Punjab Elections Results: ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਸਾਹਮਣੇ ਆ ਗਏ ਹਨ। ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੀ ਜਿੱਤ ਦਰਜ ਕੀਤੀ ਹੈ। 78 ਹਜ਼ਾਰ ਤੋਂ ਵੱਧ ਵੋਟਾਂ ਨਾਲ ਭਗਵੰਤ ਮਾਨ ਜਿੱਤੇ ਹਨ। ਪੰਜਾਬ 'ਚ 'ਆਪ' ਦੀ ਜਿੱਤ 'ਤੇ ਹਰਿਆਣਾ ਦੇ ਮੰਤਰੀ ਅਨਿਲ ਵਿੱਜ ਨੇ ਵੱਡਾ ਬਿਆਨ ਦਿੱਤਾ ਹੈ।



ਮੰਤਰੀ ਅਨਿਲ ਵਿੱਜ ਨੇ ਕਿਹਾ, ''ਚਾਰ ਸੂਬਿਆਂ 'ਚ ਭਾਜਪਾ ਦੇ ਹੱਕ 'ਚ ਨਤੀਜੇ ਆਏ ਹਨ, ਸਿਰਫ ਪੰਜਾਬ 'ਚ 'ਆਪ' ਦਾ ਰੁਝਾਨ ਨਜ਼ਰ ਆ ਰਿਹਾ ਹੈ ਅਤੇ ਇਸ ਦਾ ਕਾਰਨ ਇਹ ਹੈ ਕਿ 'ਆਪ' ਨੇ ਦਿੱਲੀ ਦੀਆਂ ਗਲੀਆਂ 'ਚ ਸ਼ਰਾਬ ਵੇਚੀ ਹੈ, ਜਿਸ ਨੂੰ ਪੰਜਾਬ ਦੇ ਲੋਕਾਂ ਨੇ ਸਰਾਹਿਆ ਹੈ ਕਿਉਂਕਿ ਪੰਜਾਬ 'ਚ ਨਸ਼ੇ ਦਾ ਕਾਫੀ ਕਾਰੋਬਾਰ ਬਹੁਤ ਜ਼ਿਆਦਾ ਹੋ ਰਿਹਾ ਹੈ। ਦੱਸ ਦੇਈਏ ਕਿ ਭਗਵੰਤ  ਮਾਨ ਨੂੰ 78 ਹਜ਼ਾਰ ਤੋਂ ਵੱਧ ਵੋਟਾਂ ਮਿਲੀਆਂ ਹਨ ਜਦਕਿ ਕਾਂਗਰਸ ਦੇ ਦਲਵੀਰ ਸਿੰਘ ਗੋਲਡੀ ਦੂਜੇ ਨੰਬਰ 'ਤੇ ਰਹੇ ਹਨ। ਇਸ ਤੋਂ ਬਾਅਦ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੀਨੀਅਰ ਬਾਦਲ, ਅਮਰਿੰਦਰ ਸਿੰਘ, ਚਰਨਜੀਤ ਸਿੰਘ ਚੰਨੀ ਸਮੇਤ ਕਈ ਵੱਡੇ ਆਗੂ ਚੋਣ ਹਾਰ ਗਏ ਹਨ।







ਪੰਜਾਬ ਵਿੱਚ ਸੀਨੀਅਰ ਆਗੂ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਰਹੇ ਪਿੱਛੇ -


ਵੋਟਾਂ ਦੀ ਗਿਣਤੀ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ, ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਸਿਆਸੀ ਆਗੂ ਤੇ ਸੀਨੀਅਰ ਆਗੂ ਪਛੜ ਗਏ । ਇਨ੍ਹਾਂ ਤੋਂ ਇਲਾਵਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ, ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਵੀ ਆਪਣੇ ਨੇੜਲੇ ਵਿਰੋਧੀਆਂ ਤੋਂ ਪਿੱਛੇ ਹਨ।