Punjab Election: ਪੰਜਾਬ 'ਚ ਭਲਕੇ ਵੋਟਿੰਗ ਦਾ ਸਮਾਂ 8 ਤੋਂ 6 ਵਜੇ ਤੱਕ, ਜਾਣੋ ਕੀ ਰਹੇਗੀ ਖਾਸ ਤਿਆਰੀ
ਪੰਜਾਬ ਵਿਧਾਨ ਸਭਾ ਚੋਣ ਪ੍ਰਚਾਰ ਸ਼ੁੱਕਰਵਾਰ ਸ਼ਾਮ ਨੂੰ ਸਮਾਪਤ ਹੋ ਗਿਆ। ਅਜਿਹੇ 'ਚ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਦੇ ਆਖਰੀ ਦਿਨ ਪੂਰਾ ਜ਼ੋਰ ਲਗਾ ਦਿੱਤਾ ਹੈ। ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੇ ਜਿੱਥੇ ਕਾਂਗਰਸ ਵੱਲੋਂ ਪੰਜਾਬ ਵਿੱਚ ਡੇਰੇ ਲਾਏ ਹੋਏ ਹਨ, ਉੱਥੇ ਹੀ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਵੋਟਰਾਂ ਨੂੰ ਲੁਭਾਉਣ ਵਿੱਚ ਲੱਗੇ ਹੋਏ ਹਨ।
Punjab Election: Voting time in Punjab from 8 to 6 pm on 20 February , know more details inside
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
Punjab Assembly Election: ਪੰਜਾਬ ਵਿਧਾਨ ਸਭਾ ਚੋਣ 2022 ਲਈ ਵੋਟਾਂ ਭਲਕੇ ਯਾਨੀ ਐਤਵਾਰ ਨੂੰ ਪੈਣਗੀਆਂ। ਦੱਸ ਦਈਏ ਕਿ ਪਹਿਲਾਂ ਸੂਬੇ 'ਚ ਵੋਟਾਂ 14 ਫਰਵਰੀ ਨੂੰ ਪੈਣੀਆਂ ਸੀ ਪਰ ਰਵੀਦਾਸ ਜਯੰਤੀ ਕਰਕੇ ਵੋਟਾਂ ਦੀ ਤਾਰੀਖ ਬਦਲ ਕੇ 20 ਫਰਵਰੀ ਤੈਅ ਕੀਤੀ ਗਈ। ਇਸ ਦੇ ਨਾਲ ਹੀ 18 ਫਰਵਰੀ ਨੂੰ ਚੋਣ ਪ੍ਰਚਾਰ 'ਤੇ ਵੀ ਬ੍ਰੇਕ ਲੱਗ ਗਈ ਹੈ।
ਸੂਬੇ ਦੇ ਲੋਕ ਐਤਵਾਰ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟ ਪਾ ਸਕਣਗੇ। ਇਸ ਦੇ ਲਈ ਸੂਬੇ ਵਿੱਚ 14,751 ਥਾਵਾਂ 'ਤੇ 24,740 ਪੋਲਿੰਗ ਬੂਥ ਬਣਾਏ ਗਏ ਹਨ। ਸੂਬੇ ਭਰ ਵਿੱਚ ਪੁਲੀਸ ਦਾ ਸਖ਼ਤ ਪਹਿਰਾ ਰਹੇਗਾ। ਇਸ ਦੌਰਾਨ ਸੂਬੇ ਵਿੱਚ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ। ਕਰਮਚਾਰੀ ਵੀ ਵੋਟ ਪਾ ਸਕਦੇ ਹਨ, ਇਸ ਲਈ ਮੁੱਖ ਸਕੱਤਰ ਅਤੇ ਕਿਰਤ ਵਿਭਾਗ ਦੇ ਵਿਸ਼ੇਸ਼ ਸਕੱਤਰ ਵਲੋਂ ਪੇਡ ਛੁੱਟੀ ਦੇ ਨਾਲ ਸਾਰੇ ਵਪਾਰਕ ਅਦਾਰੇ ਬੰਦ ਰੱਖਣ ਲਈ ਕਿਹਾ ਗਿਆ ਹੈ।
ਇਸ ਸਭ ਦੇ ਦਰਮਿਆਨ ਦੱਸ ਦਈਏ ਕਿ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਵਿਧਾਇਕਾਂ ਦੀ ਚੋਣ ਹੋਣੀ ਹੈ। ਇਸ ਦੇ ਲਈ 1,304 ਉਮੀਦਵਾਰਾਂ ਵਿਚਾਲੇ ਮੁਕਾਬਲਾ ਹੋਵੇਗਾ। ਸਖ਼ਤ ਮੁਕਾਬਲਾ ਆਮ ਆਦਮੀ ਪਾਰਟੀ, ਕਾਂਗਰਸ ਦਰਮਿਆਨ ਮੰਨਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਅਕਾਲੀ ਦਲ-ਬਸਪਾ ਗਠਜੋੜ, ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਦੇ ਸਾਂਝੇ ਮੋਰਚੇ ਤੋਂ ਇਲਾਵਾ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਵੀ ਚੋਣ ਮੈਦਾਨ 'ਚ ਇੱਕ ਦੂਜੇ ਨੂੰ ਪੂਰੀ ਟੱਕਰ ਦੇਣਗੀਆਂ।
ਪੰਜਾਬ 'ਚ ਵੋਟਰ
ਪੰਜਾਬ ਵਿੱਚ ਪਹਿਲੀ ਵਾਰ ਇੱਕ ਕਰੋੜ ਤੋਂ ਵੱਧ ਔਰਤਾਂ ਵੋਟ ਪਾਉਣਗੀਆਂ। ਪੰਜਾਬ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 14 ਲੱਖ 99 ਹਜ਼ਾਰ 804 ਹੈ। ਇਨ੍ਹਾਂ ਵਿੱਚ 1 ਕਰੋੜ 12 ਲੱਖ 98 ਹਜ਼ਾਰ 81 ਪੁਰਸ਼ ਵੋਟਰ ਅਤੇ 1 ਕਰੋੜ 2 ਲੱਖ 996 ਮਹਿਲਾ ਵੋਟਰ ਹਨ। ਇਸ ਤੋਂ ਇਲਾਵਾ 727 ਵੋਟਰ ਟਰਾਂਸਜੈਂਡਰ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin