ਪੜਚੋਲ ਕਰੋ

Punjab Election Result: ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਪੱਛੜੇ, ਵੱਡੇ ਲੀਡਰਾਂ ਨੂੰ ਝਟਕੇ

Punjab Election Result 2022: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਪੱਛੜ ਗਏ ਹਨ। ਜਲਾਲਾਬਾਦ ਤੋਂ ਸੁਖਬੀਰ ਬਾਦਲ ਪਿੱਛੇ ਚੱਲ ਰਹੇ ਹਨ।

Punjab Election Result: Former Chief Minister Parkash Singh Badal far behind from Lambi

Punjab Election Result: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਪੱਛੜ ਗਏ ਹਨ। ਜਲਾਲਾਬਾਦ ਤੋਂ ਸੁਖਬੀਰ ਬਾਦਲ ਪਿੱਛੇ ਚੱਲ ਰਹੇ ਹਨ। ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਤੇ ਪਟਿਆਲਾ ਸ਼ਹਿਰੀ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿੱਛੇ ਚੱਲ ਰਹੇ ਹਨ। ਕੈਪਟਨ 7800 ਵੋਟਾਂ ਨਾਲ ਪਿੱਛੇ ਹਨ।

ਭਦੌੜ ਤੇ ਚਮਕੌਰ ਸਾਹਿਬ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਿੱਛੇ ਹਨ। ਮਾਨਸਾ ਵਿੱਚ ਕਾਂਗਰਸ ਦੇ ਉਮੀਦਵਾਰ ਸਿੱਧੂ ਮੂਸੇਵਾਲਾ ਪਿੱਛੇ ਚੱਲ ਰਹੇ ਹਨ। ਮਾਨਸਾ ਜ਼ਿਲ੍ਹੇ ਦੀਆਂ ਤਿੰਨ ਸੀਟਾਂ ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ ਉਪਰ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ।

ਪੰਜਾਬ (Punjab) ਸਣੇ ਪੰਜ ਰਾਜਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਤਾਜ਼ਾ ਰੁਝਾਨਾਂ ਮੁਤਾਬਿਕ 'ਆਪ' ਅੱਗੇ ਚੱਲ ਰਹੀ ਹੈ।ਇਸ ਵਾਰ ਕਾਂਗਰਸ (Congress) ਆਪਣੀ ਸੱਤਾ ਬਚਾਉਣ ਦੀ ਲੜਾਈ ਲੜ ਰਹੀ ਹੈ ਤੇ ਆਮ ਆਦਮੀ ਪਾਰਟੀ (Aam Aadmi Party) ਪੁਰਾਣੀਆਂ ਪਾਰਟੀਆਂ ਨੂੰ ਲਾਂਭੇ ਕਰਨ ਦੇ ਸੁਫਨੇ ਵੇਖ ਰਹੀ ਹੈ।ਇਸ ਵਿਚਾਲੇ ਅੰਮ੍ਰਿਤਸਰ ਪੂਰਬੀ ਸੀਟ ਤੋਂ ਨਵਜੋਤ ਸਿੰਘ ਸਿੱਧੂ ਤੀਜੇ ਨੰਬਰ 'ਤੇ ਚੱਲ ਰਹੇ ਹਨ।

ਆਪ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਸਵੇਰੇ ਹੀ ਆਪਣੇ ਜੱਦੀ ਪਿੰਡ ਵਿੱਚ ਗੁਰੂਦਵਾਰਾ ਮਸਤੁਆਣਾ ਸਾਹਿਬ ਸੰਗਰੂਰ ਵਿਖੇ ਨਤਮਸਤਕ ਹੋਏ।ਇਸ ਦੌਰਾਨ ਭਗਵੰਤ ਮਾਨ ਨੇ ਸਰਕਾਰ ਬਣਾਉਣ ਦਾ ਦਾਅਵਾ ਵੀ ਕੀਤਾ ਹੈ।ਉਧਰ ਵਿਰੋਧ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ 85-100 ਸੀਟਾਂ ਤੱਕ ਜਿੱਤਣ ਦਾ ਦਾਅਵਾ ਵੀ ਕੀਤਾ ਹੈ। ਦੱਸ ਦੇਈਏ ਕਿ ਠੀਕ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਏਗੀ।ਜਿਸ ਤੋਂ ਬਾਅਦ ਸਾਰੀ ਸਥਿਤੀ ਸਾਫ ਹੋ ਜਾਏਗੀ ਕਿ ਆਖਰ ਕੌਣ ਹੋਏਗਾ ਪੰਜਾਬ ਦਾ ਅਗਲਾ ਮੁੱਖ ਮੰਤਰੀ।

ਐਗਜ਼ਿਟ ਪੋਲ (Exit Poll) ਨੇ ਆਮ ਆਦਮੀ ਪਾਰਟੀ ਨੂੰ ਬੜ੍ਹਤ ਦਿੱਤੀ ਹੈ ਪਰ ਅਸਲੀ ਤਸਵੀਰ ਅੱਜ ਸਾਹਮਣੇ ਆਏਗੀ। ਪੰਜਾਬ ਵਿਧਾਨ ਸਭਾ (Punjab Vidhan Sabha) ਦੀਆਂ 117 ਸੀਟਾਂ ਲਈ 20 ਫਰਵਰੀ ਨੂੰ ਚੋਣਾਂ ਹੋਈਆਂ ਸੀ।

ਕਿੱਥੇ-ਕਿੱਥੇ ਦੇਖ ਸਕਦੇ ਹਾਂ ਨਤੀਜੇ?

ਟੀਵੀ ਨਾਲ ਮੋਬਾਈਲ ਫੋਨਾਂ ਤੇ ਹੋਰ ਸਾਰੇ ਪਲੇਟਫਾਰਮਾਂ 'ਤੇ ਟੈਕਸਟ, ਫੋਟੋਆਂ, ਵੀਡੀਓ ਦੇ ਨਾਲ ਏਬੀਪੀ ਸਾਂਝਾ ਟੀਵੀ ਦੀ ਲਾਈਵ ਸਟ੍ਰੀਮਿੰਗ ਹੋਵੇਗੀ। ਤੁਸੀਂ ਵੀਡੀਓ ਸਟ੍ਰੀਮਿੰਗ ਵੈੱਬਸਾਈਟ ਤੇ ਐਪ Hotstar 'ਤੇ ਓਪੀਨੀਅਨ ਪੋਲ ਦੀ ਲਾਈਵ ਕਵਰੇਜ ਵੀ ਦੇਖ ਸਕੋਗੇ। ਇਸ ਦੇ ਨਾਲ ਤੁਸੀਂ ਯੂਟਿਊਬ 'ਤੇ ਏਬੀਪੀ ਸਾਂਝਾ 'ਤੇ ਲਾਈਵ ਨਤੀਜੇ ਦੇਖ ਸਕਦੇ ਹੋ। ਤੁਸੀਂ ਏਬੀਪੀ ਲਾਈਵ ਦੀ ਐਪ ਐਂਡਰੌਇਡ ਜਾਂ ਆਈਓਐਸ ਸਮਾਰਟਫ਼ੋਨ ਵਿੱਚ ਡਾਊਨਲੋਡ ਕਰਕੇ ਲਾਈਵ ਟੀਵੀ 'ਤੇ ਨਤੀਜੇ ਵੇਖ ਤੇ ਪੜ੍ਹ ਸਕਦੇ ਹੋ।

ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਥੋੜ੍ਹੀ ਦੇਰ ਬਾਅਦ, ਤੁਸੀਂ ABP sanjha ਦੀ ਵੈੱਬ ਸਾਈਟ (https://punjabi.abplive.com/) 'ਤੇ ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਗੋਆ ਅਤੇ ਮਨੀਪੁਰ ਦੇ ਚੋਣ ਨਤੀਜਿਆਂ ਨਾਲ ਸਬੰਧਤ ਲਾਈਵ ਅੱਪਡੇਟ ਦੇਖ ਸਕਦੇ ਹੋ। ਅਸੀਂ ਤੁਹਾਨੂੰ ਵੋਟਾਂ ਦੀ ਗਿਣਤੀ ਦੇ ਰੁਝਾਨਾਂ ਬਾਰੇ ਜਾਣਕਾਰੀ ਦਿੰਦੇ ਰਹਾਂਗੇ। ਨਤੀਜਿਆਂ ਅਤੇ ਰੁਝਾਨਾਂ ਨੂੰ ਚੋਣ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ: http://www.eci.gov 'ਤੇ ਵੀ ਦੇਖਿਆ ਜਾ ਸਕਦਾ ਹੈ।

ਅਸੀਂ ਇੱਥੇ ਸਾਡੇ ਸੋਸ਼ਲ ਮੀਡੀਆ ਹੈਂਡਲਜ਼ ਦਾ ਲਿੰਕ ਸਾਂਝਾ ਕੀਤਾ ਹੈ, ਜਿੱਥੇ ਤੁਸੀਂ ਸਾਰੀਆਂ ਪੰਜ ਵਿਧਾਨ ਸਭਾ ਚੋਣਾਂ ਦੇ ਲਾਈਵ ਅੱਪਡੇਟ ਹਾਸਲ ਕਰ ਸਕਦੇ ਹੋ।

https://twitter.com/abpsanjha

https://www.facebook.com/abpsanjha

ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ 2022 ਲਈ ਵੋਟਾਂ ਦੀ ਗਿਣਤੀ ਸਬੰਧੀ ਸਾਰੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ। ਪੰਜਾਬ ਰਾਜ ਦੇ 117 ਵਿਧਾਨ ਸਭਾ ਚੋਣ ਹਲਕਿਆਂ ਲਈ 20 ਫਰਵਰੀ, 2022 ਨੂੰ ਪਈਆਂ ਵੋਟਾਂ ਦੀ ਗਿਣਤੀ ਦਾ ਕਾਰਜ 10 ਮਾਰਚ, 2022 ਨੂੰ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 66 ਸਥਾਨਾਂ ਉੱਤੇ 117 ਗਿਣਤੀ ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ 117 ਕੇਂਦਰਾਂ ਦੀ ਸੁਰੱਖਿਆ ਲਈ ਤਿੰਨ ਪਰਤੀ ਸੁਰੱਖਿਆ ਘੇਰਾ ਲਗਾਇਆ ਗਿਆ ਹੈ, ਜਿਸ ਲਈ 45 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸੂਬੇ ਵਿੱਚ 7500 ਦੇ ਕਰੀਬ ਮੁਲਾਜ਼ਮ ਗਿਣਤੀ ਦੇ ਕਾਰਜ ਨੂੰ ਨੇਪਰੇ ਚਾੜ੍ਹਨਗੇ।

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget