Punjab Elections 2022: ਪੰਜਾਬ ਵਿਧਾਨ ਸਭਾ ਚੋਣਾਂ ਲਈ ਹੁਣ ਸਿਰਫ ਦੋ ਦਿਨ ਹੀ ਬਾਕੀ ਹਨ ਤੇ ਪਾਰਟੀ ਆਗੂਆਂ ਵੱਲੋਂ ਇੱਕ ਦੂਜੇ 'ਤੇ ਵਾਰ-ਪਲਟਵਾਰ ਦਾ ਸਿਲਸਿਲਾ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣੇ ਵਿਰੋਧੀਆਂ ਨੂੰ ਨਿਸ਼ਾਨਾ 'ਤੇ ਲਿਆ ਹੈ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਤੇ ਇਸ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।
ਹਰਸਿਮਰਤ ਕੌਰ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਤੇ ਇਸ ਦੇ ਮੁਖੀ ਅਰਵਿੰਦ ਕੇਜਰੀਵਾਲ ਪੰਜਾਬ ਵਿਰੋਧੀ ਹਨ ਤੇ ਜੇਕਰ ਸੱਤਾ ਵਿੱਚ ਆਏ ਤਾਂ ਸੂਬੇ ਨੂੰ ਬਰਬਾਦ ਕਰ ਦੇਣਗੇ। ਸ਼੍ਰੋਮਣੀ ਅਕਾਲੀ ਦਲ ਉਮੀਦਵਾਰਾਂ ਦੇ ਹੱਕ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਕਿਹਾ, "ਕੇਜਰੀਵਾਲ ਨੇ ਅਹਿਮ ਮੁੱਦਿਆਂ 'ਤੇ ਪਹਿਲਾਂ ਹੀ ਪੰਜਾਬ ਵਿਰੋਧੀ ਸਟੈਂਡ ਲਿਆ ਹੋਇਆ ਹੈ।"
ਹਰਸਿਮਰਤ ਕੌਰ ਦਾ ਕਹਿਣਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਰੋਧੀ ਕਦਮ ਚੁੱਕਿਆ ਹੈ। ਸੂਬੇ ਦਾ ਦਰਿਆਈ ਪਾਣੀ ਹਰਿਆਣਾ ਤੇ ਦਿੱਲੀ ਨੂੰ ਦੇਣ, ਦਿੱਲੀ ਵਿੱਚ ਪ੍ਰਦੂਸ਼ਣ ਘਟਾਉਣ ਲਈ ਪੰਜਾਬ ਵਿੱਚ ਚਾਰ ਥਰਮਲ ਪਲਾਂਟ ਬੰਦ ਕਰਨ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਅਪਰਾਧਿਕ ਕੇਸ ਦਰਜ ਕਰਨ ਦੇ ਨਾਲ-ਨਾਲ ਇੱਕ ਕਰੋੜ ਰੁਪਏ ਤੱਕ ਦੇ ਭਾਰੀ ਜੁਰਮਾਨੇ ਦੀ ਮੰਗ ਵੀ ਇਸ 'ਚ ਸ਼ਾਮਲ ਹੈ।
ਪੰਜਾਬ ਵਿਧਾਨ ਸਭਾ ਚੋਣਾਂ 'ਚ ਕਾਂਗਰਸ, ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਕਰੀਬੀ ਟੱਕਰ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਭਾਜਪਾ ਤੇ ਸੰਯੁਕਤ ਕਿਸਾਨ ਮੋਰਚੇ ਨੇ ਵੀ ਪੰਜਾਬ ਚੋਣਾਂ ਨੂੰ ਰੋਮਾਂਚਕ ਬਣਾ ਦਿੱਤਾ ਹੈ। ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904