Punjab Elections: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਇੱਕ-ਦੂਜੇ ਖ਼ਿਲਾਫ਼ ਭਖਵੀਂ ਬਿਆਨਬਾਜ਼ੀ ਕਰ ਰਹੇ ਹਨ ਉੱਤੇ ਹੀ ਪਟਿਆਲਾ ਦਿਹਾਤੀ ਸੀਟ ਤੋਂ ਇੱਕ ਦਿਲ ਨੂੰ ਸੁਕੂਨ ਦੇਣ ਵਾਲਾ ਵੀਡੀਓ ਸਾਹਮਣੇ ਆਇਆ। ਪਟਿਆਲਾ ਦਿਹਾਤੀ ਤੋਂ ਕਾਂਗਰਸੀ ਉਮੀਦਵਾਰ ਮੋਹਿਤ ਮਹਿੰਦਰਾ (Mohit Mohindra) ਨੇ ਚੋਣ ਪ੍ਰਚਾਰ ਦੌਰਾਨ ਆਪਣੇ ਵਿਰੋਧੀ ਡਾ. ਬਲਬੀਰ ਦੇ ਆਹਮੋ-ਸਾਹਮਣੇ ਆਉਂਦਿਆਂ ਫੁੱਲਾਂ ਦੀ ਵਰਖਾ ਕੀਤੀ।
ਮੋਹਿਤ ਮਹਿੰਦਰਾ ਦੀ ਪਹਿਲ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਮੋਹਿਤ ਮਹਿੰਦਰਾ ਦੇ 'ਆਪ' ਉਮੀਦਵਾਰ ਬਲਬੀਰ ਸਿੰਘ 'ਤੇ ਫੁੱਲਾਂ ਦੀ ਵਰਖਾ ਕਰਨ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਦਰਅਸਲ ਵੀਰਵਾਰ ਨੂੰ ਮੋਹਿਤ ਮਹਿੰਦਰਾ ਦਾ ਕਾਫਲਾ ਇਕ ਪਿੰਡ 'ਚੋਂ ਲੰਘ ਰਿਹਾ ਸੀ ਕਿ 'ਆਪ' ਉਮੀਦਵਾਰ ਦੇ ਕਾਫਲੇ ਨਾਲ ਉਨ੍ਹਾਂ ਦਾ ਸਾਹਮਣਾ ਹੋ ਗਿਆ ਤੇ ਮੋਹਿਤ ਮਹਿੰਦਰਾ ਨੇ 'ਆਪ' ਦੇ ਕਾਫਲੇ 'ਤੇ ਫੁੱਲਾਂ ਦੀ ਵਰਖਾ ਕਰਕੇ ਸਾਰਿਆਂ ਦਾ ਦਿਲ ਜਿੱਤ ਲਿਆ।
ਮੋਹਿਤ ਪਹਿਲੀ ਵਾਰ ਵਿਧਾਨ ਸਭਾ ਚੋਣ ਲੜ ਰਹੇ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਬਲਬੀਰ ਨੇ ਵੀ ਮੋਹਿਤ ਮਹਿੰਦਰਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਬਲਬੀਰ ਸਿੰਘ ਨੇ ਵੀ ਮੋਹਿਤ ਨੂੰ ਇਸ ਪਹਿਲ ਲਈ ਧੰਨਵਾਦ ਕੀਤਾ।
ਵੀਡੀਓ ਵਾਇਰਲ ਹੋਣ ਤੋਂ ਬਾਅਦ ਮੋਹਿਤ ਨੇ ਫੇਸਬੁੱਕ 'ਤੇ ਲਿਖਿਆ, ''ਮੈਂ ਸਾਫ਼-ਸੁਥਰੀ ਅਤੇ ਮੁੱਦੇ ਆਧਾਰਤ ਰਾਜਨੀਤੀ 'ਚ ਵਿਸ਼ਵਾਸ ਕਰਦਾ ਹਾਂ। ਸਾਨੂੰ ਇੱਕ ਦੂਜੇ ਦਾ ਸਤਿਕਾਰ ਕਰਨਾ ਚਾਹੀਦਾ ਹੈ। ਸਿਆਸੀ ਮਤਭੇਦਾਂ ਤੋਂ ਅੱਗੇ ਵਧਣਾ ਬਹੁਤ ਜ਼ਰੂਰੀ ਹੈ।
ਮੋਹਿਤ ਨੇ ਅੱਗੇ ਲਿਖਿਆ, ''ਇਕ-ਦੂਜੇ 'ਤੇ ਨਿੱਜੀ ਹਮਲੇ ਕਰਨ ਨਾਲ ਰਾਜਨੀਤੀ ਨੂੰ ਗਲਤ ਸਮਝਿਆ ਜਾਂਦਾ ਹੈ ਪਰ ਮੈਂ ਅਜਿਹਾ ਨਹੀਂ ਕਰਦਾ। ਮੇਰਾ ਮੰਨਣਾ ਹੈ ਕਿ ਆਪਣੇ ਵਿਰੋਧੀ ਦਾ ਸਨਮਾਨ ਕਰਨਾ ਬਹੁਤ ਜ਼ਰੂਰੀ ਹੈ।
ਦੱਸ ਦਈਏ ਕਿ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ 20 ਫਰਵਰੀ ਨੂੰ ਵੋਟਾਂ ਪੈਣ ਜਾ ਰਹੀਆਂ ਹਨ ਜਿਹਨਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।
ਇਹ ਵੀ ਪੜ੍ਹੋ : ਹਰਸਿਮਰਤ ਬਾਦਲ ਨੇ ਕੀਤਾ ਪੰਜਾਬੀਆਂ ਨੂੰ ਕੇਜਰੀਵਾਲ ਬਾਰੇ ਸਾਵਧਾਨ! 'ਆਪ' ਨੂੰ ਦੱਸਿਆ ਪੰਜਾਬ ਲਈ 'ਖਤਰਨਾਕ'
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904