Punjab Election Result: ਖਰੜ ਤੋਂ 'ਆਪ' ਅਨਮੋਲ ਗਗਨ ਮਾਨ ਅੱਗੇ, ਮੁਹਾਲੀ ਤੋਂ ਕੁਲਵੰਤ ਸਿੰਘ ਦੀ ਝੰਡੀ
Punjab Election Result: ਖਰੜ ਤੋਂ 'ਆਪ' ਅਨਮੋਲ ਗਗਨ ਮਾਨ ਅੱਗੇ, ਮੁਹਾਲੀ ਤੋਂ ਕੁਲਵੰਤ ਸਿੰਘ ਦੀ ਝੰਡੀ
Punjab Election Result: 'Aap' from Kharar to Anmol Gagan Mann, Kulwant Singh's flag from Mohali
Punjab Election Result: ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ 1000 ਵੋਟਾਂ ਨੇ ਅੱਗੇ ਹਨ। ਖਰੜ ਤੋਂ ਆਮ ਆਦਮੀ ਪਾਰਟੀ ਦੀ ਅਨਮੋਲ ਗਗਨ ਮਾਨ ਅੱਗੇ ਹੈ। ਖਰੜ ਤੋਂ ਦੂਜੇ ਰਾਊਂਡ ਵਿੱਚ 'ਆਪ' ਨੂੰ 6528, ਕਾਂਗਰਸ ਨੂੰ 1408, ਅਕਾਲੀ ਦਲ 3968, ਭਾਜਪਾ 1197 ਨੂੰ ਵੋਟਾਂ ਮਿਲੀਆਂ ਹਨ।
ਪੰਜਾਬ (Punjab) ਸਣੇ ਪੰਜ ਰਾਜਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਤਾਜ਼ਾ ਰੁਝਾਨਾਂ ਮੁਤਾਬਿਕ 'ਆਪ' ਅੱਗੇ ਚੱਲ ਰਹੀ ਹੈ।ਇਸ ਵਾਰ ਕਾਂਗਰਸ (Congress) ਆਪਣੀ ਸੱਤਾ ਬਚਾਉਣ ਦੀ ਲੜਾਈ ਲੜ ਰਹੀ ਹੈ ਤੇ ਆਮ ਆਦਮੀ ਪਾਰਟੀ (Aam Aadmi Party) ਪੁਰਾਣੀਆਂ ਪਾਰਟੀਆਂ ਨੂੰ ਲਾਂਭੇ ਕਰਨ ਦੇ ਸੁਫਨੇ ਵੇਖ ਰਹੀ ਹੈ।ਇਸ ਵਿਚਾਲੇ ਅੰਮ੍ਰਿਤਸਰ ਪੂਰਬੀ ਸੀਟ ਤੋਂ ਨਵਜੋਤ ਸਿੰਘ ਸਿੱਧੂ ਤੀਜੇ ਨੰਬਰ 'ਤੇ ਚੱਲ ਰਹੇ ਹਨ।
ਆਪ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਸਵੇਰੇ ਹੀ ਆਪਣੇ ਜੱਦੀ ਪਿੰਡ ਵਿੱਚ ਗੁਰੂਦਵਾਰਾ ਮਸਤੁਆਣਾ ਸਾਹਿਬ ਸੰਗਰੂਰ ਵਿਖੇ ਨਤਮਸਤਕ ਹੋਏ।ਇਸ ਦੌਰਾਨ ਭਗਵੰਤ ਮਾਨ ਨੇ ਸਰਕਾਰ ਬਣਾਉਣ ਦਾ ਦਾਅਵਾ ਵੀ ਕੀਤਾ ਹੈ।ਉਧਰ ਵਿਰੋਧ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ 85-100 ਸੀਟਾਂ ਤੱਕ ਜਿੱਤਣ ਦਾ ਦਾਅਵਾ ਵੀ ਕੀਤਾ ਹੈ। ਦੱਸ ਦੇਈਏ ਕਿ ਠੀਕ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਏਗੀ।ਜਿਸ ਤੋਂ ਬਾਅਦ ਸਾਰੀ ਸਥਿਤੀ ਸਾਫ ਹੋ ਜਾਏਗੀ ਕਿ ਆਖਰ ਕੌਣ ਹੋਏਗਾ ਪੰਜਾਬ ਦਾ ਅਗਲਾ ਮੁੱਖ ਮੰਤਰੀ।
ਐਗਜ਼ਿਟ ਪੋਲ (Exit Poll) ਨੇ ਆਮ ਆਦਮੀ ਪਾਰਟੀ ਨੂੰ ਬੜ੍ਹਤ ਦਿੱਤੀ ਹੈ ਪਰ ਅਸਲੀ ਤਸਵੀਰ ਅੱਜ ਸਾਹਮਣੇ ਆਏਗੀ। ਪੰਜਾਬ ਵਿਧਾਨ ਸਭਾ (Punjab Vidhan Sabha) ਦੀਆਂ 117 ਸੀਟਾਂ ਲਈ 20 ਫਰਵਰੀ ਨੂੰ ਚੋਣਾਂ ਹੋਈਆਂ ਸੀ।
ਕਿੱਥੇ-ਕਿੱਥੇ ਦੇਖ ਸਕਦੇ ਹਾਂ ਨਤੀਜੇ?
ਟੀਵੀ ਨਾਲ ਮੋਬਾਈਲ ਫੋਨਾਂ ਤੇ ਹੋਰ ਸਾਰੇ ਪਲੇਟਫਾਰਮਾਂ 'ਤੇ ਟੈਕਸਟ, ਫੋਟੋਆਂ, ਵੀਡੀਓ ਦੇ ਨਾਲ ਏਬੀਪੀ ਸਾਂਝਾ ਟੀਵੀ ਦੀ ਲਾਈਵ ਸਟ੍ਰੀਮਿੰਗ ਹੋਵੇਗੀ। ਤੁਸੀਂ ਵੀਡੀਓ ਸਟ੍ਰੀਮਿੰਗ ਵੈੱਬਸਾਈਟ ਤੇ ਐਪ Hotstar 'ਤੇ ਓਪੀਨੀਅਨ ਪੋਲ ਦੀ ਲਾਈਵ ਕਵਰੇਜ ਵੀ ਦੇਖ ਸਕੋਗੇ। ਇਸ ਦੇ ਨਾਲ ਤੁਸੀਂ ਯੂਟਿਊਬ 'ਤੇ ਏਬੀਪੀ ਸਾਂਝਾ 'ਤੇ ਲਾਈਵ ਨਤੀਜੇ ਦੇਖ ਸਕਦੇ ਹੋ। ਤੁਸੀਂ ਏਬੀਪੀ ਲਾਈਵ ਦੀ ਐਪ ਐਂਡਰੌਇਡ ਜਾਂ ਆਈਓਐਸ ਸਮਾਰਟਫ਼ੋਨ ਵਿੱਚ ਡਾਊਨਲੋਡ ਕਰਕੇ ਲਾਈਵ ਟੀਵੀ 'ਤੇ ਨਤੀਜੇ ਵੇਖ ਤੇ ਪੜ੍ਹ ਸਕਦੇ ਹੋ।
ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਥੋੜ੍ਹੀ ਦੇਰ ਬਾਅਦ, ਤੁਸੀਂ ABP sanjha ਦੀ ਵੈੱਬ ਸਾਈਟ (https://punjabi.abplive.com/) 'ਤੇ ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਗੋਆ ਅਤੇ ਮਨੀਪੁਰ ਦੇ ਚੋਣ ਨਤੀਜਿਆਂ ਨਾਲ ਸਬੰਧਤ ਲਾਈਵ ਅੱਪਡੇਟ ਦੇਖ ਸਕਦੇ ਹੋ। ਅਸੀਂ ਤੁਹਾਨੂੰ ਵੋਟਾਂ ਦੀ ਗਿਣਤੀ ਦੇ ਰੁਝਾਨਾਂ ਬਾਰੇ ਜਾਣਕਾਰੀ ਦਿੰਦੇ ਰਹਾਂਗੇ। ਨਤੀਜਿਆਂ ਅਤੇ ਰੁਝਾਨਾਂ ਨੂੰ ਚੋਣ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ: http://www.eci.gov 'ਤੇ ਵੀ ਦੇਖਿਆ ਜਾ ਸਕਦਾ ਹੈ।
ਅਸੀਂ ਇੱਥੇ ਸਾਡੇ ਸੋਸ਼ਲ ਮੀਡੀਆ ਹੈਂਡਲਜ਼ ਦਾ ਲਿੰਕ ਸਾਂਝਾ ਕੀਤਾ ਹੈ, ਜਿੱਥੇ ਤੁਸੀਂ ਸਾਰੀਆਂ ਪੰਜ ਵਿਧਾਨ ਸਭਾ ਚੋਣਾਂ ਦੇ ਲਾਈਵ ਅੱਪਡੇਟ ਹਾਸਲ ਕਰ ਸਕਦੇ ਹੋ।
https://twitter.com/abpsanjha
https://www.facebook.com/abpsanjha
ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ 2022 ਲਈ ਵੋਟਾਂ ਦੀ ਗਿਣਤੀ ਸਬੰਧੀ ਸਾਰੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ। ਪੰਜਾਬ ਰਾਜ ਦੇ 117 ਵਿਧਾਨ ਸਭਾ ਚੋਣ ਹਲਕਿਆਂ ਲਈ 20 ਫਰਵਰੀ, 2022 ਨੂੰ ਪਈਆਂ ਵੋਟਾਂ ਦੀ ਗਿਣਤੀ ਦਾ ਕਾਰਜ 10 ਮਾਰਚ, 2022 ਨੂੰ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 66 ਸਥਾਨਾਂ ਉੱਤੇ 117 ਗਿਣਤੀ ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ 117 ਕੇਂਦਰਾਂ ਦੀ ਸੁਰੱਖਿਆ ਲਈ ਤਿੰਨ ਪਰਤੀ ਸੁਰੱਖਿਆ ਘੇਰਾ ਲਗਾਇਆ ਗਿਆ ਹੈ, ਜਿਸ ਲਈ 45 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸੂਬੇ ਵਿੱਚ 7500 ਦੇ ਕਰੀਬ ਮੁਲਾਜ਼ਮ ਗਿਣਤੀ ਦੇ ਕਾਰਜ ਨੂੰ ਨੇਪਰੇ ਚਾੜ੍ਹਨਗੇ।