ਪੜਚੋਲ ਕਰੋ

Punjab Election Results 2022 : ਭਲਕੇ ਹੋਵੇਗੀ ਵੋਟਾਂ ਦੀ ਗਿਣਤੀ, ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ (Election Results 2022) ਨੂੰ ਲੈ ਕੇ ਕੱਲ੍ਹ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਇਸ ਨੂੰ ਲੈ ਕੇ ਜਲੰਧਰ ਵਿਖੇ ਪ੍ਰਸ਼ਾਸਨ ਵੱਲੋਂ ਇਸ ਦੀਆਂ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ।

ਜਲੰਧਰ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ (Election Results 2022) ਨੂੰ ਲੈ ਕੇ ਕੱਲ੍ਹ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਇਸ ਨੂੰ ਲੈ ਕੇ ਜਲੰਧਰ ( Jalandhar ) ਵਿਖੇ ਪ੍ਰਸ਼ਾਸਨ ਵੱਲੋਂ ਇਸ ਦੀਆਂ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਜਲੰਧਰ ਵਿੱਚ ਅੱਜ ਜਲੰਧਰ ਦੇ ਡਿਪਟੀ ਕਮਿਸ਼ਨਰ ਤੇ ਮੁੱਖ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਦਾ ਜਾਇਜ਼ਾ ਲਿਆ ਹੈ।

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜਲੰਧਰ ਵਿਖੇ ਵੋਟਾਂ ਦੀ ਗਿਣਤੀ ਕਪੂਰਥਲਾ ਰੋਡ ਵਿਖੇ ਤਿੰਨ ਥਾਂਵਾਂ 'ਤੇ ਹੋਏਗੀ ,ਜਿਨ੍ਹਾਂ ਵਿੱਚੋਂ ਮੈਰੀਟੋਰੀਅਸ ਸਕੂਲ, ਸਪੋਰਟਸ ਐਂਡ ਆਰਟਸ ਕਾਲਜ ਜਲੰਧਰ ਤੇ ਪਟਵਾਰਖਾਨਾ ਸ਼ਾਮਲ ਹੈ। ਇਨ੍ਹਾਂ ਤਿੰਨਾਂ ਥਾਵਾਂ 'ਤੇ ਵੋਟਿੰਗ ਪ੍ਰਕਿਰਿਆ ਨੂੰ ਚਲਾਉਣ ਲਈ ਕਰੀਬ ਇੱਕ ਹਜ਼ਾਰ ਸਿਵਲ ਸਟਾਫ ਦੇ ਨਾਲ-ਨਾਲ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੇ ਕਰੀਬ ਇੱਕ ਹਜ਼ਾਰ ਮੁਲਾਜ਼ਮ ਤੇ ਅਫ਼ਸਰ ਤਾਇਨਾਤ ਰਹਿਣਗੇ।

ਉਨ੍ਹਾਂ ਦੱਸਿਆ ਕਿ ਜਲੰਧਰ ਵਿਖੇ ਗਿਣਤੀ ਦੀ ਇਹ ਪ੍ਰਕਿਰਿਆ 14 ਰਾਊਂਡ ਵਿਚ ਪੂਰੀ ਕੀਤੀ ਜਾਵੇਗੀ, ਜਿਸ ਲਈ ਅਠਾਰਾਂ ਹਾਲ ਵਿੱਚ ਮਸ਼ੀਨਾਂ ਨੂੰ ਰੱਖਿਆ ਜਾਏਗਾ ਤੇ ਇੱਕ ਹਾਲ ਵਿੱਚ ਸੱਤ ਟੇਬਲ ਲਗਾਏ ਜਾਣਗੇ। ਇਹੀ ਨਹੀਂ ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਨੂੰ ਲਿਆਉਣ ਤੇ ਲਿਜਾਣ ਲਈ ਇਸ ਦੀ ਵੀਡੀਓਗ੍ਰਾਫੀ ਵੀ ਕੀਤੀ ਜਾਏਗੀ ਤਾਂ ਕਿ ਕਿਸੇ ਵੀ ਕਿਸਮ ਦੀ ਕੋਈ ਅਣਗਹਿਲੀ ਨਾ ਹੋ ਸਕੇ।

ਜਲੰਧਰ ਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਦੱਸਿਆ ਕਿ ਕੱਲ੍ਹ ਦੀ ਇਸ ਗਿਣਤੀ ਦੀ ਪ੍ਰਕਿਰਿਆ ਨੂੰ ਇੱਕ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਤੇ ਹੁਣ ਉਡੀਕ ਹੈ ਕੱਲ੍ਹ ਦੀ ਜਦ ਇਹ ਵੋਟਿੰਗ ਪ੍ਰੀਕਿਰਿਆ ਸ਼ੁਰੂ ਹੋਵੇਗੀ ਤੇ ਜਲੰਧਰ ਦੇ 94 ਉਮੀਦਵਾਰਾਂ ਨੂੰ ਉਨ੍ਹਾਂ ਦੀ ਹਾਰ ਤੇ ਜਿੱਤ ਦਾ ਪਤਾ ਲੱਗੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ ਕੁੱਲ 117 ਸੀਟਾਂ ਹਨ ਅਤੇ ਕੱਲ੍ਹ ਸ਼ਾਮ ਤੱਕ ਇਹ ਤਸਵੀਰ ਸਾਫ਼ ਹੋ ਜਾਵੇਗੀ ਕਿ ਪੰਜਾਬ ਵਿੱਚ ਸੱਤਾ ਕਿਸ ਦੀ ਹੋਵੇਗੀ। ਇਸ ਵਾਰ ਪੰਜਾਬ ਵਿੱਚ ਵੱਖਰੇ ਹੀ ਸਿਆਸੀ ਸਮੀਕਰਣ ਬਣੇ ਹੋਏ ਹਨ। ਸੱਤਾ ਧਿਰ ਕਾਂਗਰਸ, ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਤੋਂ ਇਲਾਵਾ ਸੰਯੁਕਤ ਕਿਸਾਨ ਮੋਰਚਾ ਤੇ ਕੈਪਟਨ ਅਮਰਿੰਦਰ ਸਿੰਘ, ਸੁਖਦੇਵ ਸਿੰਘ ਢੀਂਡਸਾ ਅਤੇ ਭਾਜਪਾ ਨੇ ਮਿਲ ਕੇ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ 'ਤੇ  ਚੋਣਾਂ ਲੜੀਆਂ ਹਨ।

ਇਹ ਵੀ ਪੜ੍ਹੋ : Punjab Election Results 2022 : ਭਗਵੰਤ ਮਾਨ ਨੇ ਅੱਜ ਪਟਿਆਲਾ ਹਲਕੇ ਦੇ ਅੱਠ ਉਮੀਦਵਾਰਾਂ ਸਮੇਤ ਈਵੀਐਮ ਮਸ਼ੀਨਾਂ ਦੀ ਸੁਰੱਖਿਆ ਦਾ ਲਿਆ ਜਾਇਜ਼ਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget