(Source: ECI/ABP News/ABP Majha)
Punjab Elections 2022 Live Updates: ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ
ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
LIVE
Background
Breaking : ਕਾਂਗਰਸ ਦੇ ਕਲੇਸ਼ ਵਿਚਾਲੇ ਬੋਲੇ ਸੁਨੀਲ ਜਾਖੜ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਐਤਵਾਰ ਨੂੰ ਪਾਰਟੀ ਛੱਡਣ ਦੀਆਂ ਖ਼ਬਰਾਂ ਨੂੰ ਖਾਰਜ ਕਰ ਦਿੱਤਾ। ਮੀਡੀਆ ਰਿਪੋਰਟਾਂ 'ਚ ਕਿਹਾ ਗਿਆ ਸੀ ਕਿ ਉਹ ਪਿਛਲੇ ਕੁਝ ਮਹੀਨਿਆਂ 'ਚ ਵਾਪਰੇ ਘਟਨਾਕ੍ਰਮ ਤੋਂ ਦੁਖੀ ਹਨ ਤੇ ਇਸੇ ਕਾਰਨ ਪਾਰਟੀ ਛੱਡਣ ਜਾ ਰਹੇ ਹਨ। ਜਾਖੜ ਨੇ ਸਪਸ਼ਟ ਕੀਤਾ ਕਿ ਉਹ ਪਾਰਟੀ ਨਹੀਂ ਛੱਡ ਰਹੇ।
ਸਿਆਸੀ ਪਾਰਟੀਆਂ ਨੂੰ ਨਹੀਂ ਮਿਲੀ ਰੈਲੀਆਂ ਦੀ ਖੁੱਲ੍ਹ
ਨਵੀਂ ਦਿੱਲੀ: ਭਾਰਤੀ ਚੋਣ ਕਮਿਸ਼ਨ ਨੇ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਸਿਆਸੀ ਪਾਰਟੀਆਂ ਨੂੰ ਵੱਡੀਆਂ ਰੈਲੀਆਂ ਦੀ ਆਗਿਆ ਨਹੀਂ ਦਿੱਤੀ। ਚੋਣ ਕਮਿਸ਼ਨ ਨੇ ਰੋਡ ਸ਼ੋਅ, ਵਾਹਨ ਰੈਲੀਆਂ ਤੇ ਜਲੂਸਾਂ 'ਤੇ ਪਾਬੰਦੀ ਬਰਕਰਾਰ ਰੱਖੀ ਹੈ। ਹਾਲਾਂਕਿ ਇਸ ਦੌਰਾਨ ਬੰਦ ਇਮਾਰਤਾਂ ਵਿੱਚ ਜਨਤਕ ਮੀਟਿੰਗਾਂ ਤੇ ਖੁੱਲ੍ਹੀਆਂ ਥਾਵਾਂ 'ਤੇ ਮੀਟਿੰਗਾਂ ਲਈ ਕੁਝ ਹੋਰ ਢਿੱਲ ਦਿੱਤੀ ਹੈ। ਇਸ ਦੇ ਨਾਲ ਹੀ ਘਰ-ਘਰ ਜਾ ਕੇ ਪ੍ਰਚਾਰ ਕਰਨ ਵਾਲੇ ਲੋਕਾਂ ਦੀ ਵੱਧ ਤੋਂ ਵੱਧ ਗਿਣਤੀ 20 ਰਹੇਗੀ। ਰਾਤ 8 ਵਜੇ ਤੋਂ ਸਵੇਰੇ 8 ਵਜੇ ਤੱਕ ਚੋਣ ਪ੍ਰਚਾਰ ਕਰਨ 'ਤੇ ਪਾਬੰਦੀ ਵੀ ਪਹਿਲਾਂ ਵਾਂਗ ਹੀ ਜਾਰੀ ਰਹੇਗੀ। ਚੋਣ ਕਮਿਸ਼ਨ (Election Commission) ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੰਜਾਬ 'ਚ ਕਾਂਗਰਸ ਦੇ CM ਚਿਹਰੇ ਦਾ ਜਲਦ ਐਲਾਨ, ਲੁਧਿਆਣਾ ਪਹੁੰਚੇ ਰਾਹੁਲ ਗਾਂਧੀ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਲਈ ਕਾਂਗਰਸ ਪਾਰਟੀ ਪੰਜਾਬ ਵਿੱਚ ਅੱਜ ਸੀਐਮ ਚਿਹਰੇ (Punjab Congress CM Face) ਨੂੰ ਲੈ ਕੇ ਐਲਾਨ ਕਰ ਸਕਦੀ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ (Rahul Gandhi) ਅੱਜ ਲੁਧਿਆਣਾ (Ludhiana) ਵਿੱਚ ਇੱਕ ਡਿਜੀਟਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਰਾਹੁਲ ਗਾਂਧੀ ਸੂਬੇ ਵਿੱਚ ਅੱਜ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰ ਸਕਦੇ ਹਨ।
ਸ਼ਰਾਬ ਦੇ ਠੇਕੇ ਖੁੱਲ੍ਹਣ ਦੇ ਹੱਕ 'ਚ ਹੈ ਆਮ ਆਦਮੀ ਪਾਰਟੀ- ਭਗਵੰਤ ਮਾਨ
ਪ੍ਰਚਾਰ ਦੌਰਾਨ ਇਰਾਨੀ ਦੇ ਬਿਆਨ ਦਾ ਵਿਰੋਧ ਕਰਦੇ ਹੋਏ ਮਾਨ ਨੇ ਕਿਹਾ ਕਿ ਸ਼ਰਾਬ ਦੀਆਂ ਦੁਕਾਨਾਂ ਤੋਂ ਇਕੱਠੀ ਹੋਈ ਰਕਮ ਦੀ ਵਰਤੋਂ ਬੁਨਿਆਦੀ ਢਾਂਚੇ ਦੇ ਵਿਕਾਸ, ਸਕੂਲਾਂ ਦੀ ਉਸਾਰੀ ਅਤੇ ਬਿਜਲੀ ਦੀ ਸਹੀ ਸਪਲਾਈ ਯਕੀਨੀ ਬਣਾਉਣ ਲਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਦਿੱਲੀ ਵਿੱਚ ਭਾਜਪਾ ਕੋਲ ਚਾਰ-ਪੰਜ ਸੀਟਾਂ ਹਨ ਇਸ ਲਈ ਉਹਨਾਂ ਨੂੰ ਆਮ ਆਦਮੀ ਪਾਰਟੀ 'ਤੇ ਸਵਾਲ ਚੁੱਕਣ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ।
ਚੋਣ ਕਮਿਸ਼ਨ ਨੇ ਚੋਣ ਰੈਲੀਆਂ 'ਤੇ ਲੱਗੀ ਪਾਬੰਦੀ 'ਚ ਦਿੱਤੀ ਢਿੱਲ
ਚੋਣ ਕਮਿਸ਼ਨ ਨੇ ਰੈਲੀਆਂ 'ਤੇ ਪਾਬੰਦੀ 'ਚ ਢਿੱਲ ਦਿੱਤੀ ਹੈ। ਹੁਣ 50% ਸਮਰੱਥਾ ਨਾਲਇਨਡੋਰ ਰੈਲੀਆਂ ਕੀਤੀਆਂ ਜਾਣਗੀਆਂ।ਆਊਟਡੋਰ ਰੈਲੀਆਂ ਨੂੰ ਜ਼ਮੀਨੀ ਸਮਰੱਥਾ ਦੇ ਵੱਧ ਤੋਂ ਵੱਧ 30 ਪ੍ਰਤੀਸ਼ਤ ਭਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਪੈਦਲ ਯਾਤਰਾ, ਰੋਡ ਸ਼ੋਅ ਅਤੇ ਬਾਈਕ ਰੈਲੀਆਂ 'ਤੇ ਪਾਬੰਦੀ ਜਾਰੀ ਰਹੇਗੀ।