Punjab Elections 2022: ਪੰਜਾਬ ਵਿਧਾਨ ਸਭਾ ਚੋਣਾਂ 'ਚ ਦੋ ਦਿਨ ਦੀ ਸਮਾਂ ਬਾਕੀ ਹੈ। ਇਸੇ ਵਿਚਾਲੇ ਸਿਆਸੀ ਆਗੂਆਂ ਦੀ ਬਿਆਨਬਾਜ਼ੀ ਵੀ ਜਾਰੀ ਹੈ। ਹੁਣ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ। ਧਰਮਵੀਰ ਗਾਂਧੀ ਨੇ ਅਰਵਿੰਦ ਕੇਜਰੀਵਾਲ 'ਤੇ ਪੰਜਾਬ ਨੂੰ ਵੰਡਣ ਦਾ ਦੋਸ਼ ਲਗਾਇਆ ਹੈ। ਧਰਮਵੀਰ ਗਾਂਧੀ ਨੇ ਚੋਣ ਕਮਿਸ਼ਨ ਤੋਂ ਅਰਵਿੰਦ ਕੇਜਰੀਵਾਲ ਦੇ ਬਿਆਨਾਂ 'ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਅੰਗਰੇਜ਼ੀ ਅਖਬਾਰ ‘ਦ ਟ੍ਰਿਬਿਊਨ’ ਦੀ ਖਬਰ ਮੁਤਾਬਕ ਧਰਮਵੀਰ ਗਾਂਧੀ ਨੇ ਅਰਵਿੰਦ ਕੇਜਰੀਵਾਲ ਵੱਲੋਂ ਦੋ ਦਿਨ ਪਹਿਲਾਂ ਦਿੱਤੇ ਬਿਆਨ ਦਾ ਹਵਾਲਾ ਦਿੱਤਾ। ਇਸ ਬਿਆਨ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਇੱਕ ਹਿੰਦੂ ਵਪਾਰੀ ਲੁਧਿਆਣਾ ਵਿੱਚ ਉਨ੍ਹਾਂ ਨੂੰ ਮਿਲਣ ਆਇਆ ਤੇ ਕਿਹਾ ਕਿ ਹਿੰਦੂ ਪੰਜਾਬ ਵਿੱਚ ਅਸੁਰੱਖਿਅਤ ਮਹਿਸੂਸ ਕਰਦੇ ਹਨ।
ਧਰਮਵੀਰ ਗਾਂਧੀ ਨੇ ਕਿਹਾ, ''ਅਰਵਿੰਦ ਕੇਜਰੀਵਾਲ ਝੂਠੀ ਕਹਾਣੀ ਰਚ ਰਹੇ ਹਨ। ਲੋਕਾਂ ਨੂੰ ਧਰਮ ਦੇ ਆਧਾਰ 'ਤੇ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 1980 ਦੇ ਦਹਾਕੇ ਵਿੱਚ ਵੀ ਹਿੰਦੂਆਂ ਤੇ ਸਿੱਖਾਂ ਦੇ ਰਿਸ਼ਤੇ ਬਹੁਤ ਚੰਗੇ ਰਹੇ ਹਨ।
ਹਿੰਦੂ ਕਾਰਡ ਖੇਡਣ ਦਾ ਦੋਸ਼
ਧਰਮਵੀਰ ਗਾਂਧੀ ਨੇ ਅਰਵਿੰਦ ਕੇਜਰੀਵਾਲ 'ਤੇ ਪੰਜਾਬੀਅਤ ਨੂੰ ਬਦਨਾਮ ਕਰਨ ਦਾ ਦੋਸ਼ ਲਗਾਇਆ ਹੈ। ਸਾਬਕਾ ਸੰਸਦ ਮੈਂਬਰ ਨੇ ਕਿਹਾ, ''ਅਰਵਿੰਦ ਕੇਜਰੀਵਾਲ ਦਿੱਲੀ ਦੇ ਸੀਐਮ ਹਨ ਉਨ੍ਹਾਂ ਕੋਲ ਸੰਵਿਧਾਨਕ ਅਹੁਦਾ ਹੈ ਪਰ ਉਹ ਹਿੰਦੂ ਕਾਰਡ ਖੇਡਣ ਦੀ ਕੋਸ਼ਿਸ਼ ਕਰ ਰਹੇ ਹਨ । ਉਹਨਾਂ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਭਾਈਚਾਰੇ ਨੂੰ ਖ਼ਤਰਾ ਨਹੀਂ ਹੈ। ਇੱਥੇ ਹਰ ਕੋਈ ਸ਼ਾਂਤੀ ਤੇ ਪਿਆਰ ਨਾਲ ਰਹਿੰਦਾ ਹੈ। ਚੋਣ ਕਮਿਸ਼ਨ ਨੂੰ ਇਸ 'ਤੇ ਕਾਰਵਾਈ ਕਰਨੀ ਚਾਹੀਦੀ ਹੈ।
ਦੱਸ ਦਈਏ ਕਿ 2014 'ਚ ਧਰਮਵੀਰ ਗਾਂਧੀ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਜਿੱਤੇ ਸਨ। ਹਾਲਾਂਕਿ, ਧਰਮਵੀਰ ਗਾਂਧੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਲਈ 2015 ਵਿੱਚ ਹੀ 'ਆਪ' ਵਿੱਚੋਂ ਕੱਢ ਦਿੱਤਾ ਗਿਆ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904