Punjab Election Results 2022: ਬੱਸ ਕੁਝ ਘੰਟਿਆਂ ਦਾ ਰਹਿ ਗਿਆ ਇੰਤਜ਼ਾਰ, 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲੇ ਦਾ ਹੋਵੇਗਾ ਐਲਾਨ
Punjab Election Result: ਦੱਸ ਦਈਏ ਕਿ ਸੂਬੇ 'ਚ ਇਸ ਵਾਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਡੇ ਦਾਅਵੇਦਾਰ ਵਜੋਂ ਉਭਰੀ ਹੈ, ਜਦਕਿ ਕਾਂਗਰਸ ਬਹੁ-ਪੱਖੀ ਮੁਕਾਬਲੇ ਵਿੱਚ ਸੱਤਾ ਨੂੰ ਬਰਕਰਾਰ ਰੱਖਣ ਦੀ ਕੋਸ਼ਿਸ਼ ਕਰ ਰਹੀ ਹੈ।
Punjab Election Results 2022: Preparations underway for counting of votes in Punjab, fate of 1304 candidates will be decided on 10th March
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ 117 ਵਿਧਾਇਕਾਂ ਦੀ ਚੋਣ ਲਈ ਵੋਟਾਂ ਦੀ ਗਿਣਤੀ ਵੀਰਵਾਰ ਨੂੰ ਹੋਵੇਗੀ। ਅਧਿਕਾਰੀਆਂ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਵੋਟਾਂ ਦੀ ਗਿਣਤੀ ਤੋਂ ਪਹਿਲਾਂ ਲੁਧਿਆਣਾ ਦੇ ਸਰਕਾਰੀ ਗਰਲਜ਼ ਕਾਲਜ ਵਿੱਚ ਸੁਰੱਖਿਆ ਅਤੇ ਵੋਟਾਂ ਦੀ ਗਿਣਤੀ ਦੇ ਪੁਖਤਾ ਪ੍ਰਬੰਧ ਕੀਤੇ ਗਏ।
ਇਸ ਦੌਰਾਨ ਰਿਟਰਨਿੰਗ ਅਫਸਰ ਦੀਪਜੋਤ ਕੌਰ ਨੇ ਕਿਹਾ ਕਿ ਅਸੀਂ ਪੂਰੀ ਤਰ੍ਹਾਂ ਤਿਆਰ ਹਾਂ, ਸੀਸੀਟੀਵੀ ਲਗਾਏ ਗਏ ਹਨ ਅਤੇ ਅਸੀਂ ਕਰਮਚਾਰੀਆਂ ਨੂੰ ਸਿਖਲਾਈ ਦੇ ਰਹੇ ਹਾਂ, ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਨੇ ਬੁੱਧਵਾਰ ਨੂੰ ਕਿਹਾ ਕਿ ਵੀਰਵਾਰ ਨੂੰ ਸਵੇਰੇ 8 ਵਜੇ ਤੋਂ 66 ਥਾਵਾਂ 'ਤੇ ਬਣਾਏ ਗਏ 117 ਕੇਂਦਰਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਇਸ ਵਾਰ ਕੁੱਲ 1,304 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ 93 ਔਰਤਾਂ ਅਤੇ ਦੋ ਟਰਾਂਸਜੈਂਡਰ ਸ਼ਾਮਲ ਹਨ।
ਦੱਸ ਦਈਏ ਕਿ ਸੂਬੇ 'ਚ ਇਸ ਵਾਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਡੇ ਦਾਅਵੇਦਾਰ ਵਜੋਂ ਉਭਰੀ ਹੈ, ਜਦਕਿ ਕਾਂਗਰਸ ਬਹੁ-ਪੱਖੀ ਮੁਕਾਬਲੇ ਵਿੱਚ ਸੱਤਾ ਨੂੰ ਬਰਕਰਾਰ ਰੱਖਣ ਦੀ ਕੋਸ਼ਿਸ਼ ਕਰ ਰਹੀ ਹੈ। ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਵੋਟਿੰਗ ਹੋਈ ਸੀ।
ਕਈ 'ਐਗਜ਼ਿਟ ਪੋਲ' ਨੇ ਕਾਂਗਰਸ ਦੀ ਲਗਾਤਾਰ ਦੂਜੀ ਵਾਰ ਸਰਕਾਰ ਨਾ ਬਣਾਉਣ ਦੀ ਭਵਿੱਖਬਾਣੀ ਕੀਤੀ ਹੈ, ਜਦਕਿ ਕਾਂਗਰਸ ਦੀ ਪੰਜਾਬ ਇਕਾਈ ਦੇ ਆਗੂ ਪਾਰਟੀ ਦੀ ਜਿੱਤ ਦਾ ਦਾਅਵਾ ਕਰ ਰਹੇ ਹਨ। 'ਆਪ' ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਪਾਰਟੀ ਦੀ ਸੂਬਾ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਵੀ ਆਪਣੀ ਪਾਰਟੀ ਵੱਲੋਂ ਸੂਬੇ 'ਚ ਅਗਲੀ ਸਰਕਾਰ ਬਣਾਉਣ ਦਾ ਭਰੋਸਾ ਜਤਾਇਆ ਹੈ।
ਜ਼ਿਕਰਯੋਗ ਹੈ ਕਿ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ 117 ਵਿਧਾਨ ਸਭਾ ਸੀਟਾਂ ਚੋਂ 77 ਸੀਟਾਂ ਜਿੱਤ ਕੇ ਅਕਾਲੀ-ਭਾਜਪਾ ਗਠਜੋੜ ਦੇ 10 ਸਾਲਾਂ ਦੇ ਸ਼ਾਸਨ ਦਾ ਅੰਤ ਕੀਤਾ ਸੀ। ਚੋਣਾਂ ਵਿੱਚ ਆਪ ਨੇ 20 ਸੀਟਾਂ, ਅਕਾਲੀ-ਭਾਜਪਾ ਗਠਜੋੜ ਨੂੰ 18 ਅਤੇ ਲੋਕ ਇਨਸਾਫ਼ ਪਾਰਟੀ ਨੇ 2 ਸੀਟਾਂ ਜਿੱਤੀਆਂ ਸੀ।