ਪਟਿਆਲਾ: ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਚਿਹਰੇ ਵਜੋਂ ਐਲਾਨੇ ਗਏ ਉਮੀਦਵਾਰ ਭਗਵੰਤ ਮਾਨ (Bhagwant Mann) ਵੱਲੋਂ ਅੱਜ ਪਟਿਆਲਾ ਹਲਕੇ ਦੇ ਅੱਠ ਉਮੀਦਵਾਰਾਂ ਸਮੇਤ ਪਟਿਆਲਾ (Patiala) ਦੇ ਮਹਿੰਦਰਾ ਕਾਲਜ ਵਿਖੇ ਪਈਆਂ ਈਵੀਐਮ ਮਸ਼ੀਨਾਂ (Election Results 2022) ਦੀ ਸੁਰੱਖਿਆ ਦਾ ਜਾਇਜ਼ਾ ਲਿਆ ਗਿਆ ਹੈ।

ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਮਹਿੰਦਰਾ ਕਾਲਜ ਦੇ ਸਟਰਾਂਗ ਰੂਮ ਵਿੱਚ ਪਈਆਂ ਈਵੀਐਮ ਮਸ਼ੀਨਾਂ ਦੀ ਸੁਰੱਖਿਆ ਨੂੰ ਲੈ ਕੇ ਉਹ ਬਹੁਤ ਖੁਸ਼ ਨੇ ਤੇ ਕੱਲ੍ਹ ਆ ਰਹੇ ਨਤੀਜਿਆਂ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਭਾਰੀ ਬਹੁਮਤ ਨਾਲ ਪੰਜਾਬ ਵਿੱਚ ਬਣਨ ਜਾ ਰਹੀ ਹੈ

ਉੱਥੇ ਹੀ ਉਨ੍ਹਾਂ ਸੁਖਬੀਰ ਸਿੰਘ ਬਾਦਲ 'ਤੇ ਤੰਜ ਕੱਸਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਪੱਚੀ ਸਾਲ ਰਾਜ ਕਰਨ ਦਾ ਸੁਪਨਾ ਕਦੇ ਵੀ ਪੂਰਾ ਨਹੀਂ ਹੋਵੇਗਾ ਕਿਉਂਕਿ ਪੰਜਾਬ ਦੀ ਜਨਤਾ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਅਤੇ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਨੇ, ਜੋ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਤੇ ਪੂਰਾ ਖਰਾ ਉਤਰੇਗੀ।

ਦੱਸ ਦੇਈਏ ਕਿ ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਗੋਆ ਤੇ ਮਨੀਪੁਰ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ (Punjab Election Results 2022) ਕੱਲ੍ਹ ਐਲਾਨੇ ਜਾਣਗੇ। ਪੂਰੇ ਦੇਸ਼ ਦੀਆਂ ਨਜ਼ਰਾਂ ਕੱਲ ਆਉਣ ਵਾਲੇ ਚੋਣ ਨਤੀਜਿਆਂ 'ਤੇ ਟਿਕੀਆਂ ਹੋਈਆਂ ਹਨ। ਹਾਲਾਂਕਿ ਵੱਖ ਵੱਖ ਐਗਜ਼ਿਟ ਪੋਲਜ਼ ਮੁਤਾਬਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਰਹੀ ਹੈ।



ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ ਕੁੱਲ 117 ਸੀਟਾਂ ਹਨ ਤੇ ਕੱਲ੍ਹ ਸ਼ਾਮ ਤੱਕ ਇਹ ਤਸਵੀਰ ਸਾਫ਼ ਹੋ ਜਾਵੇਗੀ ਕਿ ਪੰਜਾਬ ਵਿੱਚ ਸੱਤਾ ਕਿਸ ਦੀ ਹੋਵੇਗੀ। ਇਸ ਵਾਰ ਪੰਜਾਬ ਵਿਚ ਵੱਖਰੇ ਹੀ ਸਿਆਸੀ ਸਮੀਕਰਣ ਬਣੇ ਹੋਏ ਹਨ। ਸੱਤਾ ਧਿਰ ਕਾਂਗਰਸ, ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਤੋਂ ਇਲਾਵਾ ਸੰਯੁਕਤ ਕਿਸਾਨ ਮੋਰਚਾ ਤੇ ਕੈਪਟਨ ਅਮਰਿੰਦਰ ਸਿੰਘ, ਸੁਖਦੇਵ ਸਿੰਘ ਢੀਂਡਸਾ ਤੇ ਭਾਜਪਾ ਨੇ ਮਿਲ ਕੇ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ 'ਤੇ  ਚੋਣਾਂ ਲੜੀਆਂ ਹਨ।


ਇਹ ਵੀ ਪੜ੍ਹੋ :ਰੂਸ-ਯੂਕਰੇਨ ਜੰਗ ਵਿਚਾਲੇ ਜ਼ੇਲੇਨਸਕੀ ਦੀ ਪਤਨੀ ਦਾ ਪੁਤਿਨ 'ਤੇ ਵੱਡਾ ਹਮਲਾ , ਕਿਹਾ- 'ਨਾ ਹਾਰ ਮੰਨਾਂਗੇ , ਨਾ ਹਥਿਆਰ ਸੁੱਟਾਂਗੇ'


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490