ਪੜਚੋਲ ਕਰੋ

Punjab Elections 2022 : ਚੋਣ ਲੜ ਰਹੇ 1304 ਉਮੀਦਵਾਰਾਂ ਵਿੱਚ ਦੋ ਟਰਾਂਸਜੈਂਡਰ, 93 ਔਰਤਾਂ ਸ਼ਾਮਲ

ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਾਸਤੇ 20 ਫਰਵਰੀ, 2022 ਨੂੰ ਹੋਣ ਵਾਲੀਆਂ ਚੋਣਾਂ ਲਈ 1304 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ ਦੋ ਟਰਾਂਸਜੈਂਡਰ ਅਤੇ 93 ਔਰਤਾਂ ਹਨ, ਜਦਕਿ 1209 ਉਮੀਦਵਾਰ ਪੁਰਸ਼ ਹਨ।

ਚੰਡੀਗੜ੍ਹ : ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਾਸਤੇ 20 ਫਰਵਰੀ, 2022 ਨੂੰ ਹੋਣ ਵਾਲੀਆਂ ਚੋਣਾਂ ਲਈ 1304 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ ਦੋ ਟਰਾਂਸਜੈਂਡਰ ਅਤੇ 93 ਔਰਤਾਂ ਹਨ, ਜਦਕਿ 1209 ਉਮੀਦਵਾਰ ਪੁਰਸ਼ ਹਨ। ਇਹ ਜਾਣਕਾਰੀ ਵੀਰਵਾਰ ਨੂੰ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐੱਸ ਕਰੁਣਾ ਰਾਜੂ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਸਾਰੇ ਉਮੀਦਵਾਰਾਂ ਵਿੱਚੋਂ 9 ਉਮੀਦਵਾਰ 25 ਸਾਲ ਦੀ ਉਮਰ ਦੇ ਹਨ ਅਤੇ ਛੇ ਉਮੀਦਵਾਰ 80 ਸਾਲ ਤੋਂ ਵੱਧ ਉਮਰ ਦੇ ਹਨ, ਜਿਨ੍ਹਾਂ ਵਿੱਚੋਂ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ (83 ਨੰਬਰ) ਤੋਂ ਸਭ ਤੋਂ ਵਡੇਰੀ ਉਮਰ (94 ਸਾਲ) ਦੇ ਉਮੀਦਵਾਰ ਚੋਣ ਲੜ ਰਹੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਰਾਜ ਵਿੱਚ ਕੁੱਲ 21499804 ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿੱਚੋਂ 11298081 ਪੁਰਸ਼, 10200996 ਇਸਤਰੀਆਂ, 727 ਟਰਾਂਸਜੈਂਡਰ , 158341 ਦਿਵਿਆਂਗ ਵੋਟਰ, 109624 ਸਰਵਿਸ ਵੋਟਰ, 1608 ਪਰਵਾਸੀ ਵੋਟਰ ਅਤੇ 80 ਸਾਲ ਤੋਂ ਵੱਧ ਉਮਰ ਦੇ 509205 ਵੋਟਰ ਹਨ।

ਉਨ੍ਹਾਂ ਦੱਸਿਆ ਕਿ 14684 ਪੋਲਿੰਗ ਸਥਾਨਾਂ `ਤੇ 24740 ਪੋਲਿੰਗ ਸਟੇਸ਼ਨ ਹਨ, ਜਿਨ੍ਹਾਂ ਵਿੱਚੋਂ 1051 ਪੋਲਿੰਗ ਸਥਾਨਾਂ `ਤੇ ਸਥਿਤ 2013 ਪੋਲਿੰਗ ਸਟੇਸ਼ਨਾਂ ਦੀ ਪਛਾਣ ਨਾਜ਼ੁਕ ਪੋਲਿੰਗ ਸਟੇਸ਼ਨਾ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵੋਟਿੰਗ ਵਾਲੇ ਦਿਨ ਸਾਰੇ ਪੋਲਿੰਗ ਬੂਥਾਂ ਨੂੰ ਵੈਬਕਾਸਟਿੰਗ ਅਧੀਨ ਕਵਰ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ  ਦੁਆਰਾ ਨਿਰਧਾਰਿਤ ਨਿਯਮਾਂ ਅਨੁਸਾਰ ਨਾਜ਼ੁਕ ਪੋਲਿੰਗ ਸਥਾਨਾਂ `ਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦਾ ਘੱਟੋ-ਘੱਟ ਹਾਫ ਸੈਕਸ਼ਨ ਅਤੇ ਬਾਕੀ ਪੰਜਾਬ ਪੁਲਿਸ ਦੀ ਤਾਇਨਾਤੀ ਕੀਤੀ ਜਾਵੇਗੀ। 

ਡਾ: ਰਾਜੂ ਨੇ ਇਹ ਵੀ ਦੱਸਿਆ ਕਿ ਚੋਣਾਂ ਨੂੰ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ 972 ਫਲਾਇੰਗ ਸਕੁਐਡ ਟੀਮਾਂ (ਐਫਐਸਟੀ), 857 ਸਟੈਟਿਕ ਸਰਵੇਲੈਂਸ ਟੀਮਾਂ (ਐਸਐਸਟੀ), 479 ਵੀਡੀਓ ਨਿਗਰਾਨ ਟੀਮਾਂ (ਵੀਐਸਟੀ), 159 ਵੀਡੀਓ ਵਿਊਇੰਗ ਟੀਮਾਂ (ਵੀਵੀਟੀ) ਅਤੇ ਰਾਜ ਭਰ ਵਿੱਚ 119 ਲੇਖਾ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜੋ 24 ਘੰਟੇ ਕੰਮ ਕਰ ਰਹੀਆਂ ਹਨ।

ਜਿ਼ਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ 20 ਫਰਵਰੀ, 2022 (ਐਤਵਾਰ) ਨੂੰ ਸਵੇਰੇ 08.00 ਵਜੇ ਤੋਂ ਸ਼ਾਮ 06.00 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ, 2022 ਵੀਰਵਾਰ ਨੂੰ ਹੋਵੇਗੀ

ਇਹ ਵੀ ਪੜ੍ਹੋ : ਹੁਣ ਕਾਰ ਦੀਆਂ ਸਾਰੀਆਂ ਸੀਟਾਂ ਲਈ 'ਥ੍ਰੀ ਪੁਆਇੰਟ' ਸੀਟ ਬੈਲਟ ਦੇਣਾ ਲਾਜ਼ਮੀ, ਕੇਂਦਰੀ ਮੰਤਰੀ ਦਾ ਐਲਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
Embed widget