ਭ੍ਰਿਸ਼ਟ ਪਾਰਟੀਆਂ ਅੱਜ ਤੋਂ ਸ਼ਰਾਬ ਤੇ ਪੈਸੇ ਵੰਡਣਗੀਆਂ, ਉਨਾਂ ਤੋਂ ਸਾਵਧਾਨ ਰਹਿਣਾ: ਭਗਵੰਤ ਮਾਨ
ਫਤਿਹਗੜ ਸਾਹਿਬ : ਪੰਜਾਬ 'ਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਅੱਜ ਪਾਰਟੀਆਂ ਕੋਲ ਪ੍ਰਚਾਰ ਦਾ ਆਖਰੀ ਮੌਕਾ ਹੈ ਅੱਜ ਸ਼ਾਮ 6 ਵਜੇ ਤੋਂ ਚੋਣ ਪ੍ਰਚਾਰ ਥੰਮ੍ਹ ਜਾਵੇਗਾ।
ਫਤਿਹਗੜ ਸਾਹਿਬ : ਪੰਜਾਬ 'ਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਅੱਜ ਪਾਰਟੀਆਂ ਕੋਲ ਪ੍ਰਚਾਰ ਦਾ ਆਖਰੀ ਮੌਕਾ ਹੈ ਅੱਜ ਸ਼ਾਮ 6 ਵਜੇ ਤੋਂ ਚੋਣ ਪ੍ਰਚਾਰ ਥੰਮ੍ਹ ਜਾਵੇਗਾ। ਇਸੇ ਤਹਿਤ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਫਤਿਹਗੜ ਸਾਹਿਬ ਅਤੇ ਅਮਲੋਹ ਤੋਂ 'ਆਪ' ਦੇ ਉਮੀਦਵਾਰਾਂ ਐਡਵੋਕੇਟ ਲਖਵੀਰ ਸਿੰਘ ਰਾਏ ਅਤੇ ਗੁਰਿੰਦਰ ਸਿੰਘ ਗੈਰੀ ਵੜਿੰਗ ਦੇ ਹੱਕ ਵਿੱਚ ਵੱਖ- ਵੱਖ ਥਾਂਵਾਂ 'ਤੇ ਚੋਣ ਮਾਰਚ ਕੀਤਾ। ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ 20 ਤਰੀਕ ਆਪਣੀ ਕਿਸਮਤ ਆਪ ਲਿਖਣ ਦਾ ਮੌਕਾ ਹੈ। ਇਸ ਲਈ ਪੰਜਾਬ ਦੇ ਲੋਕ ਇੱਕ ਇੱਕ ਵੋਟ 'ਝਾੜੂ' ਦੇ ਨਿਸ਼ਾਨ 'ਤੇ ਪਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਰੂਰ ਬਣਾਉਣਗੇ।
ਪਾਰਟੀਆਂ ਅੱਜ ਤੋਂ ਵੰਡਣਗੀਆਂ ਸ਼ਰਾਬ ਤੇ ਪੈਸੇ- ਭਗਵੰਤ ਮਾਨ
ਮਾਨ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਭ੍ਰਿਸ਼ਟ ਪਾਰਟੀਆਂ ਅੱਜ ਤੋਂ ਸ਼ਰਾਬ ਤੇ ਪੈਸੇ ਵੰਡਣਗੀਆਂ। ਵੋਟ ਖਰੀਦਣ ਵਾਲਾ ਕਦੇ ਲੋਕਾਂ ਦਾ ਭਲਾ ਨਹੀਂ ਕਰ ਸਕਦਾ ਅਤੇ ਉਹ ਸਰਕਾਰ ਬਣਾ ਕੇ ਪੰਜ ਸਾਲ ਆਪ ਮੌਜ ਕਰੇਗਾ, ਪਰ ਤੁਹਾਨੂੰ ਭੁੱਲ ਜਾਵੇਗਾ। ਸ਼ੁੱਕਰਵਾਰ ਨੂੰ ਅਮਲੋਹ ਦੇ ਉਮੀਦਵਾਰ ਗੈਰੀ ਵੜਿੰਗ ਦੇ ਹੱਕ 'ਚ ਮੰਡੀ ਗੋਬਿੰਦਗੜ ਅਤੇ ਫਤਿਹਗੜ ਸਾਹਿਬ ਦੇ ਉਮੀਦਵਾਰ ਲਖਵੀਰ ਸਿੰਘ ਰਾਏ ਦੇ ਹੱਕ 'ਚ ਸਰਹੰਦ ਵਿਖੇ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੰਡੀ ਗੋਬਿੰਦਗੜ ਲੋਹੇ ਦੀ ਮੰਡੀ ਹੋਇਆ ਕਰਦੀ ਸੀ। ਮੰਡੀ ਗੋਬਿੰਦਗੜ ਵਿੱਚ ਖੰਨਾ, ਅਮਲੋਹ, ਸਰਹੰਦ ਸਮੇਤ ਪੰਜਾਬ ਭਰ ਦੇ ਲੋਕਾਂ ਨੂੰ ਰੋਜ਼ਗਾਰ ਮਿਲਦਾ ਸੀ, ਪਰ ਅੱਜ ਫੈਕਟਰੀਆਂ ਬੰਦ ਪਈਆਂ ਹਨ।
ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਨਸ਼ਾ ਮਾਫੀਆ ਨੂੰ ਪੰਜਾਬ ਹੁਣ ਹੋਰ ਬਰਦਾਸ਼ਤ ਨਹੀਂ ਕਰ ਸਕਦਾ। ਇਸ ਵਾਰ ਸਾਡੇ ਕੋਲ ਮੌਕਾ ਹੈ, ਨਸ਼ੇ ਵੇਚਣ ਵਾਲਿਆਂ ਨੂੰ ਸਬਕ ਸਿਖਾਉਣ ਦਾ, ਨੌਜਵਾਨਾਂ ਨੂੰ ਨਸ਼ੇ ਦੀ ਦਲਦਲ 'ਚੋਂ ਕੱਢ ਕੇ ਚੰਗੀ ਸਿੱਖਿਆ ਅਤੇ ਰੋਜ਼ਗਾਰ ਦੇਣ ਦਾ, ਮਾਂਵਾਂ ਦੇ ਪੁੱਤ ਬਚਾਉਣ ਦਾ। ਮਾਨ ਨੇ ਕਿਹਾ ਕਿ ਨਸ਼ਾ ਮਾਫੀਆ ਦੇ ਨਾਪਾਕ ਗਠਜੋੜ ਨੂੰ ਖ਼ਤਮ ਕਰਾਂਗੇ।
ਇਹ ਵੀ ਪੜ੍ਹੋ: Punjab Election 2022 : ਗੁਰਮੀਤ ਰਾਮ ਰਹੀਮ ਦੇ ਕੁੜਮ ਨੂੰ ਕਾਂਗਰਸ ਨੇ ਪਾਰਟੀ 'ਚੋਂ ਕੱਢਿਆ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904