Punjab Assembly Elections 2022: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਇਸ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਆਪੋ-ਆਪਣੇ ਤਰੀਕਿਆਂ ਨਾਲ ਜਨਤਾ ਨੂੰ ਲੁਭਾਉਣ ਵਿੱਚ ਲੱਗੀ ਹੋਈ ਹੈ। ਇਸੇ ਲੜੀ ਤਹਿਤ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਈਸਾਈਆਂ ਨੂੰ ਲੁਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।
ਆਪਣੀ ਵਿਧਾਨ ਸਭਾ ਸੀਟ ਅੰਮ੍ਰਿਤਸਰ ਪੂਰਬੀ 'ਤੇ ਚੋਣ ਪ੍ਰਚਾਰ ਕਰਨ ਗਏ ਸਿੱਧੂ ਨੇ ਕਿਹਾ ਕਿ ਮੈਂ ਚਰਚ, ਮੰਦਰ-ਮਸਜਿਦ ਅਤੇ ਗੁਰਦੁਆਰੇ ਵੀ ਜਾਂਦਾ ਹਾਂ। ਜਦੋਂ ਤੱਕ ਮੈਂ ਜਿਉਂਦਾ ਹਾਂ, ਕੋਈ ਵੀ ਇਸਾਈ ਧਰਮ ਵੱਲ ਅੱਖ ਚੁੱਕ ਨਹੀਂ ਦੇਖ ਸਕਦਾ।
ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਹਾਲ ਹੀ ਵਿੱਚ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਗਏ ਸੀ। ਇੱਕ ਹਫ਼ਤੇ ਵਿੱਚ ਇਹ ਉਨ੍ਹਾਂ ਦੀ ਦੂਜੀ ਫੇਰੀ ਸੀ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਸਿੱਧੂ ਇਹ ਸਭ ਹਿੰਦੂਆਂ ਨੂੰ ਭਰਮਾਉਣ ਲਈ ਅਜਿਹਾ ਕਰ ਰਹੇ ਹਨ। ਸਿੱਧੂ ਦੇ ਸਾਹਮਣੇ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਮੈਦਾਨ ਵਿੱਚ ਹਨ। ਦੋਵਾਂ ਆਗੂਆਂ ਵਿਚਾਲੇ ਸਖ਼ਤ ਮੁਕਾਬਲਾ ਹੈ, ਜਿਸ ਕਾਰਨ ਇਹ ਸੀਟ ਹੁਣ ਹੌਟ ਸੀਟ ਬਣ ਗਈ ਹੈ।
ਇਸ ਬਾਰੇ ਚੋਣ ਮਾਹਿਰਾਂ ਦਾ ਮੰਨਣਾ ਹੈ ਕਿ ਅੰਮ੍ਰਿਤਸਰ ਪੂਰਬੀ ਸੀਟ 'ਤੇ ਹਿੰਦੂ ਆਬਾਦੀ ਕਾਫੀ ਜ਼ਿਆਦਾ ਹੈ। ਇਹੀ ਕਾਰਨ ਹੈ ਕਿ ਉਹ ਹਿੰਦੂ ਭਾਈਚਾਰੇ ਨੂੰ ਲੁਭਾਉਣ ਲਈ ਵੈਸ਼ਨੋ ਦੇਵੀ ਦੀ ਯਾਤਰਾ ਕਰ ਰਹੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin