Punjab Election: ਗੜ੍ਹਸ਼ੰਕਰ ਦੇ ਪਿੰਡ ਬਸਿਆਲਾ ਤੇ ਰਸੂਲਪੁਰ ਦੇ ਲੋਕਾਂ ਨੇ ਵੋਟਾਂ ਦਾ ਕੀਤਾ ਬਾਈਕਾਟ
Punjab Election: ਪੰਜਾਬ ਵਿੱਚ ਜਿੱਥੇ ਵੋਟਿੰਗ ਦਾ ਕੰਮ ਜਾਰੀ ਹੈ। ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ, ਹਲਕਾ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ ਤੇ ਰਸੂਲਪੁਰ ਦੇ ਲੋਕਾਂ ਵੱਲੋਂ ਵਿਧਾਨ ਸਭਾ ਚੋਣਾਂ ਦਾ ਬਾਈਕਾਟ ਕੀਤਾ
Punjab Election: ਪੰਜਾਬ ਵਿੱਚ ਜਿੱਥੇ ਵੋਟਿੰਗ ਦਾ ਕੰਮ ਜਾਰੀ ਹੈ। ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ, ਉੱਥੇ ਹੀ ਦੱਸ ਦਈਏ ਕਿ ਹਲਕਾ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ ਤੇ ਰਸੂਲਪੁਰ ਦੇ ਲੋਕਾਂ ਵੱਲੋਂ ਵਿਧਾਨ ਸਭਾ ਚੋਣਾਂ ਦਾ ਪੂਰਨ ਤੌਰ ਤੇ ਬਾਈਕਾਟ ਕੀਤਾ ਗਿਆ ਹੈ।
ਇਸ ਸਬੰਧੀ ਪਿੰਡ ਬਸਿਆਲਾ ਦੇ ਸਰਪੰਚ ਹਰਦੇਵ ਸਿੰਘ ਤੇ ਪਿੰਡ ਦੇ ਹੋਰ ਲੋਕਾਂ ਨੇ ਦੱਸਿਆ ਕਿ ਰੇਲਵੇ ਵੱਲੋਂ ਬੰਦ ਕੀਤੇ ਫਾਟਕ ਖੋਲ੍ਹਣ ਦੀ ਮੰਗ ਨੂੰ ਲੈ ਕੇ ਦੋਵਾਂ ਪਿੰਡਾਂ ਦੇ ਲੋਕਾਂ ਵੱਲੋਂ ਰੋਸ ਜ਼ਾਹਰ ਕੀਤਾ ਜਾ ਰਿਹਾ ਹੈ।
ਪਿੰਡ ਦੇ ਲੋਕਾਂ ਵੱਲੋਂ ਨਾ ਤਾਂ ਕਿਸੇ ਪਾਰਟੀ ਦਾ ਬੂਥ ਲੱਗਣ ਦਿੱਤਾ ਗਿਆ ਤੇ ਨਾ ਹੀ ਦੋਵਾਂ ਪਿੰਡਾਂ ਦੇ ਲੋਕਾਂ ਵੱਲੋਂ ਵੋਟ ਪਾਈ ਜਾ ਰਹੀ ਹੈ।
ਚੋਣ ਕਮਿਸ਼ਨ ਵੱਲੋਂ ਸਖਤ ਸੁਰੱਖਿਆ ਪ੍ਰਬੰਧ
ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਕਿਸਾਨ ਅੰਦੋਲਨ ਕਰਕੇ ਇਹ ਵਾਰ ਚੋਣਾਂ ਕਾਫੀ ਅਹਿਮ ਮੰਨੀਆਂ ਜਾ ਰਹੀਆਂ ਹਨ। ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਚੋਣ ਕਮਿਸ਼ਨ ਵੱਲੋਂ ਨੀਮ ਸੁਰੱਖਿਆ ਬਲਾਂ ਦੀਆਂ 700 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਹਰੇਕ ਬੂਥ ’ਤੇ ਸਥਾਨਕ ਪੁਲਿਸ ਦੇ ਨਾਲ ਨੀਮ ਸੁਰੱਖਿਆ ਬਲਾਂ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਪੰਜਾਬ ਪੁਲਿਸ ਦੇ 80 ਹਜ਼ਾਰ ਤੋਂ ਵੱਧ ਕਰਮਚਾਰੀ ਵੀ ਤਾਇਨਾਤ ਹਨ।
ਕਮਿਸ਼ਨ ਵੱਲੋਂ ਪੰਜਾਬ ਨਾਲ ਲੱਗਦੇ ਰਾਜਾਂ ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਤੇ ਚੰਡੀਗੜ੍ਹ ਦੀਆਂ ਹੱਦਾਂ ’ਤੇ ਵੀ ਚੌਕਸੀ ਵਧਾਈ ਗਈ ਹੈ। ਗੁਆਂਢੀ ਸੂਬਿਆਂ ਨਾਲ ਲੱਗਦੇ ਜ਼ਿਲ੍ਹਿਆਂ ਦੀ ਪੁਲਿਸ ਨੂੰ ਵਧੇਰੇ ਚੌਕਸੀ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਗੁਆਂਢੀ ਸੂਬਿਆਂ ਨਾਲ ਸਬੰਧਤ ਪੰਜਾਬ ਦੀ ਸਰਹੱਦ ’ਤੇ ਪੈਂਦੇ ਸ਼ਰਾਬ ਦੇ ਠੇਕੇ ਵੀ ਬੰਦ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ : Punjab Election 2022: ਸੁਖਬੀਰ ਬਾਦਲ ਨੇ ਪਰਿਵਾਰ ਸਣੇ ਵੋਟ ਪਾਉਣ ਮਗਰੋਂ ਕਿਹਾ, ਵਾਹਿਗੁਰੂ ਮਿਹਰ ਕਰਨ!
Punjab Election 2022: ਇੱਕ ਪੀੜ੍ਹੀ ਅੱਤਵਾਦ, ਦੂਜੀ ਨਸ਼ਿਆਂ 'ਚ ਗੁਆਈ, ਹੁਣ ਸੋਚ-ਸਮਝ ਕੇ ਵੋਟ ਪਾਇਓ...ਨਵਜੋਤ ਸਿੱਧੂ ਨੇ ਕਹੀਆਂ ਵੱਡੀਆਂ ਗੱਲਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin