Punjab Elections result : ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਭਵਿੱਖੀ ਮੁੱਖ ਮੰਤਰੀ ਭਗਵੰਤ ਮਾਨ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਆਪਣੇ ਸੰਗਰੂਰ ਘਰ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ। ਪਾਰਟੀ ਆਗੂ ਰਾਘਵ ਚੱਢਾ ਵੀ ਉਨ੍ਹਾਂ ਦੇ ਨਾਲ ਹਨ।


ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਵੱਡੀ ਗੱਲ ਹੈ ਕਿ ਪੰਜਾਬ ਦੇ ਲੋਕਾਂ ਨੇ ਪਾਰਟੀ ਦੇ ਹੱਕ ਵਿੱਚ ਇਤਿਹਾਸਕ ਫੈਸਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਸਰਕਾਰ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।

ਉਹ ਭਲਕੇ ਪੰਜਾਬ ਦੇ ਰਾਜਪਾਲ ਨੂੰ ਮਿਲਣਗੇ ਅਤੇ ਅੱਜ ਰਾਜਪਾਲ ਨੂੰ ਮਿਲਣ ਲਈ ਸਮਾਂ ਮੰਗਣਗੇ। ਉਨ੍ਹਾਂ ਕਿਹਾ ਕਿ ਨਵੀਂ ਸਰਕਾਰ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਸਹੁੰ ਚੁੱਕੇਗੀ।


ਇਹ ਵੀ ਪੜ੍ਹੋ

ਪੰਜਾਬ ਵਿੱਚ ਆਮ ਆਦਮੀ ਪਾਰਟੀ (AAP Party win seats) ਨੇ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ 'ਚੋਂ 92 ਸੀਟਾਂ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ। ਜਿੱਤ ਤੋਂ ਬਾਅਦ ਪਾਰਟੀ ਵਰਕਰਾਂ ਤੇ ਆਗੂਆਂ ਵਿੱਚ ਜਸ਼ਨ ਦਾ ਮਾਹੌਲ ਹੈ।

ਭਗਵੰਤ ਮਾਨ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਜਿੱਤ ਨੂੰ ਯਾਦਗਾਰ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਭਗਵੰਤ ਮਾਨ ਦਾ ਸਹੁੰ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜਕਲਾਂ ਵਿੱਚ ਹੋਵੇਗਾ।

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੱਦਾ ਦੇਣ ਲਈ ਭਗਵੰਤ ਮਾਨ ਅੱਜ ਦਿੱਲੀ ਪਹੁੰਚ ਰਹੇ ਹਨ। ਕਿਹਾ ਜਾਂਦਾ ਹੈ ਕਿ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦਾ ਚੇਲਾ ਹੈ। ਆਮ ਆਦਮੀ ਪਾਰਟੀ ਨੇ ਇੱਕ ਪੋਲ ਰਾਹੀਂ ਉਨ੍ਹਾਂ ਨੂੰ ਪੰਜਾਬ ਲਈ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਸੀ।