Punjab Elections 2022 Live Updates: ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ

ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

ਏਬੀਪੀ ਸਾਂਝਾ Last Updated: 06 Feb 2022 07:52 AM
Breaking : ਕਾਂਗਰਸ ਦੇ ਕਲੇਸ਼ ਵਿਚਾਲੇ ਬੋਲੇ ਸੁਨੀਲ ਜਾਖੜ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਐਤਵਾਰ ਨੂੰ ਪਾਰਟੀ ਛੱਡਣ ਦੀਆਂ ਖ਼ਬਰਾਂ ਨੂੰ ਖਾਰਜ ਕਰ ਦਿੱਤਾ। ਮੀਡੀਆ ਰਿਪੋਰਟਾਂ 'ਚ ਕਿਹਾ ਗਿਆ ਸੀ ਕਿ ਉਹ ਪਿਛਲੇ ਕੁਝ ਮਹੀਨਿਆਂ 'ਚ ਵਾਪਰੇ ਘਟਨਾਕ੍ਰਮ ਤੋਂ ਦੁਖੀ ਹਨ ਤੇ ਇਸੇ ਕਾਰਨ ਪਾਰਟੀ ਛੱਡਣ ਜਾ ਰਹੇ ਹਨ। ਜਾਖੜ ਨੇ ਸਪਸ਼ਟ ਕੀਤਾ ਕਿ ਉਹ ਪਾਰਟੀ ਨਹੀਂ ਛੱਡ ਰਹੇ।

ਸਿਆਸੀ ਪਾਰਟੀਆਂ ਨੂੰ ਨਹੀਂ ਮਿਲੀ ਰੈਲੀਆਂ ਦੀ ਖੁੱਲ੍ਹ

ਨਵੀਂ ਦਿੱਲੀ: ਭਾਰਤੀ ਚੋਣ ਕਮਿਸ਼ਨ ਨੇ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਸਿਆਸੀ ਪਾਰਟੀਆਂ ਨੂੰ ਵੱਡੀਆਂ ਰੈਲੀਆਂ ਦੀ ਆਗਿਆ ਨਹੀਂ ਦਿੱਤੀ। ਚੋਣ ਕਮਿਸ਼ਨ ਨੇ ਰੋਡ ਸ਼ੋਅ, ਵਾਹਨ ਰੈਲੀਆਂ ਤੇ ਜਲੂਸਾਂ 'ਤੇ ਪਾਬੰਦੀ ਬਰਕਰਾਰ ਰੱਖੀ ਹੈ। ਹਾਲਾਂਕਿ ਇਸ ਦੌਰਾਨ ਬੰਦ ਇਮਾਰਤਾਂ ਵਿੱਚ ਜਨਤਕ ਮੀਟਿੰਗਾਂ ਤੇ ਖੁੱਲ੍ਹੀਆਂ ਥਾਵਾਂ 'ਤੇ ਮੀਟਿੰਗਾਂ ਲਈ ਕੁਝ ਹੋਰ ਢਿੱਲ ਦਿੱਤੀ ਹੈ। ਇਸ ਦੇ ਨਾਲ ਹੀ ਘਰ-ਘਰ ਜਾ ਕੇ ਪ੍ਰਚਾਰ ਕਰਨ ਵਾਲੇ ਲੋਕਾਂ ਦੀ ਵੱਧ ਤੋਂ ਵੱਧ ਗਿਣਤੀ 20 ਰਹੇਗੀ। ਰਾਤ 8 ਵਜੇ ਤੋਂ ਸਵੇਰੇ 8 ਵਜੇ ਤੱਕ ਚੋਣ ਪ੍ਰਚਾਰ ਕਰਨ 'ਤੇ ਪਾਬੰਦੀ ਵੀ ਪਹਿਲਾਂ ਵਾਂਗ ਹੀ ਜਾਰੀ ਰਹੇਗੀ। ਚੋਣ ਕਮਿਸ਼ਨ (Election Commission) ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।

ਪੰਜਾਬ 'ਚ ਕਾਂਗਰਸ ਦੇ CM ਚਿਹਰੇ ਦਾ ਜਲਦ ਐਲਾਨ, ਲੁਧਿਆਣਾ ਪਹੁੰਚੇ ਰਾਹੁਲ ਗਾਂਧੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਲਈ ਕਾਂਗਰਸ ਪਾਰਟੀ ਪੰਜਾਬ ਵਿੱਚ ਅੱਜ ਸੀਐਮ ਚਿਹਰੇ (Punjab Congress CM Face) ਨੂੰ ਲੈ ਕੇ ਐਲਾਨ ਕਰ ਸਕਦੀ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ (Rahul Gandhi)  ਅੱਜ ਲੁਧਿਆਣਾ (Ludhiana) ਵਿੱਚ ਇੱਕ ਡਿਜੀਟਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਰਾਹੁਲ ਗਾਂਧੀ ਸੂਬੇ ਵਿੱਚ ਅੱਜ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰ ਸਕਦੇ ਹਨ।

ਸ਼ਰਾਬ ਦੇ ਠੇਕੇ ਖੁੱਲ੍ਹਣ ਦੇ ਹੱਕ 'ਚ ਹੈ ਆਮ ਆਦਮੀ ਪਾਰਟੀ- ਭਗਵੰਤ ਮਾਨ

ਪ੍ਰਚਾਰ ਦੌਰਾਨ ਇਰਾਨੀ ਦੇ ਬਿਆਨ ਦਾ ਵਿਰੋਧ ਕਰਦੇ ਹੋਏ ਮਾਨ ਨੇ ਕਿਹਾ ਕਿ ਸ਼ਰਾਬ ਦੀਆਂ ਦੁਕਾਨਾਂ ਤੋਂ ਇਕੱਠੀ ਹੋਈ ਰਕਮ ਦੀ ਵਰਤੋਂ ਬੁਨਿਆਦੀ ਢਾਂਚੇ ਦੇ ਵਿਕਾਸ, ਸਕੂਲਾਂ ਦੀ ਉਸਾਰੀ ਅਤੇ ਬਿਜਲੀ ਦੀ ਸਹੀ ਸਪਲਾਈ ਯਕੀਨੀ ਬਣਾਉਣ ਲਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਦਿੱਲੀ ਵਿੱਚ ਭਾਜਪਾ ਕੋਲ ਚਾਰ-ਪੰਜ ਸੀਟਾਂ ਹਨ ਇਸ ਲਈ ਉਹਨਾਂ ਨੂੰ ਆਮ ਆਦਮੀ ਪਾਰਟੀ 'ਤੇ ਸਵਾਲ ਚੁੱਕਣ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ।

ਚੋਣ ਕਮਿਸ਼ਨ ਨੇ ਚੋਣ ਰੈਲੀਆਂ 'ਤੇ ਲੱਗੀ ਪਾਬੰਦੀ 'ਚ ਦਿੱਤੀ ਢਿੱਲ 

ਚੋਣ ਕਮਿਸ਼ਨ ਨੇ ਰੈਲੀਆਂ 'ਤੇ ਪਾਬੰਦੀ 'ਚ ਢਿੱਲ ਦਿੱਤੀ ਹੈ। ਹੁਣ 50% ਸਮਰੱਥਾ ਨਾਲਇਨਡੋਰ ਰੈਲੀਆਂ ਕੀਤੀਆਂ ਜਾਣਗੀਆਂ।ਆਊਟਡੋਰ ਰੈਲੀਆਂ ਨੂੰ ਜ਼ਮੀਨੀ ਸਮਰੱਥਾ ਦੇ ਵੱਧ ਤੋਂ ਵੱਧ 30 ਪ੍ਰਤੀਸ਼ਤ ਭਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਪੈਦਲ ਯਾਤਰਾ, ਰੋਡ ਸ਼ੋਅ ਅਤੇ ਬਾਈਕ ਰੈਲੀਆਂ 'ਤੇ ਪਾਬੰਦੀ ਜਾਰੀ ਰਹੇਗੀ।

Punjab Election 2022: ਪੰਜਾਬ 'ਚ CM ਚਿਹਰੇ ਦੇ ਐਲਾਨ ਤੋਂ ਪਹਿਲਾਂ ਸਿੱਧੂ ਦਾ ਵੱਡਾ ਬਿਆਨ

ਪੰਜਾਬ ਵਿਧਾਨ ਸਭਾ ਚੋਣਾਂ (Punjab Assembly Election 2022) ਲਈ ਕਾਂਗਰਸ ਅੱਜ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ। ਇਸ ਤੋਂ ਪਹਿਲਾਂ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਪੰਜਾਬ ਪਹੁੰਚਣ 'ਤੇ ਸਵਾਗਤ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਅਤੇ ਕਿਹਾ, 'ਬਿਨਾਂ ਕਿਸੇ ਫੈਸਲੇ ਤੋਂ ਕੁਝ ਵੀ ਵੱਡਾ ਹਾਸਿਲ ਨਹੀਂ ਹੋਇਆ। ਪੰਜਾਬ ਨੂੰ ਸਪੱਸ਼ਟਤਾ ਦੇਣ ਆਏ ਸਾਡੇ ਮੋਹਰੀ ਪ੍ਰਕਾਸ਼ ਰਾਹੁਲ ਜੀ ਦਾ ਹਾਰਦਿਕ ਸੁਆਗਤ ਹੈ। ਹਰ ਕੋਈ ਉਸ ਦੇ ਫੈਸਲੇ ਦਾ ਪਾਲਣਾ ਕਰੇਗਾ। 

ਪੰਜਾਬ 'ਚ ਕੌਣ ਹੋਵੇਗਾ ਕਾਂਗਰਸ ਦਾ CM ਚੇਹਰਾ ? ਰਾਹੁਲ ਗਾਂਧੀ ਅੱਜ ਇੱਕ ਡਿਜੀਟਲ ਰੈਲੀ 'ਚ ਕਰ ਸਕਦੇ ਹਨ ਐਲਾਨ

 ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਲਈ ਕਾਂਗਰਸ ਪਾਰਟੀ ਪੰਜਾਬ ਵਿੱਚ ਅੱਜ ਸੀਐਮ ਚਿਹਰੇ (Punjab Congress CM Face) ਨੂੰ ਲੈ ਕੇ ਐਲਾਨ ਕਰ ਸਕਦੀ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ (Rahul Gandhi)  ਅੱਜ ਪੰਜਾਬ ਦੇ ਲੁਧਿਆਣਾ (Ludhiana) ਵਿੱਚ ਇੱਕ ਡਿਜੀਟਲ ਰੈਲੀ ਨੂੰ ਸੰਬੋਧਨ ਕਰਨਗੇ। ਕਿਆਸ ਲਗਾਏ ਜਾ ਰਹੇ ਹਨ ਕਿ ਰਾਹੁਲ ਗਾਂਧੀ ਸੂਬੇ ਵਿੱਚ ਅੱਜ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰ ਸਕਦੇ ਹਨ। 

ਪਿਛੋਕੜ

ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਲਈ ਕਾਂਗਰਸ ਪਾਰਟੀ ਪੰਜਾਬ ਵਿੱਚ ਅੱਜ ਸੀਐਮ ਚਿਹਰੇ (Punjab Congress CM Face) ਨੂੰ ਲੈ ਕੇ ਐਲਾਨ ਕਰ ਸਕਦੀ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ (Rahul Gandhi)  ਅੱਜ ਪੰਜਾਬ ਦੇ ਲੁਧਿਆਣਾ (Ludhiana) ਵਿੱਚ ਇੱਕ ਡਿਜੀਟਲ ਰੈਲੀ ਨੂੰ ਸੰਬੋਧਨ ਕਰਨਗੇ। ਕਿਆਸ ਲਗਾਏ ਜਾ ਰਹੇ ਹਨ ਕਿ ਰਾਹੁਲ ਗਾਂਧੀ ਸੂਬੇ ਵਿੱਚ ਅੱਜ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰ ਸਕਦੇ ਹਨ। 

 

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ 27 ਜਨਵਰੀ ਨੂੰ ਪੰਜਾਬ ਫੇਰੀ ਦੌਰਾਨ ਐਲਾਨ ਕੀਤਾ ਸੀ ਕਿ ਕਾਂਗਰਸ ਵਿਧਾਨ ਸਭਾ ਚੋਣਾਂ ਲਈ ਆਪਣੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਨਾਂ ਦਾ ਐਲਾਨ ਕਰੇਗੀ। ਇਸ ਲਈ ਪਾਰਟੀ ਵਰਕਰਾਂ ਨਾਲ ਸਲਾਹ ਕਰਕੇ ਜਲਦੀ ਹੀ ਕੋਈ ਫੈਸਲਾ ਲਿਆ ਜਾਵੇਗਾ।

 

ਪਾਰਟੀ ਆਗੂਆਂ ਤੇ ਵਰਕਰਾਂ ਦੀ ਰਾਏ ਲੈਣ ਤੋਂ ਇਲਾਵਾ ਕਾਂਗਰਸ ਆਟੋਮੇਟਿਡ ਕਾਲ ਸਿਸਟਮ ਰਾਹੀਂ ਲੋਕਾਂ ਦੀ ਰਾਏ ਵੀ ਲੈ ਰਹੀ ਹੈ ਕਿ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਣਾ ਚਾਹੀਦਾ ਹੈ। ਪਿਛਲੇ ਕਈ ਹਫ਼ਤਿਆਂ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੋਵੇਂ ਹੀ ਸਿੱਧੇ ਜਾਂ ਅਸਿੱਧੇ ਤੌਰ 'ਤੇ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹੋਣ ਦਾ ਦਾਅਵਾ ਕਰਦੇ ਆ ਰਹੇ ਹਨ।

 

ਇਸ ਦੇ ਨਾਲ ਹੀ ਕਾਂਗਰਸ ਅਨੁਸੂਚਿਤ ਜਾਤੀ ਨਾਲ ਸਬੰਧਤ ਅਤੇ ਦੋ ਵਿਧਾਨ ਸਭਾ ਸੀਟਾਂ ਚਮਕੌਰ ਸਾਹਿਬ ਅਤੇ ਭਦੌੜ ਤੋਂ ਚੋਣ ਲੜਨ ਵਾਲੇ ਚੰਨੀ ਦੇ ਪਿੱਛੇ ਆਪਣਾ ਜ਼ੋਰ ਲਗਾਉਂਦੀ ਨਜ਼ਰ ਆ ਰਹੀ ਹੈ। SC ਅਤੇ ST ਕਾਂਗਰਸ ਦੇ ਰਵਾਇਤੀ ਵੋਟ ਬੈਂਕ ਰਹੇ ਹਨ ਪਰ ਉਹ ਬਹੁਜਨ ਸਮਾਜ ਪਾਰਟੀ (BSP) ਅਤੇ ਕੁਝ ਹੋਰ ਛੋਟੇ ਸਮੂਹਾਂ ਦੇ ਉਭਾਰ ਤੋਂ ਬਾਅਦ ਪਾਰਟੀ ਤੋਂ ਦੂਰ ਹੋ ਗਏ। ਕਾਂਗਰਸ ਹੁਣ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਥਾਂ ਚੰਨੀ ਨੂੰ ਚੁਣ ਕੇ ਐਸਸੀ ਵੋਟ ਬੈਂਕ ਨੂੰ ਮਜ਼ਬੂਤ ​​ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਵਿੱਚ ਪੰਜਾਬ ਦੀ ਲਗਭਗ ਇੱਕ ਤਿਹਾਈ ਆਬਾਦੀ ਹੈ।

 

ਦੱਸ ਦੇਈਏ ਕਿ ਪਿਛਲੇ ਹਫ਼ਤੇ ਜਲੰਧਰ ਵਿੱਚ ਇੱਕ ਡਿਜੀਟਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਨੇ ਕਿਹਾ ਸੀ ਕਿ ਚੰਨੀ ਅਤੇ ਸਿੱਧੂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਪਾਰਟੀ ਵੱਲੋਂ ਜਿਸ ਨੂੰ ਵੀ ਮੁੱਖ ਮੰਤਰੀ ਅਹੁਦੇ ਲਈ ਚੁਣਿਆ ਜਾਵੇਗਾ, ਦੂਜਾ ਉਸ ਦਾ ਸਮਰਥਨ ਕਰੇਗਾ। ਰਾਹੁਲ ਨੇ ਇਹ ਗੱਲ ਉਦੋਂ ਕਹੀ ਸੀ ਜਦੋਂ ਸਿੱਧੂ ਨੇ ਰੈਲੀ 'ਚ ਮੰਗ ਕੀਤੀ ਸੀ ਕਿ ਪਾਰਟੀ ਨੂੰ ਪੰਜਾਬ ਚੋਣਾਂ ਲਈ ਆਪਣਾ ਮੁੱਖ ਮੰਤਰੀ ਦਾ ਚੇਹਰਾ ਐਲਾਨ ਕਰਨਾ ਚਾਹੀਦਾ ਹੈ। ਸਿੱਧੂ ਨੇ ਕਿਹਾ ਸੀ ਕਿ ਉਹ ਸ਼ੋਅਪੀਸ ਨਹੀਂ ਬਣਨਾ ਚਾਹੁੰਦੇ। ਉਦੋਂ ਚੰਨੀ ਨੇ ਕਿਹਾ ਸੀ ਕਿ ਉਹ ਕਿਸੇ ਵੀ ਅਹੁਦੇ ਤੋਂ ਪਿੱਛੇ ਨਹੀਂ ਹਨ ਅਤੇ ਪਾਰਟੀ ਦੇ ਉੱਚ ਅਹੁਦੇ ਲਈ ਉਮੀਦਵਾਰ ਦਾ ਦਿਲੋਂ ਸਮਰਥਨ ਕਰਨਗੇ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.