਜ਼ਿਲ੍ਹੇ ਅੰਦਰ 'ਆਪ' ਦਾ ਝਾੜੂ ਫਿਰਿਆ ਹੈ। ਇੱਥੋਂ ਤੱਕ ਕਿ ਪਟਿਆਲਾ ਸ਼ਹਿਰੀ ਤੋਂ ਕੈਪਟਨ ਅਮਰਿੰਦਰ ਸਿੰਘ ਖੁਦ ਪੱਛੜ ਗਏ ਹਨ
Punjab Election Result: ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ ਪਟਿਆਲਾ ਜ਼ਿਲ੍ਹੇ ਅੰਦਰ 'ਆਪ' ਦਾ ਝਾੜੂ ਫਿਰਿਆ ਹੈ। ਇੱਥੋਂ ਤੱਕ ਕਿ ਪਟਿਆਲਾ ਸ਼ਹਿਰੀ ਤੋਂ ਕੈਪਟਨ ਅਮਰਿੰਦਰ ਸਿੰਘ ਖੁਦ ਪੱਛੜ ਗਏ ਹਨ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਸਨੌਰ ਵਿੱਚ 'ਆਪ' ਦੇ ਹਰਮੀਤ ਪਠਾਣ ਮਾਜਰਾ ਤਕਰੀਬਨ 3500 ਵੋਟਾਂ ਨਾਲ ਅੱਗੇ ਹਨ ਤੇ ਦੂਜੇ ਨੰਬਰ 'ਤੇ ਕਾਂਗਰਸ ਦੇ ਹਰਿੰਦਰਪਾਲ ਸਿੰਘ ਹੈਰੀਮਾਨ ਹਨ।
ਵਿਧਾਨ ਸਭਾ ਹਲਕਾ ਨਾਭਾ ਵਿੱਚ 'ਆਪ' ਦੇ ਗੁਰਦੇਵ ਸਿੰਘ ਦੇਵ ਮਾਨ ਤਕਰੀਬਨ ਤਿੰਨ ਹਜ਼ਾਰ ਵੋਟਾਂ ਦੇ ਫ਼ਰਕ ਨਾਲ ਅੱਗੇ ਚੱਲ ਰਹੇ ਹਨ ਤੇ ਦੂਜੇ ਨੰਬਰ ’ਤੇ ਕਾਂਗਰਸ ਦੇ ਸਾਧੂ ਸਿੰਘ ਧਰਮਸੋਤ ਹਨ। ਰਾਜਪੁਰਾ ਹਲਕੇ ਵਿੱਚ ਭਾਜਪਾ ਦੇ ਜਗਦੀਸ਼ ਕੁਮਾਰ ਜੱਗਾ ਦੂਜੇ ਨੰਬਰ ’ਤੇ ਆ ਗਏ ਹਨ ਪਰ ਅਜੇ ਵੀ ਉਹ 'ਆਪ' ਦੀ ਨੀਨਾ ਮਿੱਤਲ ਨਾਲੋਂ 882 ਨਾਲ ਪਛੜ ਹੋਏ ਹਨ।
ਸਮਾਣਾ ਵਿੱਚ 'ਆਪ' ਉਮੀਦਵਾਰ ਚੇਤਨ ਸਿੰਘ ਜੌੜੇਮਾਜਰਾ ਅਕਾਲੀ ਦਲ ਦੇ ਸੁਰਜੀਤ ਸਿੰਘ ਰੱਖੜਾ ਤੋਂ 5342 ਵੋਟਾਂ ਦੇ ਫ਼ਰਕ ਨਾਲ ਅੱਗੇ ਚੱਲ ਰਹੇ ਹਨ। ਵਿਧਾਨ ਸਭਾ ਹਲਕਾ ਘਨੌਰ ਵਿੱਚ ਆਮ ਆਦਮੀ ਪਾਰਟੀ ਦੇ ਗੁਰਲਾਲ ਘਨੌਰ ਛੇ ਹਜ਼ਾਰ ਵੋਟਾਂ ਨਾਲ ਅੱਗੇ ਹਨ। ਇੱਥੇ ਦੂਜੇ ਨੰਬਰ ’ਤੇ ਕਾਂਗਰਸ ਦੇ ਜਲਾਲਪੁਰ ਤੇ ਤੀਜੇ ਤੇ ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਹਨ।
ਹਾਰੇ ਵੱਡੇ ਲੀਡਰ
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਸ ਵਾਰ ਵੱਡਾ ਫੇਰਬਦਲ ਹੋਇਆ ਹੈ। ਵੱਡੇ ਲੀਡਰ ਹਾਰ ਗਏ ਹਨ। ਪਟਿਆਲਾ ਸ਼ਹਿਰੀ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ, ਜਲਾਲਾਬਾਦ ਤੋਂ ਸੁਖਬੀਰ ਬਾਦਲ, ਭਦੌੜ ਤੇ ਚਮਕੌਰ ਸਾਹਿਬ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਾਰ ਗਏ ਹਨ।
ਲੰਬੀ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਤੇ ਬਿਕਰਮ ਮਜੀਠੀਆ ਵੀ ਹਾਰ ਰਹੇ ਹਨ। ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ 'ਆਪ' ਦੇ ਡਾ. ਅਜੈ ਗੁਪਤਾ ਨੇ ਪੰਜਾਬ ਦੇ ਡਿਪਟੀ ਸੀਐਮ ਓਪੀ ਸੋਨੀ ਨੂੰ ਹਰਾਇਆ ਹੈ। 'ਆਪ' ਨੇ ਇਹ ਸੀਟ ਕਾਂਗਰਸ ਕੋਲੋਂ 13965 ਵੋਟਾਂ ਦੇ ਫਰਕ ਨਾਲ ਜਿੱਤੀ ਹੈ।