Punjab Election Result: ਮਾਨਸਾ ਜ਼ਿਲ੍ਹੇ ਦੀਆਂ ਤਿੰਨ ਸੀਟਾਂ ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ ਉਪਰ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ। ਮਾਨਸਾ ਵਿੱਚ ਕਾਂਗਰਸ ਦੇ ਉਮੀਦਵਾਰ ਸਿੱਧੂ ਮੂਸੇਵਾਲਾ ਪਿੱਛੇ ਚੱਲ ਰਹੇ ਹਨ।


ਜਲਾਲਾਬਾਦ ਤੋਂ ਸੁਖਬੀਰ ਬਾਦਲ ਪਿੱਛੇ  ਚੱਲ ਰਹੇ ਹਨ। ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਤੇ ਪਟਿਆਲਾ ਸ਼ਹਿਰੀ ਤੋਂ  ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿੱਛੇ ਚੱਲ ਰਹੇ ਹਨ। ਕੈਪਟਨ 7800 ਵੋਟਾਂ ਨਾਲ ਪਿੱਛੇ ਹਨ। ਭਦੌੜ ਤੇ ਚਮਕੌਰ ਸਾਹਿਬ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਿੱਛੇ ਹਨ।


 


ਪੰਜਾਬ ਵਿੱਚ ਆਪ ਦਾ ਖਾਤਾ ਖੁੱਲ੍ਹ ਗਿਆ ਹੈ। ਪਹਿਲਾ ਰੁਝਾਨ 'ਚ ਆਪ 54 , ਕਾਂਗਰਸ 37, ਬੀਜੇਪੀ 07, ਸ਼੍ਰੋਮਣੀ ਅਕਾਲੀ ਦਲ 18 'ਤੇ ਹੈ। 117 ਸੀਟਾਂ 'ਤੇ ਸਿਰਫ ਇਕ ਸੀਟ ਤੋਂ ਹੀ ਰੁਝਾਨ ਆਇਆ ਹੈ। ਸੂਬੇ ਵਿੱਚ ਪੂਰਨ ਬਹੁਮਤ ਵਾਲੀ ਸਰਕਾਰ ਬਣਾਉਣ ਲਈ ਕਿਸੇ ਵੀ ਸਿਆਸੀ ਪਾਰਟੀ ਨੂੰ ਘੱਟੋ-ਘੱਟ 59 ਸੀਟਾਂ ਚਾਹੀਦੀਆਂ ਹਨ।


'ਆਪ' ਤੇ ਕਾਂਗਰਸ 'ਚ ਸਖਤ ਟੱਕਰ
ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਅੱਜ ਸ਼ਾਮ ਤੱਕ ਇਹ ਸਪੱਸ਼ਟ ਹੋ ਜਾਵੇਗਾ ਕਿ ਪੰਜਾਬ ਵਿੱਚ ਕਿਸ ਦੀ ਸਰਕਾਰ ਬਣੇਗੀ ਅਤੇ ਕਿਸ ਦੀ ਸਰਕਾਰ ਸੱਤਾ ਤੋਂ ਬਾਹਰ ਹੋਵੇਗੀ। ਪੰਜਾਬ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ ਲਈ ਗਿਣਤੀ ਜਾਰੀ ਹੈ।

ਹਾਲਾਂਕਿ, ਇਹ ਹੁਣ ਲਈ ਸਿਰਫ ਸ਼ੁਰੂਆਤੀ ਰੁਝਾਨ ਹਨ। ਕੁਝ ਸਮੇਂ ਬਾਅਦ ਇਹ ਲਗਾਤਾਰ ਬਦਲਦਾ ਰਹੇਗਾ। ਸੂਬੇ ਵਿੱਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ-ਬਸਪਾ ਗਠਜੋੜ ਅਤੇ ਭਾਜਪਾ ਵਿਚਾਲੇ ਹੈ। ਮੰਨਿਆ ਜਾ ਰਿਹਾ ਹੈ ਕਿ ਸੂਬੇ 'ਚ 'ਆਪ' ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਹੈ।



ਵੋਟਾਂ ਕਦੋਂ ਪਈਆਂ


ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪਈਆਂ ਸਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਐਗਜ਼ਿਟ ਪੋਲ ਦੇ ਨਤੀਜੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਡੇਰੇ ਵਿੱਚ ਉਤਸ਼ਾਹ ਦੀ ਲਹਿਰ ਹੈ। ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਭਗਵੰਤ ਮਾਨ ਨੂੰ ਸੀਐਮ ਦਾ ਚਿਹਰਾ ਬਣਾਇਆ ਹੈ।

ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 100 ਸੀਟਾਂ ਵੀ ਜਿੱਤ ਸਕਦੀ ਹੈ।