ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਧਾਨ ਸਭਾ ਚੋਣਾਂ ’ਚ ਲੋਕਾਂ ਦੇ ਸਹਿਯੋਗ ਨਾਲ ‘ਹਰ ਮੈਦਾਨ ਫਤਿਹ’ ਕਰਨਗੇ, ਕਿਉਂਕਿ ਉਨ੍ਹਾਂ ਦੀ ਦੂਰਅੰਦੇਸ਼ੀ ਸੋਚ ਅਤੇ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਅਕਾਲੀ-ਬਸਪਾ ਗਠਜੋੜ ਨਾਲ ਜੁੜ ਰਹੇ ਹਨ, ਜਿਸ ਨਾਲ ਗਠਜੋੜ ਦਾ ਘੇਰਾ ਵਿਸ਼ਾਲ ਹੁੰਦਾ ਜਾ ਰਿਹਾ ਹੈ ਅਤੇ ਜਿਸ ਨੇ ਇਹ ਪ੍ਰਤੱਖ ਕਰ ਦਿੱਤਾ ਹੈ ਕਿ 20 ਫਰਵਰੀ ਨੂੰ ਵੱਡੀ ਤਦਾਦ ’ਚ ਵੋਟਰ ਗਠਜੋੜ ਦੇ ਉਮੀਦਵਾਰਾਂ ਦੇ ਹੱਕ ’ਚ ਪੱਕਾ ਮੋਰਚਾ ਲਗਾਉਂਦਿਆਂ ਚੋਣ ਨਿਸ਼ਾਨ ‘ਤੱਕੜੀ’ ’ਤੇ ਮੋਹਰ ਲਗਾ ਕੇ ਜੇਤੂ ਬਣਾਉਣਗੇ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਨੇ ਉਸ ਸਮੇਂ ਬਿਆ ਕੀਤੇ, ਜਦੋਂ ਵਾਰਡ ਨੰਬਰ 41 ਵਿਖੇ ਕਾਂਗਰਸ ਪਾਰਟੀ ਨੂੰ ਝਟਕਾ ਦਿੰਦੇ ਹੋਏ ਕੱਟੜ ਕਾਂਗਰਸੀ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋ ਗਏ।
ਇਸ ਮੌਕੇ ਗਿੱਲ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਣ ਵਾਲੇ ਗੋਲਡੀ, ਮਨੀ, ਬਿੱਟੇ ਭਾਜੀ, ਚਾਂਦ, ਸਿਮਰਨ, ਹੈਪੀ, ਭੋਲਾ, ਕਾਲਾ, ਸਾਜਨ, ਬਿੱਟਾ, ਸਾਹਿਲ, ਗੋਪੀ, ਗਗਨ, ਕੁੱਲੂ ਵਾਲੇ, ਲੱਕੀ ਭਾਜੀ ਸ਼ਾਮਕੇ, ਚਾਚਾ ਜੀ ਪਟਵਾਰੀ, ਬਾਵਾ, ਰਾਜਾ ਬੇਟ, ਸਾਗਰ ਰਾਜਪੂਤ, ਸਾਗਰ, ਮੰਗਾ ਭਲਵਾਨ, ਸਾਹਿਲ ਬ੍ਰਹਮਾ, ਲਾਲਾ, ਵਿੱਕੀ ਬੱਬਰ, ਬਿੱਟੂ ਸ਼ੱਬਾ, ਬਿੱਟੂ ਰਾਹੁਲ ਨੂੰ ਸਿਰੋਪਾਓ ਭੇਟ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਬਣਦਾ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ।
ਉਨ੍ਹਾਂ ਨੇ ਇਸ ਮੌਕੇ ਹਲਕਾ ਵਾਸੀਆਂ ਨੂੰ 20 ਫਰਵਰੀ ਵਾਲੇ ਦਿਨ ਪਾਰਟੀ ਦੇ ਚੋਣ ਨਿਸ਼ਾਨ ਤੱਕੜੀ ’ਤੇ ਮੋਹਰ ਲਗਾ ਕੇ ਜਿੱਤ ਦਿਵਾਉਣ ਦੀ ਅਪੀਲ ਵੀ ਕੀਤੀ।ਇਸ ਮੌਕੇ ਉਨ੍ਹਾਂ ਨਾਲ ਕੈਪਟਨ ਧੁੰਨਾ, ਹਰਭਜਨ ਸਿੰਘ, ਗੁਰਦਿਆਲ ਸਿੰਘ ਭੁੱਲਰ, ਬਲਜੀਤ ਸਿੰਘ ਰਾਜੂ ਕੋਠੀ ਵਾਲੇ, ਇੰਦਰਜੀਤ ਸਿੰਘ ਪੰਡੋਰੀ, ਸਰਵਨ ਸਿੰਘ ਸ਼ੰਮਾ ਆਦਿ ਸਮੇਤ ਹੋਰ ਅਕਾਲੀ ਵਰਕਰ ਹਾਜ਼ਰ ਸਨ।