Punjab Elections 2022: ਲਹਿਰਾਗਾਗਾ 'ਚ ਈਵੀਐਮ ਖ਼ਰਾਬ, ਨਹੀਂ ਸ਼ੁਰੂ ਹੋ ਸਕੀ ਪੋਲਿੰਗ, ਵੋਟਰ ਹੋ ਰਹੇ ਖੱਜਲ ਖੁਆਰ
Punjab Elections 2022: ਜਿਲ੍ਹਾ ਸੰਗਰੂਰ ਦੇ 99 ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿਖੇ ਵਾਰਡ ਨੰਬਰ ਇਕ ਦੇ ਬੂਥ ਨੰਬਰ 27 ਵਿਖੇ ਸਵੇਰ ਤੋਂ ਹੀ ਈਵੀਐਮ ਖ਼ਰਾਬ ਹੋਣ ਦੇ ਕਾਰਨ ਬੂਥ ਤੇ ਵੋਟਰਾਂ ਦੀਆਂ ਲੰਬੀਆਂ ਲੰਬੀਆਂ ਕਤਾਰਾਂ ਲੱਗ ਗਈਆਂ
ਕਿਸਾਨ ਅੰਦੋਲਨ ਕਰਕੇ ਇਹ ਵਾਰ ਚੋਣਾਂ ਕਾਫੀ ਅਹਿਮ ਮੰਨੀਆਂ ਜਾ ਰਹੀਆਂ ਹਨ। ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਚੋਣ ਕਮਿਸ਼ਨ ਵੱਲੋਂ ਨੀਮ ਸੁਰੱਖਿਆ ਬਲਾਂ ਦੀਆਂ 700 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਹਰੇਕ ਬੂਥ ’ਤੇ ਸਥਾਨਕ ਪੁਲਿਸ ਦੇ ਨਾਲ ਨੀਮ ਸੁਰੱਖਿਆ ਬਲਾਂ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਪੰਜਾਬ ਪੁਲਿਸ ਦੇ 80 ਹਜ਼ਾਰ ਤੋਂ ਵੱਧ ਕਰਮਚਾਰੀ ਵੀ ਤਾਇਨਾਤ ਹਨ।
ਕਮਿਸ਼ਨ ਦੀਆਂ ਹਦਾਇਤਾਂ ’ਤੇ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਰਾਜ ਭਰ ’ਚ ਲਾਏ ਨਾਕਿਆਂ ਤੋਂ ਪੁਲੀਸ ਵੱਲੋਂ ਹੁਣ ਤੱਕ 500 ਕਰੋੜ ਰੁਪਏ ਤੋਂ ਵਧੇਰੇ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਗਿਆ ਹੈ। ਇਸ ਵਿੱਚ 32.52 ਕਰੋੜ ਰੁਪਏ ਦੀ ਨਗ਼ਦੀ ਵੀ ਸ਼ਾਮਲ ਹੈ। ਕਮਿਸ਼ਨ ਵੱਲੋਂ ਪੰਜਾਬ ਨਾਲ ਲੱਗਦੇ ਰਾਜਾਂ ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਤੇ ਚੰਡੀਗੜ੍ਹ ਦੀਆਂ ਹੱਦਾਂ ’ਤੇ ਵੀ ਚੌਕਸੀ ਵਧਾਈ ਗਈ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904