Punjab Election: ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਕਿਸਾਨ ਅੰਦੋਲਨ ਕਰਕੇ ਇਹ ਵਾਰ ਚੋਣਾਂ ਕਾਫੀ ਅਹਿਮ ਮੰਨੀਆਂ ਜਾ ਰਹੀਆਂ ਹਨ। ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਚੋਣ ਕਮਿਸ਼ਨ ਵੱਲੋਂ ਨੀਮ ਸੁਰੱਖਿਆ ਬਲਾਂ ਦੀਆਂ 700 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਹਰੇਕ ਬੂਥ ’ਤੇ ਸਥਾਨਕ ਪੁਲਿਸ ਦੇ ਨਾਲ ਨੀਮ ਸੁਰੱਖਿਆ ਬਲਾਂ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਪੰਜਾਬ ਪੁਲਿਸ ਦੇ 80 ਹਜ਼ਾਰ ਤੋਂ ਵੱਧ ਕਰਮਚਾਰੀ ਵੀ ਤਾਇਨਾਤ ਹਨ। 

Continues below advertisement



ਕਮਿਸ਼ਨ ਦੀਆਂ ਹਦਾਇਤਾਂ ’ਤੇ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਰਾਜ ਭਰ ’ਚ ਲਾਏ ਨਾਕਿਆਂ ਤੋਂ ਪੁਲੀਸ ਵੱਲੋਂ ਹੁਣ ਤੱਕ 500 ਕਰੋੜ ਰੁਪਏ ਤੋਂ ਵਧੇਰੇ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਗਿਆ ਹੈ। ਇਸ ਵਿੱਚ 32.52 ਕਰੋੜ ਰੁਪਏ ਦੀ ਨਗ਼ਦੀ ਵੀ ਸ਼ਾਮਲ ਹੈ। ਕਮਿਸ਼ਨ ਵੱਲੋਂ ਪੰਜਾਬ ਨਾਲ ਲੱਗਦੇ ਰਾਜਾਂ ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਤੇ ਚੰਡੀਗੜ੍ਹ ਦੀਆਂ ਹੱਦਾਂ ’ਤੇ ਵੀ ਚੌਕਸੀ ਵਧਾਈ ਗਈ ਹੈ। 



ਗੁਆਂਢੀ ਸੂਬਿਆਂ ਨਾਲ ਲੱਗਦੇ ਜ਼ਿਲ੍ਹਿਆਂ ਦੀ ਪੁਲਿਸ ਨੂੰ ਵਧੇਰੇ ਚੌਕਸੀ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਗੁਆਂਢੀ ਸੂਬਿਆਂ ਨਾਲ ਸਬੰਧਤ ਪੰਜਾਬ ਦੀ ਸਰਹੱਦ ’ਤੇ ਪੈਂਦੇ ਸ਼ਰਾਬ ਦੇ ਠੇਕੇ ਵੀ ਬੰਦ ਕਰ ਦਿੱਤੇ ਗਏ ਹਨ। 



ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਤਿੰਨ ਵਿਸ਼ੇਸ਼ ਸਟੇਟ ਅਬਜ਼ਰਵਰਾਂ ਤੋਂ ਇਲਾਵਾ, ਭਾਰਤੀ ਚੋਣ ਕਮਿਸ਼ਨ ਨੇ 65 ਜਨਰਲ ਅਬਜ਼ਰਵਰ, 50 ਖ਼ਰਚਾ ਅਬਜ਼ਰਵਰ ਤੇ 29 ਪੁਲਿਸ ਅਬਜ਼ਰਵਰ ਨਿਯੁਕਤ ਕੀਤੇ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਪਾਰਟੀਆਂ ਦੀ ਸਹਾਇਤਾ ਲਈ 2083 ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ।




 



ਇਹ ਵੀ ਪੜ੍ਹੋ : Punjab Election: ਕੌਣ ਬਣੇਗਾ ਮਾਝੇ ਦਾ ਜਰਨੈਲ? ਅੰਮ੍ਰਿਤਸਰ ਪੂਰਬੀ ਹਲਕੇ 'ਤੇ ਸਭ ਦੀਆਂ ਨਜ਼ਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904