Punjab Election: ਹਾਰ ਮਗਰੋਂ ਬੋਲੇ ਸੁਖਬੀਰ ਬਾਦਲ, ਸੋਮਵਾਰ ਨੂੰ ਕੋਰ ਕਮੇਟੀ ਦੀ ਮੀਟਿੰਗ 'ਚ ਹੋਏਗੀ ਜਾਂਚ
Punjab Election: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੱਡਾ ਹਾਰ ਮਗਰੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿੱਚ ਪ੍ਰੈੱਸ ਕਾਨਫਰੰਸ ਕੀਤੀ
Punjab Election: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੱਡਾ ਹਾਰ ਮਗਰੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿੱਚ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੋਮਵਾਰ ਨੂੰ ਕੋਰ ਕਮੇਟੀ ਦੀ ਮੀਟਿੰਗ ਕਰਕੇ ਹਾਰ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ।
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਜਿੱਤ ਦੀ ਵਧਾਈ ਦਿੱਤੀ ਤੇ ਆਪਣੀ ਪਾਰਟੀ ਦੀ ਹਾਰ ਸਵੀਕਾਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਵਰਕਰਾਂ 'ਤੇ ਮਾਣ ਹੈ।
ਦੱਸ ਦਈਏ ਕਿ ਇਸ ਵਾਰ ਪੰਜਾਬ ਦੀ ਸਿਆਸੀ ਫਿਜ਼ਾ ਬਿੱਲ਼ਕੁਲ ਬਦਲ ਗਈ ਹੈ। ਪੰਜਾਬੀਆਂ ਨੇ ਆਮ ਆਦਮੀ ਪਾਰਟੀ ਨੂੰ 92 ਸੀਟਾਂ 'ਤੇ ਜਿੱਤ ਦਿੰਦਿਆਂ ਨਵਾਂ ਇਤਿਹਾਸ ਹੀ ਰਚ ਦਿੱਤਾ ਹੈ। ਪੁਰਾਣੀ ਪਾਰਟੀ ਕਾਂਗਰਸ 18, ਅਕਾਲੀ-ਬਸਪਾ 4 ਤੇ ਭਾਜਪਾ 2 ਸੀਟਾਂ 'ਤੇ ਸਿਮਟ ਕੇ ਰਹਿ ਗਈਆਂ ਹਨ। ਹਾਲਾਂਕਿ ਵਿਧਾਨ ਸਭਾ ਸਕੱਤਰੇਤ ਅਨੁਸਾਰ 17 ਤੋਂ ਵੱਧ ਸੀਟਾਂ ਮਿਲਣ ਕਾਰਨ ਕਾਂਗਰਸ ਨੇ ਵਿਰੋਧੀ ਧਿਰ ਦਾ ਦਰਜਾ ਹਾਸਲ ਕਰਨ ਦੀ ਕਾਨੂੰਨੀ ਸ਼ਰਤ ਨੂੰ ਹਾਸਲ ਜ਼ਰੂਰ ਕਰ ਲਿਆ ਹੈ।
ਜੇਕਰ ਵੋਟ ਪ੍ਰਤੀਸ਼ਤ ਦੀ ਗੱਲ ਕਰੀਏ ਤਾਂ ਇੱਥੇ ਵੀ ਆਮ ਆਦਮੀ ਪਾਰਟੀ ਨੇ ਇਤਿਹਾਸ ਸਿਰਜਿਆ ਹੈ। 'ਆਪ' ਦਾ ਵੋਟ ਪ੍ਰਤੀਸ਼ਤ ਜੋ 2017 'ਚ 23.7 ਪ੍ਰਤੀਸ਼ਤ ਸੀ, ਇਸ ਵਾਰ ਵਧ ਕੇ 42.1 ਪ੍ਰਤੀਸ਼ਤ ਹੋ ਗਈ, ਜਦੋਂਕਿ ਕਾਂਗਰਸ ਦਾ ਵੋਟ ਪ੍ਰਤੀਸ਼ਤ ਜੋ 2017 ਵਿੱਚ 38.5 ਪ੍ਰਤੀਸ਼ਤ ਸੀ, ਇਸ ਵਾਰ ਘੱਟ ਕੇ 22.98 ਪ੍ਰਤੀਸ਼ਤਤਾ 'ਤੇ ਆ ਗਈ।
ਇਸੇ ਤਰ੍ਹਾਂ ਅਕਾਲੀ ਦਲ ਦੀ 25.2 ਵੋਟ ਪ੍ਰਤੀਸ਼ਤਤਾ ਘੱਟ ਕੇ 18.38 ਪ੍ਰਤੀਸ਼ਤਤਾ 'ਤੇ ਆ ਗਈ। ਦੂਜੇ ਪਾਸੇ ਭਾਜਪਾ ਦਾ ਵੋਟ ਪ੍ਰਤੀਸ਼ਤ 5.4 ਪ੍ਰਤੀਸ਼ਤ ਤੋਂ ਵੱਧ ਕੇ 6.60 ਪ੍ਰਤੀਸ਼ਤ ਹੋ ਗਿਆ। ਬਸਪਾ ਦਾ ਵੋਟ ਵੀ 1.52 ਫੀਸਦੀ ਤੋਂ ਵੱਧ ਕੇ 1.77 ਫੀਸਦੀ ਹੋਇਆ। ਸਾਲ 1997 ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਸੂਬੇ ਦੀਆਂ ਦੋ ਪ੍ਰਮੁੱਖ ਪਾਰਟੀਆਂ ਕਾਂਗਰਸ ਤੇ ਅਕਾਲੀ ਦਲ ਦੇ ਵੋਟ ਪ੍ਰਤੀਸ਼ਤ ਵਿਚ ਐਨੀ ਵੱਡੀ ਕਮੀ ਆਈ ਹੋਵੇ।