Punjab Elections 2022: Shiromani Akali Dal candidate Sukhbir Badal from Jalalabad constituency losing by a big margin


Punjab Elections 2022: ਹਲਕਾ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰ ਸੁਖਬੀਰ ਬਾਦਲ ਵੱਡੇ ਫਰਕ ਨਾਲ ਹਾਰਦੇ ਦਿਖਾਈ ਦੇ ਰਹੇ ਹਨ। ਸੁਖਬੀਰ ਬਾਦਲ 7ਵੇਂ ਗੇੜ ਦੀ ਗਿਣਤੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਗੋਲਡੀ ਕੰਬੋਜ ਤੋਂ ਕਾਫੀ ਪਿੱਛੇ ਚੱਲ ਰਹੇ ਹਨ। ਜਗਦੀਪ ਗੋਲਡੀ 10526 ਵੋਟਾਂ ਦੇ ਨਾਲ ਅੱਗੇ ਚੱਲ ਰਹੇ ਹਨ। ਸੁਖਬੀਰ ਬਾਦਲ ਨੂੰ 22242 ਵੋਟਾਂ ਮਿਲੀਆਂ ਹਨ ਜਦਕਿ ਜਗਦੀਪ ਗੋਲਡੀ ਕੰਬੋਜ ਨੇ 32768 ਵੋਟਾਂ ਪ੍ਰਾਪਤ ਕੀਤੀਆਂ ਹਨ।






ਪੰਜਾਬ (Punjab) ਸਣੇ ਪੰਜ ਰਾਜਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਤਾਜ਼ਾ ਰੁਝਾਨਾਂ ਮੁਤਾਬਿਕ 'ਆਪ' ਅੱਗੇ ਚੱਲ ਰਹੀ ਹੈ।ਇਸ ਵਾਰ ਕਾਂਗਰਸ (Congress) ਆਪਣੀ ਸੱਤਾ ਬਚਾਉਣ ਦੀ ਲੜਾਈ ਲੜ ਰਹੀ ਹੈ ਤੇ ਆਮ ਆਦਮੀ ਪਾਰਟੀ (Aam Aadmi Party) ਪੁਰਾਣੀਆਂ ਪਾਰਟੀਆਂ ਨੂੰ ਲਾਂਭੇ ਕਰਨ ਦੇ ਸੁਫਨੇ ਵੇਖ ਰਹੀ ਹੈ।ਇਸ ਵਿਚਾਲੇ ਅੰਮ੍ਰਿਤਸਰ ਪੂਰਬੀ ਸੀਟ ਤੋਂ ਨਵਜੋਤ ਸਿੰਘ ਸਿੱਧੂ ਤੀਜੇ ਨੰਬਰ 'ਤੇ ਚੱਲ ਰਹੇ ਹਨ।


ਆਪ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਸਵੇਰੇ ਹੀ ਆਪਣੇ ਜੱਦੀ ਪਿੰਡ ਵਿੱਚ ਗੁਰੂਦਵਾਰਾ ਮਸਤੁਆਣਾ ਸਾਹਿਬ ਸੰਗਰੂਰ ਵਿਖੇ ਨਤਮਸਤਕ ਹੋਏ।ਇਸ ਦੌਰਾਨ ਭਗਵੰਤ ਮਾਨ ਨੇ ਸਰਕਾਰ ਬਣਾਉਣ ਦਾ ਦਾਅਵਾ ਵੀ ਕੀਤਾ ਹੈ।ਉਧਰ ਵਿਰੋਧ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ 85-100 ਸੀਟਾਂ ਤੱਕ ਜਿੱਤਣ ਦਾ ਦਾਅਵਾ ਵੀ ਕੀਤਾ ਹੈ। ਦੱਸ ਦੇਈਏ ਕਿ ਠੀਕ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਏਗੀ।ਜਿਸ ਤੋਂ ਬਾਅਦ ਸਾਰੀ ਸਥਿਤੀ ਸਾਫ ਹੋ ਜਾਏਗੀ ਕਿ ਆਖਰ ਕੌਣ ਹੋਏਗਾ ਪੰਜਾਬ ਦਾ ਅਗਲਾ ਮੁੱਖ ਮੰਤਰੀ।


ਐਗਜ਼ਿਟ ਪੋਲ (Exit Poll) ਨੇ ਆਮ ਆਦਮੀ ਪਾਰਟੀ ਨੂੰ ਬੜ੍ਹਤ ਦਿੱਤੀ ਹੈ ਪਰ ਅਸਲੀ ਤਸਵੀਰ ਅੱਜ ਸਾਹਮਣੇ ਆਏਗੀ। ਪੰਜਾਬ ਵਿਧਾਨ ਸਭਾ (Punjab Vidhan Sabha) ਦੀਆਂ 117 ਸੀਟਾਂ ਲਈ 20 ਫਰਵਰੀ ਨੂੰ ਚੋਣਾਂ ਹੋਈਆਂ ਸੀ।