Punjab Elections 2022: ਵੱਡੀ ਹਾਰ ਮਗਰੋਂ ਬੋਲੇ ਕੈਪਟਨ ਅਮਰਿੰਦਰ ਸਿੰਘ, ਭਗਵੰਤ ਮਾਨ ਨੂੰ ਦਿੱਤੀ ਵਧਾਈ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿਧਾਨ ਸਭਾ ਸੀਟ ਤੋਂ ਹਾਰ ਗਏ ਹਨ ਅਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਅਜੀਤਪਾਲ ਸਿੰਘ ਕੋਹਲੀ ਨੇ ਕਰੀਬ 19797 ਵੋਟਾਂ ਦੇ ਫਰਕ ਨਾਲ ਹਰਾਇਆ ਹੈ।
Punjab Elections 2022: Former Chief Minister Capt Amarinder Singh tweeted on Election Result, congratulated Aam Aadmi Party Punjab and Bhagwant Mann
Punjab Elections 2022 : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਰ ਮਗਰੋਂ ਟਵੀਟ ਕਰਕੇ ਆਪਣੀ ਪ੍ਰਤੀਕ੍ਰਿਆ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਮੈਂ ਲੋਕਾਂ ਦੇ ਫੈਸਲੇ ਨੂੰ ਪੂਰੀ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ। ਲੋਕਤੰਤਰ ਦੀ ਜਿੱਤ ਹੋਈ ਹੈ। ਪੰਜਾਬੀਆਂ ਨੇ ਭੇਦ-ਭਾਵ ਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਵੋਟਾਂ ਪਾ ਕੇ ਪੰਜਾਬੀਅਤ ਦੀ ਅਸਲੀ ਭਾਵਨਾ ਦਿਖਾਈ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਪੰਜਾਬ ਤੇ ਭਗਵੰਤ ਮਾਨ ਨੂੰ ਵਧਾਈ ਦਿੱਤੀ ਹੈ।
I accept the verdict of the people with all humility. Democracy has triumphed. Punjabis have shown true spirit of Punjabiyat by rising and voting above sectarian and caste lines.
— Capt.Amarinder Singh (@capt_amarinder) March 10, 2022
Congratulations to @AAPPunjab and @BhagwantMann.
ਦੱਸ ਦਈਏ ਕਿ ਪਟਿਆਲਾ ਸ਼ਹਿਰੀ ਤੋਂ ਕੈਪਟਨ ਅਮਰਿੰਦਰ ਸਿੰਘ ਚੋਣ ਹਾਰ ਗਏ ਹਨ। ਉਨ੍ਹਾਂ ਨੂੰ ਆਪ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਨੇ 13 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ। ਉਨ੍ਹਾਂ ਦੀ ਪਾਰਟੀ ਦਾ ਕੋਈ ਵੀ ਉਮੀਦਵਾਰ ਨਹੀਂ ਜਿੱਤਿਆ। ਇੱਥੋਂ ਤੱਕ ਭਾਈਵਾਲ ਬੀਜੇਪੀ ਨੂੰ ਵੀ ਸਿਰਫ ਦੋ ਸੀਟਾਂ ਮਿਲਦੀਆਂ ਦਿਖਾਈ ਦੇ ਰਹੀਆਂ ਹਨ।
ਅਮਰਿੰਦਰ ਸਿੰਘ ਪਟਿਆਲਾ ਸ਼ਹਿਰੀ ਵਿਧਾਨ ਸਭਾ ਸੀਟ ਤੋਂ 19797 ਵੋਟਾਂ ਨਾਲ ਹਾਰ ਗਏ ਅਤੇ ਆਮ ਆਦਮੀ ਪਾਰਟੀ ਦੇ ਅਜੀਤਪਾਲ ਸਿੰਘ ਕੋਹਲੀ (Ajit Pal Singh Kohli) ਨੇ ਉਨ੍ਹਾਂ ਨੂੰ ਕਰਾਰੀ ਮਾਤ ਦਿੱਤੀ ਹੈ।
2017 ਵਿੱਚ ਕੈਪਟਨ ਜਿੱਤ ਕੇ ਬਣੇ ਸੀ ਮੁੱਖ ਮੰਤਰੀ
ਕੈਪਟਨ ਅਮਰਿੰਦਰ ਸਿੰਘ (Captain Amarinder Singh) 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਟਿਆਲਾ ਸ਼ਹਿਰੀ ਵਿਧਾਨ ਸਭਾ ਸੀਟ ਤੋਂ ਕਾਂਗਰਸ ਦੀ ਟਿਕਟ 'ਤੇ ਜਿੱਤੇ ਸਨ ਅਤੇ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ। ਹਾਲਾਂਕਿ ਇਸ ਵਾਰ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।