Election Result 2022: ਕਾਂਗਰਸ ਤੇ 'ਆਪ' ਵਿਚਾਲੇ ਕਾਂਟੇ ਦੀ ਟੱਕਰ, 'ਆਪ' ਨੂੰ ਸ਼ੁਰੂਆਤੀ ਲੀਡ, ਕੈਪਟਨ ਤੇ ਮਜੀਠੀਆ ਪੱਛੜੇ
ਪੰਜਾਬ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਲੀਡ ਲੈਂਦੀ ਨਜ਼ਰ ਆ ਰਹੀ ਹੈ। ਰੁਝਾਨਾਂ 'ਚ ਹੁਣ ਆਮ ਆਦਮੀ ਪਾਰਟੀ ਨੂੰ 39 ਸੀਟਾਂ 'ਤੇ ਲੀਡ ਮਿਲੀ ਹੈ, ਜਦਕਿ ਕਾਂਗਰਸ 21 ਸੀਟਾਂ 'ਤੇ ਅੱਗੇ ਚੱਲ ਰਹੀ ਹੈ।
Election Result 2022: ਪੰਜਾਬ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਲੀਡ ਲੈਂਦੀ ਨਜ਼ਰ ਆ ਰਹੀ ਹੈ। ਰੁਝਾਨਾਂ 'ਚ ਹੁਣ ਆਮ ਆਦਮੀ ਪਾਰਟੀ ਨੂੰ 39 ਸੀਟਾਂ 'ਤੇ ਲੀਡ ਮਿਲੀ ਹੈ, ਜਦਕਿ ਕਾਂਗਰਸ 21 ਸੀਟਾਂ 'ਤੇ ਅੱਗੇ ਚੱਲ ਰਹੀ ਹੈ। ਅਕਾਲੀ ਦਲ ਨੂੰ 8 ਸੀਟਾਂ 'ਤੇ ਲੀਡ ਮਿਲਦੀ ਨਜ਼ਰ ਆ ਰਹੀ ਹੈ।
ਉਧਰ, ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਅੰਮ੍ਰਿਤਸਰ ਪੂਰਬੀ ਸੀਟ ਤੋਂ ਅੱਗੇ ਚੱਲ ਰਹੇ ਹਨ। ਦੂਜੇ ਪਾਸੇ ਅਕਾਲੀ ਦਲ ਦੇ ਬਿਕਰਮਜੀਤ ਸਿੰਘ ਮਜੀਠੀਆ ਪਿੱਛੇ ਚੱਲ ਰਹੇ ਹਨ। ਪਟਿਆਲਾ ਸ਼ਹਿਰੀ ਤੋਂ ਕੈਪਟਨ ਅਮਰਿੰਦਰ ਸਿੰਘ ਪਿੱਛੇ ਚੱਲ ਰਹੇ ਹਨ।
ਅਜਨਾਲਾ ਤੋਂ ਬੋਨੀ ਅਜਨਾਲਾ ਅੱਗੇ ਚੱਲ ਰਹੇ ਹਨ। ਜੈਤੋਂ ਤੋਂ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ। ਆਨੰਦਪੁਰ ਸਾਹਿਬ ਤੋਂ 'ਆਪ' ਅੱਗੇ ਹੈ। ਬਾਬਾ ਬਕਾਲਾ ਤੋਂ ਸੰਤੋਖ ਸਿੰਘ ਭਲਾਈਪੁਰ ਅੱਗੇ ਹੈ।
ਉਧਰ, ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ ਅੱਗੇ ਚੱਲ ਰਹੇ ਹਨ। ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਅੱਗੇ ਚੱਲ ਰਹੇ ਹਨ। ਸੁਨਾਮ ਤੋਂ 'ਆਪ' ਦੇ ਅਮਨ ਅਰੋੜਾ ਅੱਗੇ ਹਨ। ਸੁਜਾਨਪੁਰ ਤੋਂ ਭਾਜਪਾ ਦੇ ਦਿਨੇਸ਼ ਪੁਰੀ ਅੱਗੇ ਚੱਲ ਰਹੇ ਹਨ। ਫਾਜ਼ਿਲਕਾ ਤੋਂ ਭਾਜਪਾ ਦੇ ਉਮੀਦਵਾਰ ਸੁਰਜੀਤ ਸਿੰਘ ਜਿਆਣੀ ਅੱਗੇ ਚੱਲ ਰਹੇ ਹਨ।
ਆਪ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਸਵੇਰੇ ਹੀ ਆਪਣੇ ਜੱਦੀ ਪਿੰਡ ਵਿੱਚ ਗੁਰੂਦਵਾਰਾ ਮਸਤੁਆਣਾ ਸਾਹਿਬ ਸੰਗਰੂਰ ਵਿਖੇ ਨਤਮਸਤਕ ਹੋਏ।ਇਸ ਦੌਰਾਨ ਭਗਵੰਤ ਮਾਨ ਨੇ ਸਰਕਾਰ ਬਣਾਉਣ ਦਾ ਦਾਅਵਾ ਵੀ ਕੀਤਾ ਹੈ।ਉਧਰ ਵਿਰੋਧ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ 85-100 ਸੀਟਾਂ ਤੱਕ ਜਿੱਤਣ ਦਾ ਦਾਅਵਾ ਵੀ ਕੀਤਾ ਹੈ। ਦੱਸ ਦੇਈਏ ਕਿ ਠੀਕ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਏਗੀ।ਜਿਸ ਤੋਂ ਬਾਅਦ ਸਾਰੀ ਸਥਿਤੀ ਸਾਫ ਹੋ ਜਾਏਗੀ ਕਿ ਆਖਰ ਕੌਣ ਹੋਏਗਾ ਪੰਜਾਬ ਦਾ ਅਗਲਾ ਮੁੱਖ ਮੰਤਰੀ।
ਐਗਜ਼ਿਟ ਪੋਲ (Exit Poll) ਨੇ ਆਮ ਆਦਮੀ ਪਾਰਟੀ ਨੂੰ ਬੜ੍ਹਤ ਦਿੱਤੀ ਹੈ ਪਰ ਅਸਲੀ ਤਸਵੀਰ ਅੱਜ ਸਾਹਮਣੇ ਆਏਗੀ। ਪੰਜਾਬ ਵਿਧਾਨ ਸਭਾ (Punjab Vidhan Sabha) ਦੀਆਂ 117 ਸੀਟਾਂ ਲਈ 20 ਫਰਵਰੀ ਨੂੰ ਚੋਣਾਂ ਹੋਈਆਂ ਸਨ।
ਕਿੱਥੇ-ਕਿੱਥੇ ਦੇਖ ਸਕਦੇ ਹਾਂ ਨਤੀਜੇ?
ਟੀਵੀ ਨਾਲ ਮੋਬਾਈਲ ਫੋਨਾਂ ਤੇ ਹੋਰ ਸਾਰੇ ਪਲੇਟਫਾਰਮਾਂ 'ਤੇ ਟੈਕਸਟ, ਫੋਟੋਆਂ, ਵੀਡੀਓ ਦੇ ਨਾਲ ਏਬੀਪੀ ਸਾਂਝਾ ਟੀਵੀ ਦੀ ਲਾਈਵ ਸਟ੍ਰੀਮਿੰਗ ਹੋਵੇਗੀ। ਤੁਸੀਂ ਵੀਡੀਓ ਸਟ੍ਰੀਮਿੰਗ ਵੈੱਬਸਾਈਟ ਤੇ ਐਪ Hotstar 'ਤੇ ਓਪੀਨੀਅਨ ਪੋਲ ਦੀ ਲਾਈਵ ਕਵਰੇਜ ਵੀ ਦੇਖ ਸਕੋਗੇ। ਇਸ ਦੇ ਨਾਲ ਤੁਸੀਂ ਯੂਟਿਊਬ 'ਤੇ ਏਬੀਪੀ ਸਾਂਝਾ 'ਤੇ ਲਾਈਵ ਨਤੀਜੇ ਦੇਖ ਸਕਦੇ ਹੋ। ਤੁਸੀਂ ਏਬੀਪੀ ਲਾਈਵ ਦੀ ਐਪ ਐਂਡਰੌਇਡ ਜਾਂ ਆਈਓਐਸ ਸਮਾਰਟਫ਼ੋਨ ਵਿੱਚ ਡਾਊਨਲੋਡ ਕਰਕੇ ਲਾਈਵ ਟੀਵੀ 'ਤੇ ਨਤੀਜੇ ਵੇਖ ਤੇ ਪੜ੍ਹ ਸਕਦੇ ਹੋ।